ਸਾਰਗ ਮਹਲਾ ੪ ॥
Saarang, Fourth Mehl:
ਸਾਰੰਗ ਚੌਥੀ ਪਾਤਿਸ਼ਾਹੀ।
ਜਪਿ ਮਨ ਰਾਮ ਨਾਮੁ ਪੜ੍ਹੁ ਸਾਰੁ ॥
O my mind, chant the Name of the Lord, and study His Excellence.
ਹੇ (ਮੇਰੇ) ਮਨ! ਪਰਮਾਤਮਾ ਦਾ ਨਾਮ ਜਪਿਆ ਕਰ, ਪਰਮਾਤਮਾ ਦਾ ਨਾਮ ਪੜ੍ਹਿਆ ਕਰ, (ਇਹੀ) ਸ੍ਰੇਸ਼ਟ (ਕੰਮ ਹੈ)। ਮਨ = ਹੇ ਮਨ! ਸਾਰੁ = ਸ੍ਰੇਸ਼ਟ (ਕੰਮ)।
ਰਾਮ ਨਾਮ ਬਿਨੁ ਥਿਰੁ ਨਹੀ ਕੋਈ ਹੋਰੁ ਨਿਹਫਲ ਸਭੁ ਬਿਸਥਾਰੁ ॥੧॥ ਰਹਾਉ ॥
Without the Lord's Name, nothing is steady or stable. All the rest of the show is useless. ||1||Pause||
ਹੇ ਮਨ! ਪਰਮਾਤਮਾ ਦੇ ਨਾਮ ਤੋਂ ਬਿਨਾ ਹੋਰ ਕੋਈ (ਇਥੇ) ਸਦਾ ਕਾਇਮ ਰਹਿਣ ਵਾਲਾ ਨਹੀਂ ਹੈ। ਹੋਰ ਸਾਰਾ ਖਿਲਾਰਾ ਐਸਾ ਹੈ ਜਿਸ ਤੋਂ (ਆਤਮਕ ਜੀਵਨ ਵਾਸਤੇ) ਕੋਈ ਫਲ ਨਹੀਂ ਮਿਲਦਾ ॥੧॥ ਰਹਾਉ ॥ ਥਿਰੁ = ਟਿਕਵਾਂ। ਨਿਹਫਲ = ਵਿਅਰਥ। ਬਿਸਥਾਰੁ = ਖਿਲਾਰਾ ॥੧॥ ਰਹਾਉ ॥
ਕਿਆ ਲੀਜੈ ਕਿਆ ਤਜੀਐ ਬਉਰੇ ਜੋ ਦੀਸੈ ਸੋ ਛਾਰੁ ॥
What is there to accept, and what is there to reject, O madman? Whatever is seen shall turn to dust.
ਹੇ ਕਮਲੇ ਮਨ! ਜੋ ਕੁਝ (ਜਗਤ ਵਿਚ) ਦਿੱਸ ਰਿਹਾ ਹੈ ਉਹ (ਸਭ) ਨਾਸਵੰਤ ਹੈ, ਇਸ ਵਿਚੋਂ ਨਾਹ ਕੁਝ ਆਪਣਾ ਬਣਾਇਆ ਜਾ ਸਕਦਾ ਹੈ ਨਾਹ ਛੱਡਿਆ ਜਾ ਸਕਦਾ ਹੈ। ਕਿਆ ਲੀਜੈ = ਕੁਝ ਭੀ ਆਪਣਾ ਨਹੀਂ ਬਣਾਇਆ ਜਾ ਸਕਦਾ। ਤਜੀਐ = ਛੱਡਿਆ ਜਾ ਸਕਦਾ। ਬਉਰੇ = ਹੇ ਕਮਲੇ! ਛਾਰੁ = ਸੁਆਹ, ਨਾਸਵੰਤ।
ਜਿਸੁ ਬਿਖਿਆ ਕਉ ਤੁਮੑ ਅਪੁਨੀ ਕਰਿ ਜਾਨਹੁ ਸਾ ਛਾਡਿ ਜਾਹੁ ਸਿਰਿ ਭਾਰੁ ॥੧॥
That poison which you believe to be your own - you must abandon it and leave it behind. What a load you have to carry on your head! ||1||
ਹੇ ਕਮਲੇ! ਜਿਸ ਮਾਇਆ ਨੂੰ ਤੂੰ ਆਪਣੀ ਸਮਝੀ ਬੈਠਾ ਹੈਂ, ਉਹ ਤਾਂ ਛੱਡ ਜਾਹਿਂਗਾ, (ਉਸ ਦੀ ਖ਼ਾਤਰ ਕੀਤੇ ਪਾਪਾਂ ਦਾ) ਭਾਰ ਹੀ ਆਪਣੇ ਸਿਰ ਉੱਤੇ (ਲੈ ਜਾਹਿਂਗਾ) ॥੧॥ ਬਿਖਿਆ = ਮਾਇਆ। ਸਾ = ਉਹ ਮਾਇਆ। ਸਿਰਿ = ਸਿਰ ਉੱਤੇ ॥੧॥
ਤਿਲੁ ਤਿਲੁ ਪਲੁ ਪਲੁ ਅਉਧ ਫੁਨਿ ਘਾਟੈ ਬੂਝਿ ਨ ਸਕੈ ਗਵਾਰੁ ॥
Moment by moment, instant by instant, your life is running out. The fool cannot understand this.
ਰਤਾ ਰਤਾ ਕਰ ਕੇ ਪਲ ਪਲ ਕਰ ਕੇ ਉਮਰ ਘਟਦੀ ਜਾਂਦੀ ਹੈ, ਪਰ ਮੂਰਖ ਮਨੁੱਖ (ਇਹ ਗੱਲ) ਸਮਝ ਨਹੀਂ ਸਕਦਾ। ਅਉਧ = ਉਮਰ। ਘਾਟੈ = ਘਟਦੀ ਜਾ ਰਹੀ ਹੈ। ਗਵਾਰੁ = ਮੂਰਖ।
ਸੋ ਕਿਛੁ ਕਰੈ ਜਿ ਸਾਥਿ ਨ ਚਾਲੈ ਇਹੁ ਸਾਕਤ ਕਾ ਆਚਾਰੁ ॥੨॥
He does things which will not go along with him in the end. This is the lifestyle of the faithless cynic. ||2||
(ਮੂਰਖ) ਉਹੀ ਕੁਝ ਕਰਦਾ ਰਹਿੰਦਾ ਹੈ ਜੋ (ਅੰਤ ਵੇਲੇ) ਇਸ ਦੇ ਨਾਲ ਨਹੀਂ ਜਾਂਦਾ। ਪਰਮਾਤਮਾ ਨਾਲੋਂ ਟੁੱਟੇ ਮਨੁੱਖ ਦਾ ਸਦਾ ਇਹੀ ਕਰਤੱਬ ਰਹਿੰਦਾ ਹੈ ॥੨॥ ਜਿ = ਜਿਹੜਾ। ਸਾਕਤ = ਪਰਮਾਤਮਾ ਨਾਲੋਂ ਟੁੱਟਾ ਹੋਇਆ ਮਨੁੱਖ। ਆਚਾਰੁ = ਕਰਤੱਬ ॥੨॥
ਸੰਤ ਜਨਾ ਕੈ ਸੰਗਿ ਮਿਲੁ ਬਉਰੇ ਤਉ ਪਾਵਹਿ ਮੋਖ ਦੁਆਰੁ ॥
So join together with the humble Saints, O madman, and you shall find the Gate of Salvation.
ਹੇ ਕਮਲੇ! ਸੰਤ ਜਨਾਂ ਨਾਲ ਮਿਲ ਬੈਠਿਆ ਕਰ, ਤਦੋਂ ਹੀ ਤੂੰ (ਮਾਇਆ ਦੇ ਮੋਹ ਤੋਂ) ਖ਼ਲਾਸੀ ਦਾ ਦਰਵਾਜ਼ਾ ਲੱਭ ਸਕੇਂਗਾ। ਕੈ ਸੰਗਿ = ਦੇ ਨਾਲ। ਤਉ = ਤਦੋਂ। ਮੋਖ ਦੁਆਰੁ = (ਮਾਇਆ ਦੇ ਮੋਹ ਤੋਂ) ਖ਼ਲਾਸੀ ਦਾ ਦਰਵਾਜ਼ਾ।
ਬਿਨੁ ਸਤਸੰਗ ਸੁਖੁ ਕਿਨੈ ਨ ਪਾਇਆ ਜਾਇ ਪੂਛਹੁ ਬੇਦ ਬੀਚਾਰੁ ॥੩॥
Without the Sat Sangat, the True Congregation, no one finds any peace. Go and ask the scholars of the Vedas. ||3||
ਬੇਸ਼ੱਕ ਵੇਦ (ਆਦਿਕ ਹੋਰ ਧਰਮ-ਪੁਸਤਕਾਂ) ਦਾ ਭੀ ਵਿਚਾਰ ਜਾ ਕੇ ਪੁੱਛ ਵੇਖੋ (ਸਭ ਇਹੀ ਦੱਸਣਗੇ ਕਿ) ਸਾਧ ਸੰਗਤ ਤੋਂ ਬਿਨਾ ਕਿਸੇ ਨੇ ਭੀ ਆਤਮਕ ਆਨੰਦ ਨਹੀਂ ਲੱਭਾ ॥੩॥ ਕਿਨੈ = ਕਿਸੇ ਨੇ ਭੀ। ਜਾਇ = ਜਾ ਕੇ ॥੩॥
ਰਾਣਾ ਰਾਉ ਸਭੈ ਕੋਊ ਚਾਲੈ ਝੂਠੁ ਛੋਡਿ ਜਾਇ ਪਾਸਾਰੁ ॥
All the kings and queens shall depart; they must leave this false expanse.
ਕੋਈ ਰਾਜਾ ਹੋਵੇ ਪਾਤਿਸ਼ਾਹ ਹੋਵੇ, ਹਰ ਕੋਈ (ਇਥੋਂ ਆਖ਼ਰ) ਤੁਰ ਪੈਂਦਾ ਹੈ, ਇਸ ਨਾਸਵੰਤ ਜਗਤ-ਖਿਲਾਰੇ ਨੂੰ ਛੱਡ ਜਾਂਦਾ ਹੈ। ਰਾਣਾ = ਰਾਜਾ। ਰਾਉ = ਅਮੀਰ। ਸਭੈ ਕੋਊ = ਹਰ ਕੋਈ। ਪਾਸਾਰੁ = ਪਸਾਰਾ।
ਨਾਨਕ ਸੰਤ ਸਦਾ ਥਿਰੁ ਨਿਹਚਲੁ ਜਿਨ ਰਾਮ ਨਾਮੁ ਆਧਾਰੁ ॥੪॥੬॥
O Nanak, the Saints are eternally steady and stable; they take the Support of the Name of the Lord. ||4||6||
ਹੇ ਨਾਨਕ! ਪਰਮਾਤਮਾ ਦਾ ਨਾਮ ਜਿਨ੍ਹਾਂ ਨੇ ਆਪਣੇ ਜੀਵਨ ਦਾ ਆਸਰਾ ਬਣਾਇਆ ਹੈ ਉਹ ਸੰਤ ਜਨ (ਇਸ ਮੋਹਨੀ ਮਾਇਆ ਦੇ ਪਸਾਰੇ ਵਿਚ) ਅਡੋਲ-ਚਿੱਤ ਰਹਿੰਦੇ ਹਨ ॥੪॥੬॥ ਨਿਹਚਲੁ = ਅਡੋਲ-ਚਿੱਤ। ਆਧਾਰੁ = ਆਸਰਾ ॥੪॥੬॥