ਬਿਲਾਵਲੁ ਬਾਣੀ ਭਗਤ ਨਾਮਦੇਵ ਜੀ ਕੀ

Bilaaval, The Word Of Devotee Naam Dayv Jee:

ਰਾਗ ਬਿਲਾਵਲੁ ਵਿੱਚ ਭਗਤ ਨਾਮਦੇਵ ਜੀ ਦੀ ਬਾਣੀ।

ਸਤਿਗੁਰ ਪ੍ਰਸਾਦਿ

One Universal Creator God. By The Grace Of The True Guru:

ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।

ਸਫਲ ਜਨਮੁ ਮੋ ਕਉ ਗੁਰ ਕੀਨਾ

The Guru has made my life fruitful.

ਮੈਨੂੰ ਮੇਰੇ ਸਤਿਗੁਰੂ ਨੇ ਸਫਲ ਜੀਵਨ ਵਾਲਾ ਬਣਾ ਦਿੱਤਾ ਹੈ। ਮੋ ਕਉ = ਮੈਨੂੰ। ਸਫਲ ਜਨਮੁ = ਉਹ ਮਨੁੱਖ ਜਿਸ ਦਾ ਜਨਮ ਸਫਲਾ ਹੋ ਗਿਆ ਹੈ, ਉਹ ਮਨੁੱਖ ਜਿਸ ਨੇ ਮਨੁੱਖਾ ਜੀਵਨ ਦਾ ਮਨੋਰਥ ਹਾਸਲ ਕਰ ਲਿਆ ਹੈ।

ਦੁਖ ਬਿਸਾਰਿ ਸੁਖ ਅੰਤਰਿ ਲੀਨਾ ॥੧॥

My pain is forgotten, and I have found peace deep within myself. ||1||

ਮੈਂ ਹੁਣ (ਜਗਤ ਦੇ ਸਾਰੇ) ਦੁੱਖ ਭੁਲਾ ਕੇ (ਆਤਮਕ) ਸੁਖ ਵਿਚ ਲੀਨ ਹੋ ਗਿਆ ਹਾਂ ॥੧॥ ਸੁਖ ਅੰਤਰਿ = ਸੁਖ ਵਿਚ। ਬਿਸਾਰਿ = ਭੁਲਾ ਕੇ ॥੧॥

ਗਿਆਨ ਅੰਜਨੁ ਮੋ ਕਉ ਗੁਰਿ ਦੀਨਾ

The Guru has blessed me with the ointment of spiritual wisdom.

ਮੈਨੂੰ ਸਤਿਗੁਰੂ ਨੇ ਆਪਣੇ ਗਿਆਨ ਦਾ (ਐਸਾ) ਸੁਰਮਾ ਦਿੱਤਾ ਹੈ, ਅੰਜਨੁ = ਸੁਰਮਾ। ਗੁਰਿ = ਗੁਰੂ ਨੇ।

ਰਾਮ ਨਾਮ ਬਿਨੁ ਜੀਵਨੁ ਮਨ ਹੀਨਾ ॥੧॥ ਰਹਾਉ

Without the Lord's Name, life is mindless. ||1||Pause||

ਕਿ ਹੇ ਮਨ! ਹੁਣ ਪ੍ਰਭੂ ਦੀ ਬੰਦਗੀ ਤੋਂ ਬਿਨਾ ਜੀਊਣਾ ਵਿਅਰਥ ਜਾਪਦਾ ਹੈ ॥੧॥ ਰਹਾਉ ॥ ਮਨ = ਹੇ ਮਨ! ਹੀਨਾ = ਤੁੱਛ, ਨਕਾਰਾ ॥੧॥ ਰਹਾਉ ॥

ਨਾਮਦੇਇ ਸਿਮਰਨੁ ਕਰਿ ਜਾਨਾਂ

Meditating in remembrance, Naam Dayv has come to know the Lord.

ਮੈਂ ਨਾਮਦੇਵ ਨੇ ਪ੍ਰਭੂ ਦਾ ਭਜਨ ਕਰ ਕੇ ਪ੍ਰਭੂ ਨਾਲ ਸਾਂਝ ਪਾ ਲਈ ਹੈ, ਨਾਮਦੇਇ = ਨਾਮਦੇਉ ਨੇ। ਕਰਿ = ਕਰ ਕੇ। ਜਾਨਾਂ = ਜਾਣ ਲਿਆ ਹੈ, ਪਛਾਣ ਲਿਆ ਹੈ।

ਜਗਜੀਵਨ ਸਿਉ ਜੀਉ ਸਮਾਨਾਂ ॥੨॥੧॥

His soul is blended with the Lord, the Life of the World. ||2||1||

ਤੇ ਜਗਤ-ਦੇ-ਆਸਰੇ ਪ੍ਰਭੂ ਵਿਚ ਮੇਰੀ ਜਿੰਦ ਲੀਨ ਹੋ ਗਈ ਹੈ ॥੨॥੧॥ ਸਿਉ = ਨਾਲ। ਜੀਉ = ਜਿੰਦ। ਸਮਾਨਾਂ = ਲੀਨ ਹੋ ਗਈ ਹੈ ॥੨॥੧॥