ਸਬਰ ਅੰਦਰਿ ਸਾਬਰੀ ਤਨੁ ਏਵੈ ਜਾਲੇਨੑਿ

Those who are patient abide in patience; in this way, they burn their bodies.

ਸਬਰ ਵਾਲੇ ਬੰਦੇ ਸਬਰ ਵਿਚ ਰਹਿ ਕੇ ਇਸੇ ਤਰ੍ਹਾਂ (ਸਦਾ ਸਬਰ ਵਿਚ ਹੀ) ਬੰਦਗੀ ਦੀ ਘਾਲ ਘਾਲਦੇ ਹਨ, ਸਾਬਰੀ = ਸਬਰ ਵਾਲੇ ਬੰਦੇ। ਏਵੈ = ਇਸੇ ਤਰ੍ਹਾਂ (ਭਾਵ,) ਸਬਰ ਵਿਚ ਹੀ। ਤਨੁ ਜਾਲੇਨ੍ਹ੍ਹਿ = ਸਰੀਰ ਨੂੰ ਸਾੜਦੇ ਹਨ, ਘਾਲਾਂ ਘਾਲਦੇ ਹਨ, (ਭਾਵ, ਜਦੋਂ ਜਗਤ ਸੁੱਤਾ ਪਿਆ ਹੈ, ਉਹ ਅੰਮ੍ਰਿਤ ਵੇਲੇ ਉੱਠ ਕੇ ਬੰਦਗੀ ਕਰਦੇ ਹਨ, ਤੇ ਬੇ-ਮੁਥਾਜੀ ਪਾਪ-ਨਿਵਿਰਤੀ ਅਤੇ ਰਜ਼ਾ ਦਾ ਸਬਕ ਪਕਾਂਦੇ ਹਨ)।

ਹੋਨਿ ਨਜੀਕਿ ਖੁਦਾਇ ਦੈ ਭੇਤੁ ਕਿਸੈ ਦੇਨਿ ॥੧੧੬॥

They are close to the Lord, but they do not reveal their secret to anyone. ||116||

(ਇਸ ਤਰ੍ਹਾਂ ਉਹ) ਰੱਬ ਦੇ ਨੇੜੇ ਹੁੰਦੇ ਜਾਂਦੇ ਹਨ, ਤੇ ਕਿਸੇ ਨੂੰ ਆਪਣੇ ਦਿਲ ਦਾ ਭੇਤ ਨਹੀਂ ਦੇਂਦੇ ॥੧੧੬॥ ਹੋਨਿ = ਹੁੰਦੇ ਹਨ। ਨਜੀਕਿ = ਨੇੜੇ। ਕਿਸੈ = ਕਿਸੇ ਨੂੰ। ਭੇਤੁ ਨ ਦੇਨਿ = ਆਪਣਾ ਭੇਤ ਨਹੀਂ ਦੇਂਦੇ, ਕਾਹਲੇ ਪੈ ਕੇ ਕਿਸੇ ਅਗੇ ਗਿਲਾ ਨਹੀਂ ਕਰਦੇ ਕਿ ਇਤਨੀ ਮੇਹਨਤਿ ਕਰਨ ਤੇ ਭੀ ਅਜੇ ਤਕ ਕਿਉਂ ਨਹੀਂ ਮਿਲਿਆ ॥੧੧੬॥