ਆਸਾ ॥
Aasaa:
ਆਸਾ।
ਬਾਰਹ ਬਰਸ ਬਾਲਪਨ ਬੀਤੇ ਬੀਸ ਬਰਸ ਕਛੁ ਤਪੁ ਨ ਕੀਓ ॥
Twelve years pass in childhood, and for another twenty years, he does not practice self-discipline and austerity.
(ਉਮਰ ਦੇ ਪਹਿਲੇ) ਬਾਰ੍ਹਾਂ ਸਾਲ ਅੰਞਾਣਪੁਣੇ ਵਿਚ ਲੰਘ ਗਏ, (ਹੋਰ) ਵੀਹ ਵਰ੍ਹੇ (ਲੰਘ ਗਏ, ਭਾਵ, ਵੀਹ ਸਾਲਾਂ ਤੋਂ ਟੱਪ ਗਿਆ, ਤਦ ਤਕ ਭੀ) ਕੋਈ ਤਪ ਨਾ ਕੀਤਾ; ਬਾਲਪਨ = ਅੰਞਾਣ-ਪੁਣਾ।
ਤੀਸ ਬਰਸ ਕਛੁ ਦੇਵ ਨ ਪੂਜਾ ਫਿਰਿ ਪਛੁਤਾਨਾ ਬਿਰਧਿ ਭਇਓ ॥੧॥
For another thirty years, he does not worship God in any way, and then, when he is old, he repents and regrets. ||1||
ਤੀਹ ਸਾਲ (ਹੋਰ ਬੀਤ ਗਏ, ਉਮਰ ਸੱਠ ਤੋਂ ਟੱਪ ਗਈ, ਤਾਂ ਭੀ) ਕੋਈ ਭਜਨ-ਬੰਦਗੀ ਨਾਹ ਕੀਤੀ, ਹੁਣ ਹੱਥ ਮਲਣ ਲੱਗਾ (ਕਿਉਂਕਿ) ਬੁੱਢਾ ਹੋ ਗਿਆ ॥੧॥
ਮੇਰੀ ਮੇਰੀ ਕਰਤੇ ਜਨਮੁ ਗਇਓ ॥
His life wastes away as he cries out, "Mine, mine!"
'ਮਮਤਾ' ਵਿਚ ਹੀ (ਜੁਆਨੀ ਦੀ) ਉਮਰ ਬੀਤ ਗਈ, ਮੇਰੀ ਮੇਰੀ ਕਰਤੇ = ਇਹਨਾਂ ਖ਼ਿਆਲਾਂ ਵਿਚ ਹੀ ਕਿ ਇਹ ਚੀਜ਼ ਮੇਰੀ ਹੈ ਇਹ ਧਨ ਮੇਰਾ ਹੈ, ਮਮਤਾ ਵਿਚ ਹੀ।
ਸਾਇਰੁ ਸੋਖਿ ਭੁਜੰ ਬਲਇਓ ॥੧॥ ਰਹਾਉ ॥
The pool of his power has dried up. ||1||Pause||
ਸਰੀਰ-ਰੂਪ ਸਮੁੰਦਰ ਸੁੱਕ ਗਿਆ, ਤੇ ਬਾਹਾਂ ਦੀ ਤਾਕਤ (ਭੀ ਮੁੱਕ ਗਈ) ॥੧॥ ਰਹਾਉ ॥ ਸਾਇਰੁ = ਸਮੁੰਦਰ, ਸਾਗਰ। ਸੋਖਿ = ਸੁੱਕ ਕੇ, ਸੁੱਕ ਜਾਣ ਤੇ। ਭੁਜੰ ਬਲਇਓ = ਭੁਜਾਂ ਦਾ ਬਲ, ਬਾਹਾਂ ਦੀ ਤਾਕਤ ॥੧॥ ਰਹਾਉ ॥
ਸੂਕੇ ਸਰਵਰਿ ਪਾਲਿ ਬੰਧਾਵੈ ਲੂਣੈ ਖੇਤਿ ਹਥ ਵਾਰਿ ਕਰੈ ॥
He makes a dam around the dried-up pool, and with his hands, he makes a fence around the harvested field.
(ਹੁਣ ਬੁਢੇਪਾ ਆਉਣ ਤੇ ਭੀ ਮੌਤ ਤੋਂ ਬਚਣ ਲਈ ਆਹਰ ਕਰਦਾ ਹੈ, ਪਰ ਇਸ ਦੇ ਉੱਦਮ ਇਉਂ ਹਨ ਜਿਵੇਂ) ਸੁੱਕੇ ਹੋਏ ਤਲਾ ਵਿਚ ਵੱਟ ਬੰਨ੍ਹ ਰਿਹਾ ਹੈ (ਤਾਂ ਕਿ ਪਾਣੀ ਤਲਾ ਵਿਚੋਂ ਬਾਹਰ ਨਾ ਨਿਕਲ ਜਾਏ), ਅਤੇ ਕੱਟੇ ਹੋਏ ਖੇਤ ਦੇ ਦੁਆਲੇ ਵਾੜ ਦੇ ਰਿਹਾ ਹੈ। ਸਰਵਰਿ = ਤਲਾ ਵਿਚ। ਪਾਲਿ = ਕੰਧ। ਲੂਣੈ ਖੇਤਿ = ਕੱਟੇ ਹੋਏ ਖੇਤ ਵਿਚ। ਹਥ = ਹੱਥਾਂ ਨਾਲ। ਵਾਰਿ = ਵਾੜ।
ਆਇਓ ਚੋਰੁ ਤੁਰੰਤਹ ਲੇ ਗਇਓ ਮੇਰੀ ਰਾਖਤ ਮੁਗਧੁ ਫਿਰੈ ॥੨॥
When the thief of Death comes, he quickly carries away what the fool had tried to preserve as his own. ||2||
ਮੂਰਖ ਮਨੁੱਖ ਜਿਸ ਸਰੀਰ ਨੂੰ ਆਪਣਾ ਬਣਾਈ ਰੱਖਣ ਦੇ ਜਤਨ ਕਰਦਾ ਫਿਰਦਾ ਹੈ, ਪਰ (ਜਦੋਂ ਜਮ ਰੂਪ) ਚੋਰ (ਭਾਵ, ਚੁਪ ਕੀਤੇ ਹੀ ਜਮ) ਆਉਂਦਾ ਹੈ ਤੇ (ਜਿੰਦ ਨੂੰ) ਲੈ ਤੁਰਦਾ ਹੈ ॥੨॥ ਮੁਗਧੁ = ਮੂਰਖ ॥੨॥
ਚਰਨ ਸੀਸੁ ਕਰ ਕੰਪਨ ਲਾਗੇ ਨੈਨੀ ਨੀਰੁ ਅਸਾਰ ਬਹੈ ॥
His feet and head and hands begin to tremble, and the tears flow copiously from his eyes.
ਪੈਰ, ਸਿਰ, ਹੱਥ ਕੰਬਣ ਲੱਗ ਜਾਂਦੇ ਹਨ, ਅੱਖਾਂ ਵਿਚੋਂ ਆਪ-ਮੁਹਾਰੇ ਪਾਣੀ ਵਗੀ ਜਾਂਦਾ ਹੈ। ਕਰ = ਹੱਥ। ਕੰਪਨ = ਕੰਬਣ। ਅਸਾਰ = ਆਪ-ਮੁਹਾਰਾ, ਬਿਨਾ ਰੁਕਣ ਦੇ।
ਜਿਹਵਾ ਬਚਨੁ ਸੁਧੁ ਨਹੀ ਨਿਕਸੈ ਤਬ ਰੇ ਧਰਮ ਕੀ ਆਸ ਕਰੈ ॥੩॥
His tongue has not spoken the correct words, but now, he hopes to practice religion! ||3||
ਜੀਭ ਵਿਚੋਂ ਕੋਈ ਸਾਫ਼ ਲਫ਼ਜ਼ ਨਹੀਂ ਨਿਕਲਦਾ। ਹੇ ਮੂਰਖ! (ਕੀ) ਉਸ ਵੇਲੇ ਤੂੰ ਧਰਮ ਕਮਾਣ ਦੀ ਆਸ ਕਰਦਾ ਹੈਂ? ॥੩॥ ਰੇ = ਹੇ ਭਾਈ! ॥੩॥
ਹਰਿ ਜੀਉ ਕ੍ਰਿਪਾ ਕਰੈ ਲਿਵ ਲਾਵੈ ਲਾਹਾ ਹਰਿ ਹਰਿ ਨਾਮੁ ਲੀਓ ॥
If the Dear Lord shows His Mercy, one enshrines love for Him, and obtains the Profit of the Lord's Name.
ਜਿਸ ਮਨੁੱਖ ਉੱਤੇ ਪਰਮਾਤਮਾ ਮਿਹਰ ਕਰਦਾ ਹੈ, ਉਸ ਦੀ ਸੁਰਤਿ (ਆਪਣੇ ਚਰਨਾਂ ਵਿਚ) ਜੋੜਦਾ ਹੈ, ਉਹ ਮਨੁੱਖ ਪਰਮਾਤਮਾ ਦਾ ਨਾਮ-ਰੂਪ ਲਾਭ ਖੱਟਦਾ ਹੈ। ਲਾਹਾ = ਲਾਭ।
ਗੁਰ ਪਰਸਾਦੀ ਹਰਿ ਧਨੁ ਪਾਇਓ ਅੰਤੇ ਚਲਦਿਆ ਨਾਲਿ ਚਲਿਓ ॥੪॥
By Guru's Grace, he receives the wealth of the Lord's Name, which alone shall go with him, when he departs in the end. ||4||
ਜਗਤ ਤੋਂ ਤੁਰਨ ਵੇਲੇ ਭੀ ਇਹੀ ਨਾਮ-ਧਨ (ਮਨੁੱਖ ਦੇ) ਨਾਲ ਜਾਂਦਾ ਹੈ (ਪਰ) ਇਹ ਧਨ ਮਿਲਦਾ ਹੈ ਸਤਿਗੁਰੂ ਦੀ ਕਿਰਪਾ ਨਾਲ ॥੪॥ ਪਰਸਾਦੀ = ਕਿਰਪਾ ਨਾਲ ॥੪॥
ਕਹਤ ਕਬੀਰ ਸੁਨਹੁ ਰੇ ਸੰਤਹੁ ਅਨੁ ਧਨੁ ਕਛੂਐ ਲੈ ਨ ਗਇਓ ॥
Says Kabeer, listen, O Saints - he shall not take any other wealth with him.
ਕਬੀਰ ਕਹਿੰਦਾ ਹੈ-ਹੇ ਸੰਤ ਜਨੋ! ਸੁਣੋ, (ਕੋਈ ਜੀਵ ਭੀ ਮਰਨ ਵੇਲੇ) ਕੋਈ ਹੋਰ ਧਨ-ਪਦਾਰਥ ਆਪਣੇ ਨਾਲ ਨਹੀਂ ਲੈ ਜਾਂਦਾ, ਤਲਬ = ਸੱਦਾ। ਮੰਦਰ = ਘਰ। ਅਨੁ ਧਨੁ = ਕੋਈ ਹੋਰ ਧਨ।
ਆਈ ਤਲਬ ਗੋਪਾਲ ਰਾਇ ਕੀ ਮਾਇਆ ਮੰਦਰ ਛੋਡਿ ਚਲਿਓ ॥੫॥੨॥੧੫॥
When the summons comes from the King, the Lord of the Universe, the mortal departs, leaving behind his wealth and mansions. ||5||2||15||
ਕਿਉਂਕਿ ਜਦੋਂ ਪਰਮਾਤਮਾ ਵਲੋਂ ਸੱਦਾ ਆਉਂਦਾ ਹੈ ਤਾਂ ਮਨੁੱਖ ਦੌਲਤ ਤੇ ਘਰ (ਸਭ ਕੁਝ ਇਥੇ ਹੀ) ਛੱਡ ਕੇ ਤੁਰ ਪੈਂਦਾ ਹੈ ॥੫॥੨॥੧੫॥