ਗੋਂਡ ਮਹਲਾ ੫ ॥
Gond, Fifth Mehl:
ਗੋਂਡ ਪੰਜਵੀਂ ਪਾਤਿਸ਼ਾਹੀ।
ਗੁਰ ਕੇ ਚਰਨ ਕਮਲ ਨਮਸਕਾਰਿ ॥
Bow in humility to the lotus feet of the Guru.
ਹੇ ਭਾਈ! (ਆਪਣੇ) ਗੁਰੂ ਦੇ ਚਰਨਾਂ ਉਤੇ ਆਪਣਾ ਸਿਰ ਰੱਖਿਆ ਕਰ। ਨਮਸਕਾਰਿ = ਸਿਰ ਨਿਵਾ, ਪ੍ਰਣਾਮ ਕਰ।
ਕਾਮੁ ਕ੍ਰੋਧੁ ਇਸੁ ਤਨ ਤੇ ਮਾਰਿ ॥
Eliminate sexual desire and anger from this body.
(ਗੁਰੂ ਦੀ ਕਿਰਪਾ ਨਾਲ ਆਪਣੇ) ਇਸ ਸਰੀਰ ਵਿਚੋਂ ਕਾਮ ਅਤੇ ਕ੍ਰੋਧ (ਆਦਿਕ ਵਿਕਾਰਾਂ) ਨੂੰ ਮਾਰ ਮੁਕਾ। ਤੇ = ਤੋਂ, ਵਿਚੋਂ।
ਹੋਇ ਰਹੀਐ ਸਗਲ ਕੀ ਰੀਨਾ ॥
Be the dust of all,
ਹੇ ਭਾਈ! ਸਭਨਾਂ ਦੇ ਚਰਨਾਂ ਦੀ ਧੂੜ ਹੋ ਕੇ ਰਹਿਣਾ ਚਾਹੀਦਾ ਹੈ। ਹੋਇ ਰਹੀਐ = ਹੋ ਰਹਿਣਾ ਚਾਹੀਦਾ ਹੈ। ਰੀਨਾ = ਚਰਨ-ਧੂੜ।
ਘਟਿ ਘਟਿ ਰਮਈਆ ਸਭ ਮਹਿ ਚੀਨਾ ॥੧॥
and see the Lord in each and every heart, in all. ||1||
ਹਰੇਕ ਸਰੀਰ ਵਿਚ ਸਭ ਜੀਵਾਂ ਵਿਚ ਸੋਹਣੇ ਰਾਮ ਨੂੰ ਵੱਸਦਾ ਵੇਖ ॥੧॥ ਘਟਿ ਘਟਿ = ਹਰੇਕ ਘਟ ਵਿਚ। ਘਟ = ਸਰੀਰ। ਸਭ ਮਹਿ = ਸਭਨਾਂ ਵਿਚ। ਚੀਨ੍ਹ੍ਹਾ = ਚੀਨ੍ਹ੍ਹ, ਪਛਾਣ ॥੧॥
ਇਨ ਬਿਧਿ ਰਮਹੁ ਗੋਪਾਲ ਗੋੁਬਿੰਦੁ ॥
In this way, dwell upon the Lord of the World, the Lord of the Universe.
ਹੇ ਭਾਈ! ਇਸ ਤਰ੍ਹਾਂ ਸ੍ਰਿਸ਼ਟੀ ਦੇ ਪਾਲਕ ਗੋਬਿੰਦ ਦਾ ਨਾਮ ਜਪਦੇ ਰਹੋ, ਬਿਧਿ = ਤਰੀਕਾ। ਰਮਹੁ = ਸਿਮਰੋ। ਗਬਿੰਦ = {ਅੱਖਰ 'ਗ' ਦੇ ਨਾਲ ਦੋ ਲਗਾਂ ਹਨ: (ੋ) ਅਤੇ (ੁ) ਅਸਲ ਲਫ਼ਜ਼ 'ਗੋਬਿੰਦੁ' ਹੈ, ਇਥੇ 'ਗੁਬਿੰਦੁ' ਪੜ੍ਹਨਾ ਹੈ}।
ਤਨੁ ਧਨੁ ਪ੍ਰਭ ਕਾ ਪ੍ਰਭ ਕੀ ਜਿੰਦੁ ॥੧॥ ਰਹਾਉ ॥
My body and wealth belong to God; my soul belongs to God. ||1||Pause||
(ਕਿ) ਇਸ ਸਰੀਰ ਨੂੰ, ਇਸ ਧਨ ਨੂੰ, ਪ੍ਰਭੂ ਦਾ ਬਖ਼ਸ਼ਿਆ ਹੋਇਆ ਜਾਣੋ, ਇਸ ਜਿੰਦ ਨੂੰ (ਭੀ) ਪ੍ਰਭੂ ਦੀ ਦਿੱਤੀ ਹੋਈ ਸਮਝੋ ॥੧॥ ਰਹਾਉ ॥ ਜਿੰਦੁ = ਜਾਨ {ਲਫ਼ਜ਼ 'ਜਿੰਦੁ' ਇਸਤ੍ਰੀ ਲਿੰਗ ਹੈ, ਪਰ ਇਸ ਦੀ ਸ਼ਕਲ ਪੁਲਿੰਗ ਵਾਲੀ ਹੈ} ॥੧॥ ਰਹਾਉ ॥
ਆਠ ਪਹਰ ਹਰਿ ਕੇ ਗੁਣ ਗਾਉ ॥
Twenty-four hours a day, sing the Glorious Praises of the Lord.
ਹੇ ਭਾਈ! ਅੱਠੇ ਪਹਿਰ (ਹਰ ਵੇਲੇ) ਪਰਮਾਤਮਾ ਦੇ ਗੁਣ ਗਾਂਦਾ ਰਿਹਾ ਕਰ। ਗਾਉ = ਗਾਇਆ ਕਰੋ।
ਜੀਅ ਪ੍ਰਾਨ ਕੋ ਇਹੈ ਸੁਆਉ ॥
This is the purpose of human life.
ਤੇਰੀ ਜਿੰਦ-ਜਾਨ ਦਾ (ਸੰਸਾਰ ਵਿਚ) ਇਹੀ (ਸਭ ਤੋਂ ਵੱਡਾ) ਮਨੋਰਥ ਹੈ। ਕੋ = ਦਾ। ਸੁਆਉ = ਮਨੋਰਥ।
ਤਜਿ ਅਭਿਮਾਨੁ ਜਾਨੁ ਪ੍ਰਭੁ ਸੰਗਿ ॥
Renounce your egotistical pride, and know that God is with you.
ਹੇ ਭਾਈ! ਅਹੰਕਾਰ ਦੂਰ ਕਰ ਕੇ ਪ੍ਰਭੂ ਨੂੰ ਆਪਣੇ ਅੰਗ-ਸੰਗ ਵੱਸਦਾ ਸਮਝ। ਤਜਿ = ਤਿਆਗ ਕੇ। ਸੰਗਿ = (ਆਪਣੇ) ਨਾਲ।
ਸਾਧ ਪ੍ਰਸਾਦਿ ਹਰਿ ਸਿਉ ਮਨੁ ਰੰਗਿ ॥੨॥
By the Grace of the Holy, let your mind be imbued with the Lord's Love. ||2||
ਗੁਰੂ ਦੀ ਕਿਰਪਾ ਨਾਲ ਆਪਣੇ ਮਨ ਨੂੰ ਪਰਮਾਤਮਾ (ਦੇ ਪ੍ਰੇਮ-ਰੰਗ) ਨਾਲ ਰੰਗ ਲੈ ॥੨॥ ਸਾਧ ਪ੍ਰਸਾਦਿ = ਗੁਰੂ ਦੀ ਕਿਰਪਾ ਨਾਲ। ਸਿਉ = ਨਾਲ। ਰੰਗਿ = ਰੰਗਿ ਲੈ, ਜੋੜੀ ਰੱਖ ॥੨॥
ਜਿਨਿ ਤੂੰ ਕੀਆ ਤਿਸ ਕਉ ਜਾਨੁ ॥
Know the One who created you,
ਹੇ ਭਾਈ! ਜਿਸ ਪਰਮਾਤਮਾ ਨੇ ਤੈਨੂੰ ਪੈਦਾ ਕੀਤਾ ਹੈ ਉਸ ਨਾਲ ਸਾਂਝ ਪਾਈ ਰੱਖ। ਜਿਨਿ = ਜਿਸ (ਪ੍ਰਭੂ) ਨੇ। ਤੂੰ = ਤੈਨੂੰ। ਜਾਨੁ = ਸਾਂਝ ਪਾ। ਤਿਸ ਕਉ = {ਲਫ਼ਜ਼ 'ਤਿਸੁ' ਦਾ (ੁ) ਸੰਬੰਧਕ 'ਕਉ' ਦੇ ਕਾਰਨ ਉਡ ਗਿਆ ਹੈ}।
ਆਗੈ ਦਰਗਹ ਪਾਵੈ ਮਾਨੁ ॥
and in the world hereafter you shall be honored in the Court of the Lord.
(ਜੇਹੜਾ ਮਨੁੱਖ ਇਹ ਉੱਦਮ ਕਰਦਾ ਹੈ, ਉਹ) ਅਗਾਂਹ ਪ੍ਰਭੂ ਦੀ ਹਜ਼ੂਰੀ ਵਿਚ ਆਦਰ ਹਾਸਲ ਕਰਦਾ ਹੈ। ਪਾਵੈ = ਪ੍ਰਾਪਤ ਕਰਦਾ ਹੈ। ਮਾਨੁ = ਆਦਰ।
ਮਨੁ ਤਨੁ ਨਿਰਮਲ ਹੋਇ ਨਿਹਾਲੁ ॥
Your mind and body will be immaculate and blissful;
(ਹੇ ਭਾਈ! ਮਨੁੱਖ ਦਾ) ਮਨ ਤਨ ਪਵਿੱਤਰ ਹੋ ਜਾਂਦਾ ਹੈ, ਮਨ ਖਿੜਿਆ ਰਹਿੰਦਾ ਹੈ, ਸਰੀਰ ਭੀ ਖਿੜਿਆ ਰਹਿੰਦਾ ਹੈ, ਨਿਹਾਲੁ = ਪ੍ਰਸੰਨ।
ਰਸਨਾ ਨਾਮੁ ਜਪਤ ਗੋਪਾਲ ॥੩॥
chant the Name of the Lord of the Universe with your tongue. ||3||
ਜਦੋਂ ਜੀਭ ਪਰਮਾਤਮਾ ਦਾ ਨਾਮ ਜਪਦੀ ਹੈ ॥੩॥ ਰਸਨਾ = ਜੀਭ (ਨਾਲ) ॥੩॥
ਕਰਿ ਕਿਰਪਾ ਮੇਰੇ ਦੀਨ ਦਇਆਲਾ ॥
Grant Your Kind Mercy, O my Lord, Merciful to the meek.
ਹੇ ਦੀਨਾਂ ਉਤੇ ਦਇਆ ਕਰਨ ਵਾਲੇ ਮੇਰੇ ਪ੍ਰਭੂ! (ਮੇਰੇ ਉਤੇ) ਮੇਹਰ ਕਰ। ਦੀਨ ਦਇਆਲ = ਹੇ ਦੀਨਾਂ ਉਤੇ ਦਇਆ ਕਰਨ ਵਾਲੇ!
ਸਾਧੂ ਕੀ ਮਨੁ ਮੰਗੈ ਰਵਾਲਾ ॥
My mind begs for the dust of the feet of the Holy.
(ਮੇਰਾ) ਮਨ ਗੁਰੂ ਦੇ ਚਰਨਾਂ ਦੀ ਧੂੜ ਮੰਗਦਾ ਹੈ। ਸਾਧੂ = ਗੁਰੂ। ਰਵਾਲਾ = ਚਰਨ-ਧੂੜ।
ਹੋਹੁ ਦਇਆਲ ਦੇਹੁ ਪ੍ਰਭ ਦਾਨੁ ॥
Be merciful, and bless me with this gift,
ਹੇ ਪ੍ਰਭੂ! (ਨਾਨਕ ਉਤੇ) ਦਇਆਵਾਨ ਹੋ ਅਤੇ ਇਹ ਖ਼ੈਰ ਪਾ, ਪ੍ਰਭ = ਹੇ ਪ੍ਰਭੂ!
ਨਾਨਕੁ ਜਪਿ ਜੀਵੈ ਪ੍ਰਭ ਨਾਮੁ ॥੪॥੧੧॥੧੩॥
that Nanak may live, chanting God's Name. ||4||11||13||
ਕਿ (ਤੇਰਾ ਦਾਸ) ਨਾਨਕ, ਹੇ ਪ੍ਰਭੂ! ਤੇਰਾ ਨਾਮ ਜਪ ਕੇ ਆਤਮਕ ਜੀਵਨ ਪ੍ਰਾਪਤ ਕਰਦਾ ਰਹੇ ॥੪॥੧੧॥੧੩॥ ਜਪਿ = ਜਪ ਕੇ। ਜੀਵੈ = ਆਤਮਕ ਜੀਵਨ ਪ੍ਰਾਪਤ ਕਰਦਾ ਹੈ। ਪ੍ਰਭ ਨਾਮੁ = ਪ੍ਰਭੂ ਦਾ ਨਾਮ ॥੪॥੧੧॥੧੩॥