ਆਸਾ ਮਹਲਾ ੪ ॥
Aasaa, Fourth Mehl:
ਆਸਾ ਚੌਥੀ ਪਾਤਸ਼ਾਹੀ।
ਜਨਮੁ ਪਦਾਰਥੁ ਪਾਇ ਨਾਮੁ ਧਿਆਇਆ ॥
Having obtained the treasure of this human birth, I meditate on the Naam, the Name of the Lord.
(ਹੇ ਭਾਈ!) ਜਿਨ੍ਹਾਂ ਮਨੁੱਖਾਂ ਨੇ ਕੀਮਤੀ ਮਨੁੱਖਾ ਜਨਮ ਹਾਸਲ ਕਰ ਕੇ ਪਰਮਾਤਮਾ ਦਾ ਨਾਮ ਸਿਮਰਿਆ, ਪਦਾਰਥੁ = ਕੀਮਤੀ ਵਸਤ। ਪਾਇ = ਪ੍ਰਾਪਤ ਕਰ ਕੇ।
ਗੁਰ ਪਰਸਾਦੀ ਬੁਝਿ ਸਚਿ ਸਮਾਇਆ ॥੧॥
By Guru's Grace, I understand, and I am absorbed into the True Lord. ||1||
ਗੁਰੂ ਦੀ ਕਿਰਪਾ ਨਾਲ (ਉਹ ਮਨੁੱਖਾ ਜਨਮ ਦੀ ਕਦਰ) ਸਮਝ ਕੇ ਸਦਾ-ਥਿਰ ਪ੍ਰਭੂ ਵਿਚ ਲੀਨ ਹੋ ਗਏ ॥੧॥ ਪਰਸਾਦੀ = ਪਰਸਾਦਿ, ਕਿਰਪਾ ਨਾਲ। ਬੁਝਿ = ਸਮਝ ਕੇ, ਕਦਰ ਸਮਝ ਕੇ। ਸਚਿ = ਸਦਾ-ਥਿਰ ਪ੍ਰਭੂ ਵਿਚ ॥੧॥
ਜਿਨੑ ਧੁਰਿ ਲਿਖਿਆ ਲੇਖੁ ਤਿਨੑੀ ਨਾਮੁ ਕਮਾਇਆ ॥
Those who have such pre-ordained destiny practice the Naam.
(ਹੇ ਭਾਈ!) ਉਹਨਾਂ ਮਨੁੱਖਾਂ ਨੇ ਹੀ ਪਰਮਾਤਮਾ ਦੇ ਨਾਮ ਸਿਮਰਨ ਦਾ ਕਮਾਈ ਕੀਤੀ ਹੈ ਜਿਨ੍ਹਾਂ ਦੇ ਮੱਥੇ ਉੱਤੇ ਧੁਰ ਦਰਗਾਹ ਤੋਂ ਇਹ ਕਮਾਈ ਕਰਨ ਦਾ ਲੇਖ ਲਿਖਿਆ ਹੋਇਆ ਹੈ (ਜਿਨ੍ਹਾਂ ਦੇ ਅੰਦਰ ਸਿਮਰਨ ਕਰਨ ਦੇ ਸੰਸਕਾਰ ਮੌਜੂਦ ਹਨ)। ਧੁਰਿ = ਧੁਰੋਂ ਪ੍ਰਭੂ ਦੇ ਹੁਕਮ ਨਾਲ। ਤਿਨੀ = ਉਹਨਾਂ ਨੇ ਹੀ।
ਦਰਿ ਸਚੈ ਸਚਿਆਰ ਮਹਲਿ ਬੁਲਾਇਆ ॥੧॥ ਰਹਾਉ ॥
The True Lord summons the truthful to the Mansion of His Presence. ||1||Pause||
ਉਹ ਮਨੁੱਖ ਸਦਾ-ਥਿਰ ਰਹਿਣ ਵਾਲੇ ਪ੍ਰਭੂ ਦੇ ਦਰ ਤੇ ਸੁਰਖ਼ਰੂ ਹੁੰਦੇ ਹਨ ਉਹਨਾਂ ਨੂੰ ਪਰਮਾਤਮਾ ਦੀ ਹਜ਼ੂਰੀ ਵਿਚ ਸੱਦਿਆ ਜਾਂਦਾ ਹੈ (ਆਦਰ ਮਿਲਦਾ ਹੈ) ॥੧॥ ਰਹਾਉ ॥ ਦਰਿ ਸਚੈ = ਸਦਾ-ਥਿਰ ਪ੍ਰਭੂ ਦੇ ਦਰ ਤੇ। ਸਚਿਆਰ = ਸੁਰਖ਼ਰੂ। ਮਹਲਿ = ਪ੍ਰਭੂ ਦੀ ਹਜ਼ੂਰੀ ਵਿਚ ॥੧॥ ਰਹਾਉ ॥
ਅੰਤਰਿ ਨਾਮੁ ਨਿਧਾਨੁ ਗੁਰਮੁਖਿ ਪਾਈਐ ॥
Deep within is the treasure of the Naam; it is obtained by the Gurmukh.
(ਹੇ ਭਾਈ!) ਨਾਮ-ਖ਼ਜ਼ਾਨਾ ਹਰੇਕ ਮਨੁੱਖ ਦੇ ਅੰਦਰ ਮੌਜੂਦ ਹੈ, ਪਰ ਇਹ ਲੱਭਦਾ ਹੈ ਗੁਰੂ ਦੀ ਸਰਨ ਪਿਆਂ। ਅੰਤਰਿ = (ਸਭ ਦੇ) ਅੰਦਰ। ਨਿਧਾਨੁ = ਖ਼ਜ਼ਾਨਾ। ਗੁਰਮੁਖਿ = ਗੁਰੂ ਦੀ ਸਰਨ ਪਿਆਂ।
ਅਨਦਿਨੁ ਨਾਮੁ ਧਿਆਇ ਹਰਿ ਗੁਣ ਗਾਈਐ ॥੨॥
Night and day, meditate on the Naam, and sing the Glorious Praises of the Lord. ||2||
(ਇਸ ਵਾਸਤੇ) ਹਰ ਰੋਜ਼ ਪਰਮਾਤਮਾ ਦਾ ਨਾਮ ਸਿਮਰ ਕੇ (ਆਉ, ਗੁਰੂ ਦੀ ਰਾਹੀਂ) ਪਰਮਾਤਮਾ ਦੇ ਗੁਣ ਗਾਂਦੇ ਰਹੀਏ ॥੨॥ ਅਨਦਿਨੁ = ਹਰ ਰੋਜ਼ {अनुदिनां}। ਗਾਈਐ = ਆਓ ਗਾਵੀਏ ॥੨॥
ਅੰਤਰਿ ਵਸਤੁ ਅਨੇਕ ਮਨਮੁਖਿ ਨਹੀ ਪਾਈਐ ॥
Deep within are infinite substances, but the self-willed manmukh does not find them.
(ਹੇ ਭਾਈ!) ਨਾਮ-ਪਦਾਰਥ ਹਰੇਕ ਦੇ ਅੰਦਰ ਹੈ (ਪਰਮਾਤਮਾ ਵਾਲੇ) ਅਨੇਕਾਂ (ਗੁਣ) ਹਰੇਕ ਦੇ ਅੰਦਰ ਹਨ, ਪਰ ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਕੁਝ ਭੀ ਨਹੀਂ ਲੱਭਦਾ। ਵਸਤੁ = ਨਾਮ-ਪਦਾਰਥ। ਅਨੇਕ = ਅਨੇਕਾਂ ਗੁਣ। ਮਨਮੁਖਿ = ਆਪਣੇ ਮਨ ਦੇ ਪਿੱਛੇ ਤੁਰਿਆਂ।
ਹਉਮੈ ਗਰਬੈ ਗਰਬੁ ਆਪਿ ਖੁਆਈਐ ॥੩॥
In egotism and pride, the mortal's proud self consumes him. ||3||
ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ ਆਪਣੀ ਹਉਮੈ ਦੇ ਕਾਰਨ (ਆਪਣੀ ਸੂਝ-ਬੂਝ ਦਾ ਹੀ) ਅਹੰਕਾਰ ਕਰਦਾ ਰਹਿੰਦਾ ਹੈ, (ਤੇ ਇਸ ਤਰ੍ਹਾਂ) ਆਪ ਹੀ (ਪਰਮਾਤਮਾ ਤੋਂ) ਵਿਛੁੜਿਆ ਰਹਿੰਦਾ ਹੈ ॥੩॥ ਗਰਬੈ = ਗਰਬਦਾ ਹੈ, ਅਹੰਕਾਰ ਕਰਦਾ ਹੈ। ਗਰਬੁ = ਅਹੰਕਾਰ। ਖੁਆਈਐ = ਖੁੰਝਿਆ ਫਿਰਦਾ ਹੈ ॥੩॥
ਨਾਨਕ ਆਪੇ ਆਪਿ ਆਪਿ ਖੁਆਈਐ ॥
O Nanak, his identity consumes his identical identity.
ਹੇ ਨਾਨਕ! ਮਨਮੁਖ ਮਨੁੱਖ ਸਦਾ ਆਪ ਹੀ (ਆਪਣੀ ਹੀ ਮਨਮੁਖਤਾ ਦੇ ਕਾਰਨ) ਪਰਮਾਤਮਾ ਤੋਂ ਵਿੱਛੁੜਿਆ ਰਹਿੰਦਾ ਹੈ। ਨਾਨਕ = ਹੇ ਨਾਨਕ! ਆਪੇ = ਆਪ ਹੀ।
ਗੁਰਮਤਿ ਮਨਿ ਪਰਗਾਸੁ ਸਚਾ ਪਾਈਐ ॥੪॥੧੩॥੬੫॥
Through the Guru's Teachings, the mind is illumined, and meets the True Lord. ||4||13||65||
ਗੁਰੂ ਦੀ ਮਤਿ ਤੇ ਤੁਰਿਆਂ ਮਨ ਵਿਚ ਚਾਨਣ ਹੋ ਜਾਂਦਾ ਹੈ, ਤੇ ਸਦਾ-ਥਿਰ ਰਹਿਣ ਵਾਲਾ ਪਰਮਾਤਮਾ ਮਿਲ ਪੈਂਦਾ ਹੈ ॥੪॥੧੩॥੬੫॥ ਮਨਿ = ਮਨ ਵਿਚ। ਪਰਗਾਸੁ = (ਸਹੀ ਜੀਵਨ ਦਾ) ਚਾਨਣ ॥੪॥੧੩॥੬੫॥