ਸੁਖ ਮੈ ਬਹੁ ਸੰਗੀ ਭਏ ਦੁਖ ਮੈ ਸੰਗਿ ਨ ਕੋਇ ॥
In good times, there are many companions around, but in bad times, there is no one at all.
(ਦੁਨੀਆ ਵਿਚ ਤਾਂ) ਸੁਖ ਵੇਲੇ ਅਨੇਕਾਂ ਮੇਲੀ-ਗੇਲੀ ਬਣ ਜਾਂਦੇ ਹਨ, ਪਰ ਦੁੱਖ ਵਿਚ ਕੋਈ ਭੀ ਨਾਲ ਨਹੀਂ ਹੁੰਦਾ। ਸੰਗੀ = ਸਾਥੀ, ਮੇਲੀ-ਗੇਲੀ। ਸੰਗਿ = ਨਾਲ।
ਕਹੁ ਨਾਨਕ ਹਰਿ ਭਜੁ ਮਨਾ ਅੰਤਿ ਸਹਾਈ ਹੋਇ ॥੩੨॥
Says Nanak, vibrate, and meditate on the Lord; He shall be your only Help and Support in the end. ||32||
ਨਾਨਕ ਆਖਦਾ ਹੈ- ਹੇ ਮਨ! ਪਰਮਾਤਮਾ ਦਾ ਭਜਨ ਕਰਿਆ ਕਰ (ਪਰਮਾਤਮਾ) ਅੰਤ ਸਮੇ (ਭੀ) ਮਦਦਗਾਰ ਬਣਦਾ ਹੈ ॥੩੨॥ ਅੰਤਿ = ਅਖ਼ੀਰ ਵੇਲੇ (ਭੀ)। ਸਹਾਈ = ਮਦਦਗਾਰ ॥੩੨॥