ਸਲੋਕ ਮਃ

Salok, Third Mehl:

ਸਲੋਕ ਤੀਜੀ ਪਾਤਿਸ਼ਾਹੀ।

ਬਾਬੀਹਾ ਏਹੁ ਜਗਤੁ ਹੈ ਮਤ ਕੋ ਭਰਮਿ ਭੁਲਾਇ

This world is a rainbird; let no one be deluded by doubt.

(ਲਫ਼ਜ਼ ਪਪੀਹਾ ਸੁਣ ਕੇ) ਮਤਾਂ ਕੋਈ ਭੁਲੇਖਾ ਖਾ ਜਾਏ, ਪਪੀਹਾ ਇਹ ਜਗਤ ਹੈ, ਭਰਮਿ = ਭੁਲੇਖੇ ਵਿਚ, ਭਟਕਣਾ ਵਿਚ। ਭੁਲਾਇ = ਖੁੰਝ ਜਾਏ।

ਇਹੁ ਬਾਬੀਂਹਾ ਪਸੂ ਹੈ ਇਸ ਨੋ ਬੂਝਣੁ ਨਾਹਿ

This rainbird is an animal; it has no understanding at all.

ਇਹ ਪਪੀਹਾ (-ਜੀਵ) ਪਸ਼ੂ (-ਸੁਭਾਉ) ਹੈ, ਇਸ ਨੂੰ ਇਹ ਸਮਝ ਨਹੀਂ, ਬੂਝਣੁ = ਸਮਝ। ਇਸ ਨੋ = (ਸੰਬੰਧਕ 'ਨੋ' ਦੇ ਕਾਰਨ ਲਫ਼ਜ਼ 'ਇਸੁ' ਦਾ (ੁ) ਉਡ ਗਿਆ ਹੈ)।

ਅੰਮ੍ਰਿਤੁ ਹਰਿ ਕਾ ਨਾਮੁ ਹੈ ਜਿਤੁ ਪੀਤੈ ਤਿਖ ਜਾਇ

The Name of the Lord is Ambrosial Nectar; drinking it in, thirst is quenched.

(ਕਿ) ਪਰਮਾਤਮਾ ਦਾ ਨਾਮ (ਐਸਾ) ਅੰਮ੍ਰਿਤ ਹੈ ਜਿਸ ਨੂੰ ਪੀਤਿਆਂ (ਮਾਇਆ ਦੀ) ਤ੍ਰਿਹ ਮਿਟ ਜਾਂਦੀ ਹੈ। ਜਿਤੁ ਪੀਤੈ = ਜਿਸ ਦੇ ਪੀਤਿਆਂ। ਅੰਮ੍ਰਿਤੁ = ਆਤਮਕ ਜੀਵਨ ਦੇਣ ਵਾਲਾ ਜਲ। ਤਿਖ = ਤ੍ਰਿਹ। ਜਿਤੁ ਪੀਤੈ = ਜਿਸ ਨੂੰ ਪੀਤਿਆਂ।

ਨਾਨਕ ਗੁਰਮੁਖਿ ਜਿਨੑ ਪੀਆ ਤਿਨੑ ਬਹੁੜਿ ਲਾਗੀ ਆਇ ॥੧॥

O Nanak, those Gurmukhs who drink it in shall never again be afflicted by thirst. ||1||

ਹੇ ਨਾਨਕ! ਜਿਨ੍ਹਾਂ ਬੰਦਿਆਂ ਨੇ ਗੁਰੂ ਦੇ ਸਨਮੁਖ ਹੋ ਕੇ (ਨਾਮ-ਅੰਮ੍ਰਿਤ) ਪੀਤਾ ਹੈ ਉਹਨਾਂ ਨੂੰ ਮੁੜ ਕੇ (ਮਾਇਆ ਦੀ) ਤ੍ਰੇਹ ਨਹੀਂ ਲੱਗਦੀ ॥੧॥ ਜਿਨ੍ਹ੍ਹ = ਜਿਨ੍ਹਾਂ ਨੇ। ਗੁਰਮੁਖਿ = ਗੁਰੂ ਦੇ ਦੱਸੇ ਰਾਹ ਉਤੇ ਤੁਰ ਕੇ ॥੧॥