ਪਉੜੀ

Pauree:

ਪਉੜੀ।

ਹਉ ਕਿਆ ਸਾਲਾਹੀ ਕਿਰਮ ਜੰਤੁ ਵਡੀ ਤੇਰੀ ਵਡਿਆਈ

I am a worm - how can I praise You, O Lord; Your glorious greatness is so great!

ਹੇ ਪ੍ਰਭੂ! ਮੈਂ ਇਕ ਕੀੜਾ ਜਿਹਾ ਹਾਂ, ਤੇਰੀ ਵਡਿਆਈ ਵੱਡੀ ਹੈ, ਮੈਂ ਤੇਰੇ ਕੀਹ ਕੀਹ ਗੁਣ ਬਿਆਨ ਕਰਾਂ?

ਤੂ ਅਗਮ ਦਇਆਲੁ ਅਗੰਮੁ ਹੈ ਆਪਿ ਲੈਹਿ ਮਿਲਾਈ

You are inaccessible, merciful and unapproachable; You Yourself unite us with Yourself.

ਤੂੰ ਬੜਾ ਹੀ ਦਿਆਲ ਹੈਂ, ਅਪਹੁੰਚ ਹੈਂ ਤੂੰ ਆਪ ਹੀ ਆਪਣੇ ਨਾਲ ਮਿਲਾਂਦਾ ਹੈਂ।

ਮੈ ਤੁਝ ਬਿਨੁ ਬੇਲੀ ਕੋ ਨਹੀ ਤੂ ਅੰਤਿ ਸਖਾਈ

I have no other friend except You; in the end, You alone will be my Companion and Support.

ਮੈਨੂੰ ਤੈਥੋਂ ਬਿਨਾ ਕੋਈ ਬੇਲੀ ਨਹੀਂ ਦਿੱਸਦਾ, ਆਖ਼ਰ ਤੂੰ ਹੀ ਸਾਥੀ ਹੋ ਕੇ ਪੁਕਾਰਦਾ ਹੈਂ।

ਜੋ ਤੇਰੀ ਸਰਣਾਗਤੀ ਤਿਨ ਲੈਹਿ ਛਡਾਈ

You save those who enter Your Sanctuary.

ਜੋ ਜੋ ਜੀਵ ਤੇਰੀ ਸਰਨ ਆਉਂਦਾ ਹੈ ਉਹਨਾਂ ਨੂੰ (ਹਉਮੈ ਦੇ ਗੇੜ ਤੋਂ) ਬਚਾ ਲੈਂਦਾ ਹੈਂ।

ਨਾਨਕ ਵੇਪਰਵਾਹੁ ਹੈ ਤਿਸੁ ਤਿਲੁ ਤਮਾਈ ॥੨੦॥੧॥

O Nanak, He is care-free; He has no greed at all. ||20||1||

ਹੇ ਨਾਨਕ! ਪ੍ਰਭੂ ਆਪ ਬੇ-ਮੁਥਾਜ ਹੈ, ਉਸ ਨੂੰ ਰਤਾ ਭੀ ਕੋਈ ਲਾਲਚ ਨਹੀਂ ਹੈ ॥੨੦॥੧॥