ਕਰਤੂਤਿ ਪਸੂ ਕੀ ਮਾਨਸ ਜਾਤਿ

They belong to the human species, but they act like animals.

ਜਾਤਿ ਮਨੁੱਖ ਦੀ ਹੈ (ਭਾਵ, ਮਨੁੱਖ-ਸ਼੍ਰੇਣੀ ਵਿਚੋਂ ਜੰਮਿਆ ਹੈ) ਪਰ ਕੰਮ ਪਸ਼ੂਆਂ ਵਾਲੇ ਹਨ, ਮਾਨਸ = ਮਨੁੱਖ ਦੀ।

ਲੋਕ ਪਚਾਰਾ ਕਰੈ ਦਿਨੁ ਰਾਤਿ

They curse others day and night.

(ਉਂਞ) ਦਿਨ ਰਾਤ ਲੋਕਾਂ ਵਾਸਤੇ ਵਿਖਾਵਾ ਕਰ ਰਿਹਾ ਹੈ। ਪਚਾਰਾ = (Skt. ऊपचार) ਵਿਖਾਵਾ।

ਬਾਹਰਿ ਭੇਖ ਅੰਤਰਿ ਮਲੁ ਮਾਇਆ

Outwardly, they wear religious robes, but within is the filth of Maya.

ਬਾਹਰ (ਸਰੀਰ ਉਤੇ) ਧਾਰਮਿਕ ਪੁਸ਼ਾਕ ਹੈ ਪਰ ਮਨ ਵਿਚ ਮਾਇਆ ਦੀ ਮੈਲ ਹੈ, ਅੰਤਰਿ = ਮਨ ਵਿਚ।

ਛਪਸਿ ਨਾਹਿ ਕਛੁ ਕਰੈ ਛਪਾਇਆ

They cannot conceal this, no matter how hard they try.

(ਬਾਹਰਲੇ ਭੇਖ ਨਾਲ) ਛਪਾਉਣ ਦਾ ਜਤਨ ਕੀਤਿਆਂ (ਮਨ ਦੀ ਮੈਲ) ਲੁਕਦੀ ਨਹੀਂ। ਕਛੁ ਕਰੈ = (ਭਾਵੇਂ) ਕੋਈ (ਜਤਨ) ਕਰੇ।

ਬਾਹਰਿ ਗਿਆਨ ਧਿਆਨ ਇਸਨਾਨ

Outwardly, they display knowledge, meditation and purification,

ਬਾਹਰ (ਵਿਖਾਵੇ ਵਾਸਤੇ) (ਤੀਰਥ) ਇਸ਼ਨਾਨ ਤੇ ਗਿਆਨ ਦੀਆਂ ਗੱਲਾਂ ਕਰਦਾ ਹੈ, ਸਮਾਧੀਆਂ ਭੀ ਲਾਉਂਦਾ ਹੈ,

ਅੰਤਰਿ ਬਿਆਪੈ ਲੋਭੁ ਸੁਆਨੁ

but within clings the dog of greed.

ਪਰ ਮਨ ਵਿਚ ਲੋਭ (-ਰੂਪ) ਕੁੱਤਾ ਜ਼ੋਰ ਪਾ ਰਿਹਾ ਹੈ। ਬਿਆਪੈ = ਜ਼ੋਰ ਪਾ ਰਿਹਾ ਹੈ। ਸੁਆਨੁ = ਕੁੱਤਾ।

ਅੰਤਰਿ ਅਗਨਿ ਬਾਹਰਿ ਤਨੁ ਸੁਆਹ

The fire of desire rages within; outwardly they apply ashes to their bodies.

ਮਨ ਵਿਚ (ਤ੍ਰਿਸ਼ਨਾ ਦੀ) ਅੱਗ ਹੈ, ਬਾਹਰ ਸਰੀਰ ਸੁਆਹ (ਨਾਲ ਲਿਬੇੜਿਆ ਹੋਇਆ ਹੈ); ਅਗਨਿ = (ਤ੍ਰਿਸਨਾ ਦੀ) ਅੱਗ।

ਗਲਿ ਪਾਥਰ ਕੈਸੇ ਤਰੈ ਅਥਾਹ

There is a stone around their neck - how can they cross the unfathomable ocean?

(ਜੇ) ਗਲ ਵਿਚ (ਵਿਕਾਰਾਂ ਦੇ) ਪੱਥਰ (ਹੋਣ ਤਾਂ) ਅਥਾਹ (ਸੰਸਾਰ-ਸਮੁੰਦਰ ਨੂੰ ਜੀਵ) ਕਿਵੇਂ ਤਰੇ? ਗਲਿ = ਗਲ ਵਿਚ। ਅਥਾਹ = ਜਿਸ ਦੀ ਡੂੰਘਾਈ ਦਾ ਪਤਾ ਨਾ ਲੱਗ ਸਕੇ।

ਜਾ ਕੈ ਅੰਤਰਿ ਬਸੈ ਪ੍ਰਭੁ ਆਪਿ

Those, within whom God Himself abides

ਜਿਸ ਜਿਸ ਮਨੁੱਖ ਦੇ ਹਿਰਦੇ ਵਿਚ ਪ੍ਰਭੂ ਆ ਵੱਸਦਾ ਹੈ, ਜਾ ਕੈ ਅੰਤਰਿ = ਜਿਸ ਮਨੁੱਖ ਦੇ ਹਿਰਦੇ ਵਿਚ।

ਨਾਨਕ ਤੇ ਜਨ ਸਹਜਿ ਸਮਾਤਿ ॥੫॥

- O Nanak, those humble beings are intuitively absorbed in the Lord. ||5||

ਹੇ ਨਾਨਕ! ਉਹੀ ਅਡੋਲ ਅਵਸਥਾ ਵਿਚ ਟਿਕੇ ਰਹਿੰਦੇ ਹਨ ॥੫॥ ਸਹਜਿ = ਸਹਜ ਵਿਚ, ਉਸ ਅਵਸਥਾ ਵਿਚ ਜਿਥੇ ਮਨ ਡੋਲਦਾ ਨਹੀਂ। ਸਮਾਤਿ = ਸਮਾ ਜਾਂਦਾ ਹੈ, ਟਿਕ ਜਾਂਦਾ ਹੈ ॥੫॥