ਸਲੋਕ ਮਃ ੩ ॥

Salok, Third Mehl:

ਸਲੋਕ ਤੀਜੀ ਪਾਤਸ਼ਾਹੀ।

ਹਉਮੈ ਵਿਚਿ ਜਗਤੁ ਮੁਆ ਮਰਦੋ ਮਰਦਾ ਜਾਇ ॥

In egotism, the world is dead; it dies and dies, again and again.

ਸੰਸਾਰ ਹਉਮੈ ਵਿਚ ਮੁਇਆ ਪਿਆ ਹੈ, ਨਿੱਤ (ਹਿਠਾਂ ਹਿਠਾਂ) ਪਿਆ ਗਰਕਦਾ ਹੀ ਹੈ।

ਜਿਚਰੁ ਵਿਚਿ ਦੰਮੁ ਹੈ ਤਿਚਰੁ ਨ ਚੇਤਈ ਕਿ ਕਰੇਗੁ ਅਗੈ ਜਾਇ ॥

As long as there is breath in the body, he does not remember the Lord; what will he do in the world hereafter?

ਜਦ ਤਾਈਂ ਸਰੀਰ ਵਿਚ ਦਮ ਹੈ, ਪ੍ਰਭੂ ਨੂੰ ਯਾਦ ਨਹੀਂ ਕਰਦਾ; (ਸੰਸਾਰੀ ਜੀਵ ਹਉਮੈ ਵਿਚ ਰਹਿ ਕੇ ਕਦੇ ਨਹੀਂ ਸੋਚਦਾ ਕਿ) ਅਗਾਂਹ ਦਰਗਾਹ ਵਿਚ ਜਾ ਕੇ ਕੀਹ ਹਾਲ ਹੋਵੇਗਾ। ਕਰੇਗੁ = ਕਰੇਗਾ।

ਗਿਆਨੀ ਹੋਇ ਸੁ ਚੇਤੰਨੁ ਹੋਇ ਅਗਿਆਨੀ ਅੰਧੁ ਕਮਾਇ ॥

One who remembers the Lord is a spiritual teacher; the ignorant one acts blindly.

ਜੋ ਮਨੁੱਖ ਗਿਆਨਵਾਨ ਹੁੰਦਾ ਹੈ, ਉਹ ਸੁਚੇਤ ਰਹਿੰਦਾ ਹੈ ਤੇ ਅਗਿਆਨੀ ਮਨੁੱਖ ਅਗਿਆਨਤਾ ਦਾ ਕੰਮ ਹੀ ਕਰਦਾ ਹੈ। ਗਿਆਨੀ = ਸਮਝਦਾਰ। ਅਗਿਆਨੀ = ਮੂਰਖ। ਅੰਧੁ = ਅੰਨ੍ਹਿਆਂ ਵਾਲਾ ਕੰਮ।

ਨਾਨਕ ਏਥੈ ਕਮਾਵੈ ਸੋ ਮਿਲੈ ਅਗੈ ਪਾਏ ਜਾਇ ॥੧॥

O Nanak, whatever one does in this world, determines what he shall receive in the world hereafter. ||1||

ਹੇ ਨਾਨਕ! ਮਨੁੱਖਾ ਜਨਮ ਵਿਚ ਜੋ ਕੁਝ ਮਨੁੱਖ ਕਮਾਈ ਕਰਦਾ ਹੈ, ਉਹੋ ਮਿਲਦੀ ਹੈ, ਪਰਲੋਕ ਵਿਚ ਭੀ ਜਾ ਕੇ ਉਹੋ ਮਿਲਦੀ ਹੈ ॥੧॥