ਮਃ ੩ ॥
Third Mehl:
ਤੀਜੀ ਪਾਤਸ਼ਾਹੀ।
ਗੁਰ ਸੇਵਾ ਤੇ ਹਰਿ ਪਾਈਐ ਜਾ ਕਉ ਨਦਰਿ ਕਰੇਇ ॥
Serving the Guru, the Lord is obtained, when He bestows His Glance of Grace.
ਪ੍ਰਭੂ ਜਿਸ (ਜੀਵ) ਤੇ ਮਿਹਰ ਦੀ ਨਜ਼ਰ ਕਰਦਾ ਹੈ, ਉਹ (ਜੀਵ) ਸਤਿਗੁਰੂ ਦੀ ਦੱਸੀ ਕਾਰ ਕਰ ਕੇ ਪ੍ਰਭੂ ਨੂੰ ਮਿਲ ਪੈਂਦਾ ਹੈ।
ਮਾਣਸ ਤੇ ਦੇਵਤੇ ਭਏ ਧਿਆਇਆ ਨਾਮੁ ਹਰੇ ॥
They are transformed from humans into angels, meditating on the Naam, the Name of the Lord.
ਹਰੀ ਨਾਮ ਦਾ ਸਿਮਰਨ ਕਰ ਕੇ ਜੀਵ ਮਨੁੱਖ (-ਸੁਭਾਵ) ਤੋਂ ਦੇਵਤਾ ਬਣ ਜਾਂਦੇ ਹਨ।
ਹਉਮੈ ਮਾਰਿ ਮਿਲਾਇਅਨੁ ਗੁਰ ਕੈ ਸਬਦਿ ਤਰੇ ॥
They conquer their egotism and merge with the Lord; they are saved through the Word of the Guru's Shabad.
ਜਿਨ੍ਹਾਂ ਦੀ ਹਉਮੈ ਦੂਰ ਕਰ ਕੇ ਉਸ ਪ੍ਰਭੂ ਨੇ ਆਪਣੇ ਨਾਲ ਮਿਲਾਇਆ ਹੈ, ਉਹ ਗੁਰੂ ਦੇ ਸ਼ਬਦ ਦੀ ਰਾਹੀਂ ਵਿਕਾਰਾਂ ਤੋਂ ਬਚ ਜਾਂਦੇ ਹਨ। ਮਿਲਾਇਅਨੁ = ਮਿਲਾਏ ਹਨ ਉਸ ਪ੍ਰਭੂ ਨੇ।
ਨਾਨਕ ਸਹਜਿ ਸਮਾਇਅਨੁ ਹਰਿ ਆਪਣੀ ਕ੍ਰਿਪਾ ਕਰੇ ॥੨॥
O Nanak, they merge imperceptibly into the Lord, who has bestowed His Favor upon them. ||2||
ਹੇ ਨਾਨਕ! ਪ੍ਰਭੂ ਨੇ ਆਪਣੀ ਮਿਹਰ ਕਰ ਕੇ ਉਹਨਾਂ ਨੂੰ ਅਡੋਲ ਅਵਸਥਾ ਵਿਚ ਟਿਕਾ ਦਿੱਤਾ ॥੨॥ ਸਹਿਜ = ਅਡੋਲਤਾ ਵਿਚ। ਸਮਾਇਅਨੁ = ਲੀਨ ਕੀਤੇ ਹਨ ਉਸ (ਪ੍ਰਭੂ) ਨੇ। ਕ੍ਰਿਪਾ ਕਰੇ = ਕ੍ਰਿਪਾ ਕਰ ਕੇ। ਕਰੇ = ਕਰਿ, ਕਰਿ ਕੇ ॥੨॥