ਪਉੜੀ ॥
Pauree:
ਪਉੜੀ।
ਮਨਮੁਖ ਅੰਦਰੁ ਨ ਭਾਲਨੀ ਮੁਠੇ ਅਹੰਮਤੇ ॥
The self-willed manmukhs do not search within their own selves; they are deluded by their egotistical pride.
ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਹਉਮੈ ਦੇ ਠੱਗੇ ਹੋਏ ਆਪਣਾ ਮਨ ਨਹੀਂ ਖੋਜਦੇ। ਅੰਦਰੁ = ਅੰਦਰਲਾ, ਭਾਵ, ਮਨ {ਦੂਜੀ ਤੁਕ ਦੇ ਲਫ਼ਜ਼ 'ਅੰਦਰਿ' ਤੇ ਇਸ ਲਫ਼ਜ਼ ਵਿਚ ਫ਼ਰਕ ਚੇਤੇ ਰੱਖਣ-ਯੋਗ ਹੈ}। ਅੰਦਰਿ = (ਮਨ) ਵਿਚ। ਅਹੰਮਤੇ = ਹਉਮੈ ਦੇ ਕਾਰਨ।
ਚਾਰੇ ਕੁੰਡਾਂ ਭਵਿ ਥਕੇ ਅੰਦਰਿ ਤਿਖ ਤਤੇ ॥
Wandering in the four directions, they grow weary, tormented by burning desire within.
ਅੰਦਰੋਂ ਤ੍ਰਿਸ਼ਨਾ ਨਾਲ ਸੜੇ ਹੋਏ (ਹੋਣ ਕਰਕੇ) (ਮਾਇਆ ਦੀ ਖ਼ਾਤਰ) ਚੌਹੀਂ ਪਾਸੀਂ ਭਟਕ ਭਟਕ ਕੇ ਥੱਕ ਜਾਂਦੇ ਹਨ। ਤਿਖ = ਮਾਇਆ ਦੀ ਤ੍ਰਿਸ਼ਨਾ। ਤਤੇ = ਸੜੇ ਹੋਏ।
ਸਿੰਮ੍ਰਿਤਿ ਸਾਸਤ ਨ ਸੋਧਨੀ ਮਨਮੁਖ ਵਿਗੁਤੇ ॥
They do not study the Simritees and the Shaastras; the manmukhs waste away and are lost.
ਸਿੰਮ੍ਰਿਤੀਆਂ ਸ਼ਾਸਤ੍ਰਾਂ (ਭਾਵ, ਆਪਣੇ ਧਰਮ-ਪੁਸਤਕਾਂ) ਨੂੰ ਗਹੁ ਨਾਲ ਨਹੀਂ ਖੋਜਦੇ ਤੇ (ਧਰਮ-ਪੁਸਤਕਾਂ ਦੇ ਥਾਂ ਆਪਣੇ) ਮਨ ਦੇ ਪਿੱਛੇ ਤੁਰ ਕੋ ਖ਼ੁਆਰ ਹੁੰਦੇ ਹਨ। ਵਿਗੁਤੇ = ਖ਼ੁਆਰ ਹੁੰਦੇ ਹਨ।
ਬਿਨੁ ਗੁਰ ਕਿਨੈ ਨ ਪਾਇਓ ਹਰਿ ਨਾਮੁ ਹਰਿ ਸਤੇ ॥
Without the Guru, no one finds the Naam, the Name of the True Lord.
ਸਦਾ-ਥਿਰ ਰਹਿਣ ਪਰਮਾਤਮਾ ਦਾ ਨਾਮ ਗੁਰੂ ਦੀ ਸਰਨ ਆਉਣ ਤੋਂ ਬਿਨਾ ਕਿਸੇ ਨੇ ਭੀ ਨਹੀਂ ਲੱਭਾ। ਸਤੇ = ਸਤਿ, ਸਦਾ ਰਹਿਣ ਵਾਲਾ।
ਤਤੁ ਗਿਆਨੁ ਵੀਚਾਰਿਆ ਹਰਿ ਜਪਿ ਹਰਿ ਗਤੇ ॥੧੯॥
One who contemplates the essence of spiritual wisdom and meditates on the Lord is saved. ||19||
ਅਸਾਂ ਅਸਲ ਵਿਚਾਰ ਦੀ ਇਹ ਗੱਲ ਲੱਭੀ ਹੈ ਕਿ ਪਰਮਾਤਮਾ ਦਾ ਨਾਮ ਜਪਿਆਂ ਹੀ ਮਨੁੱਖ ਦੀ ਆਤਮਕ ਹਾਲਤ ਸੁਧਰਦੀ ਹੈ ॥੧੯॥ ਗਤੇ = ਗਤਿ ॥੧੯॥