ਅੜਿਲ

Arril

ਅੜਿਲ:

ਕਹਿਯੋ ਤਿਹਾਰੋ ਮਾਨਿ ਭੋਗ ਤੋਸੋ ਕ︀ਯੋਨ ਕਰਿਯੈ

‘Just because you say, why should I have sex with you?

ਤੇਰਾ ਕਿਹਾ ਮਨ ਕੇ (ਮੈਂ) ਤੇਰੇ ਨਾਲ ਕਾਮ-ਕ੍ਰੀੜਾ ਕਿਉਂ ਕਰਾਂ?

ਘੋਰ ਨਰਕ ਕੇ ਬੀਚ ਜਾਇ ਪਰਬੇ ਤੇ ਡਰਿਯੈ

‘I am afraid of being put in the hell.

(ਮੈਂ) ਭਿਆਨਕ ਨਰਕ ਵਿਚ ਜਾ ਪੈਣ ਤੋਂ ਡਰਦਾ ਹਾਂ।

ਤਬ ਆਲਿੰਗਨ ਕਰੇ ਧਰਮ ਅਰਿ ਕੈ ਮੁਹਿ ਗਹਿ ਹੈ

‘To copulate with you is like disowning the righteousness,

ਤੇਰੇ ਨਾਲ ਸੰਯੋਗ ਕਰਨ ਨਾਲ ਮੈਂ ਧਰਮ ਦੇ ਵੈਰੀ ਨੂੰ ਗ੍ਰਹਿਣ ਕਰਾਂਗਾ (ਅਰਥਾਤ ਧਰਮ ਦੇ ਉਲਟ ਕੰਮ ਕਰਾਂਗਾ)।

ਹੋ ਅਤਿ ਅਪਜਸ ਕੀ ਕਥਾ ਜਗਤ ਮੋ ਕੌ ਨਿਤਿ ਕਹਿ ਹੈ ॥੨੫॥

And my story will go around the whole world.(25)

(ਇਸ ਨਾਲ) ਜਗਤ ਵਿਚ ਨਿੱਤ ਮੇਰੇ ਅਪਜਸ ਦੀ ਕਥਾ ਚਲ ਪਏਗੀ ॥੨੫॥

ਚਲੈ ਨਿੰਦ ਕੀ ਕਥਾ ਬਕਤ੍ਰ ਕਸ ਤਿਸੈ ਦਿਖੈਹੋ

ਨਿੰਦਿਆ ਦੀ ਕਥਾ ਚਲ ਪੈਣ ਨਾਲ (ਮੈਂ ਆਪਣਾ) ਮੂੰਹ (ਜਗਤ ਨੂੰ) ਕਿਵੇਂ ਦਿਖਾਵਾਂਗਾ।

ਧਰਮ ਰਾਜ ਕੀ ਸਭਾ ਜ੍ਵਾਬ ਕੈਸੇ ਕਰਿ ਦੈਹੌ

‘How would I show my face to the Lord of Righteousness?

ਧਰਮਰਾਜ ਦੀ ਸਭਾ ਵਿਚ (ਸੁਆਲਾਂ ਦਾ) ਉੱਤਰ ਕਿਸ ਤਰ੍ਹਾਂ ਦਿਆਂਗਾ।

ਛਾਡਿ ਯਰਾਨਾ ਬਾਲ ਖ︀ਯਾਲ ਹਮਰੇ ਨਹਿ ਪਰਿਯੈ

‘Lady, you better forsake the thought of my friendship,

ਹੇ ਬਾਲਾ! ਮੇਰੇ ਨਾਲ ਯਾਰਾਨਾ ਛਡ ਦੇ ਅਤੇ ਮੇਰੇ ਖਿਆਲ ਨਾ ਪੈ।

ਕਹੀ ਸੁ ਹਮ ਸੋ ਕਹੀ ਬਹੁਰਿ ਯਹ ਕਹਿਯੋ ਕਰਿਯੈ ॥੨੬॥

‘You have said enough and, now, forget to talk more.’(26)

(ਜੋ) ਮੈਨੂੰ ਕਹਿ ਦਿੱਤਾ, ਸੋ ਕਹਿ ਦਿੱਤਾ, ਫਿਰ (ਅਜਿਹਾ) ਕਹਿਣ ਦਾ (ਉਦਮ) ਨਾ ਕਰਨਾ ॥੨੬॥

ਨੂਪ ਕੁਅਰਿ ਯੌ ਕਹੀ ਭੋਗ ਮੋ ਸੌ ਪਿਯ ਕਰਿਯੈ

ਨੂਪ ਕੁਅਰਿ (ਕੌਰ) ਨੇ ਇਸ ਤਰ੍ਹਾਂ ਕਿਹਾ ਕਿ ਹੇ ਪ੍ਰਿਯ! (ਜੇ ਤੁਸੀਂ) ਮੇਰੇ ਨਾਲ ਭੋਗ ਕਰੋਗੇ

ਪਰੇ ਨਰਕ ਕੇ ਬੀਚ ਅਧਿਕ ਚਿਤ ਮਾਹਿ ਡਰਿਯੈ

Anoop Kumari said, ‘If you, my love, have sex with me,

ਤਾਂ ਨਰਕ ਵਿਚ ਨਹੀਂ ਪਵੋਗੇ, (ਇਸ ਲਈ) ਚਿਤ ਵਿਚ ਬਹੁਤ ਨਾ ਡਰੋ।

ਨਿੰਦ ਤਿਹਾਰੀ ਲੋਗ ਕਹਾ ਕਰਿ ਕੈ ਮੁਖ ਕਰਿ ਹੈ

‘You will not be thrown in the hell. Don’t be scared.

ਤੁਹਾਡੀ ਨਿੰਦਿਆ ਲੋਕੀ ਕਿਵੇਂ ਮੂੰਹ ਨਾਲ ਕਰਨਗੇ

ਤ੍ਰਾਸ ਤਿਹਾਰੇ ਸੌ ਸੁ ਅਧਿਕ ਚਿਤ ਭੀਤਰ ਡਰਿ ਹੈ ॥੨੭॥

‘How could people tattle about you when they are so afraid of you.(27)

(ਕਿਉਂਕਿ) ਉਹ ਤੁਹਾਡੇ ਡਰ ਤੋਂ ਮਨ ਵਿਚ ਬਹੁਤ ਭੈ ਭੀਤ ਹੁੰਦੇ ਹਨ ॥੨੭॥

ਤੌ ਕਰਿ ਹੈ ਕੋਊ ਨਿੰਦ ਕਛੂ ਜਬ ਭੇਦ ਲਹੈਂਗੇ

Also they would talk only if they learn about the secret.

ਤਦ ਹੀ ਕੋਈ ਤੁਹਾਡੀ ਨਿੰਦਿਆ ਕਰੇਗਾ, ਜਦ (ਉਸ ਨੂੰ) ਭੇਦ ਪਤਾ ਲਗੇਗਾ।

ਜੌ ਲਖਿ ਹੈ ਕੋਊ ਬਾਤ ਤ੍ਰਾਸ ਤੋ ਮੋਨਿ ਰਹੈਂਗੇ

‘Even if one learns, fearful of you, will keep quiet.

ਜੇ ਕੋਈ ਗੱਲ ਜਾਣ ਵੀ ਲਏਗਾ ਤਾਂ ਤੁਹਾਡੇ ਡਰ ਦੇ ਮਾਰੇ ਚੁਪ ਹੀ ਰਹੇਗਾ।

ਆਜੁ ਹਮਾਰੇ ਸਾਥ ਮਿਤ੍ਰ ਰੁਚਿ ਸੌ ਰਤਿ ਕਰਿਯੈ

‘You must make up your mind to sleep with me today,

ਹੇ ਮਿਤਰ! ਅਜ (ਤੁਸੀਂ) ਮੇਰੇ ਨਾਲ ਰੁਚੀ ਪੂਰਵਕ ਰਤੀ-ਕ੍ਰੀੜਾ ਕਰੋ,

ਹੋ ਨਾਤਰ ਛਾਡੌ ਟਾਗ ਤਰੇ ਅਬਿ ਹੋਇ ਨਿਕਰਿਯੈ ॥੨੮॥

‘Or, alternatively, you crawl through my legs.’(28)

ਨਹੀਂ ਤਾਂ ਹੁਣ ਮੇਰੀ ਟੰਗ ਹੇਠੋਂ ਨਿਕਲ ਕੇ ਚਲੇ ਜਾਓ ॥੨੮॥

ਟਾਗ ਤਰੇ ਸੋ ਜਾਇ ਕੇਲ ਕੈ ਜਾਹਿ ਆਵੈ

(Raja,) ‘Only that one crawls through the legs who is unable to indulge in sex,

(ਰਾਜੇ ਨੇ ਉੱਤਰ ਦਿੱਤਾ) ਟੰਗ ਹੇਠੋਂ ਉਹ ਲੰਘ ਕੇ ਜਾਏ ਜਿਸ ਨੂੰ ਕਾਮ-ਕੇਲ ਕਰਨੀ ਨਾ ਆਉਂਦੀ ਹੋਏ।

ਬੈਠਿ ਨਿਫੂੰਸਕ ਰਹੈ ਰੈਨਿ ਸਿਗਰੀ ਬਜਾਵੈ

And remains sitting whole night like a eunuch and does not perform.

ਸਾਰੀ ਰਾਤ ਨਿਪੁੰਸਕ ਵਾਂਗ ਬੈਠ ਕੇ ਕਾਮ-ਕ੍ਰੀੜਾ ਨਾ ਕਰੇ।

ਬਧੇ ਧਰਮ ਕੇ ਮੈ ਭੋਗ ਤੁਹਿ ਸਾਥ ਕਰਤ ਹੋ

‘Being prevailed by the righteousness I will not copulate with you.

ਮੈਂ ਤਾਂ ਧਰਮ ਦਾ ਬੰਨ੍ਹਿਆ ਹੋਇਆ ਤੇਰੇ ਨਾਲ ਕਾਮ-ਕ੍ਰੀੜਾ ਨਹੀਂ ਕਰਦਾ

ਜਗ ਅਪਜਸ ਕੇ ਹੇਤ ਅਧਿਕ ਚਿਤ ਬੀਚ ਡਰਤ ਹੋ ॥੨੯॥

‘I am always fearful of the criticism of the public.(29)

(ਕਿਉਂਕਿ) ਜਗਤ ਦੇ ਅਪਜਸ ਕਰ ਕੇ ਮਨ ਵਿਚ ਬਹੁਤ ਡਰਦਾ ਹਾਂ ॥੨੯॥

ਕੋਟਿ ਜਤਨ ਤੁਮ ਕਰੋ ਭਜੇ ਬਿਨੁ ਤੋਹਿ ਛੋਰੋ

(She,) ‘Do whatever you may, but I will never leave you without sex.

(ਅਗੋਂ ਇਸਤਰੀ ਕਹਿੰਦੀ ਹੈ) ਤੁਸੀਂ ਅਨੇਕਾਂ ਯਤਨ ਕਰ ਲਵੋ, (ਪਰ ਅਜ ਮੈਂ) ਬਿਨਾ ਰਤੀ-ਕੇਲ ਕੀਤੇ ਤੁਹਾਨੂੰ ਨਹੀਂ ਛਡਾਂਗੀ।

ਗਹਿ ਆਪਨ ਕਰ ਆਜੁ ਸਗਰ ਤੋ ਕੋ ਨਿਸ ਭੋਰੋ

‘With my own hands 1 will tear you off,

ਅਜ ਮੈਂ ਆਪਣੇ ਹੱਥ ਨਾਲ ਤੁਹਾਨੂੰ ਪਕੜੀ ਰਖਾਂਗੀ ਅਤੇ ਸਾਰੀ ਰਾਤ ਰਤੀ-ਕ੍ਰੀੜਾ ਕਰਾਂਗੀ (ਅਰਥਾਂਤਰ- ਸਾਰੀ ਰਾਤ ਤੋਂ ਸਵੇਰ ਤਕ ਤੁਹਾਨੂੰ ਆਪਣੇ ਹੱਥ ਨਾਲ ਪਕੜੀ ਰਖਾਂਗੀ)।

ਮੀਤ ਤਿਹਾਰੇ ਹੇਤ ਕਾਸਿ ਕਰਵਤ ਹੂੰ ਲੈਹੋ

And, then, get myself sawn through at Kanshi and, would even face

ਹੇ ਮਿਤਰ! ਤੁਹਾਡੇ ਲਈ (ਤਾਂ ਮੈਂ) ਕਾਸ਼ੀ ਵਿਚ ਆਰੇ (ਨਾਲ ਚੀਰੀ) ਜਾਵਾਂਗੀ।

ਹੋ ਧਰਮਰਾਜ ਕੀ ਸਭਾ ਜ੍ਵਾਬ ਠਾਢੀ ਹ੍ਵੈ ਦੈਹੋ ॥੩੦॥

The Lord of Righteousness in his court.(30)

ਧਰਮਰਾਜ ਦੀ ਸਭਾ ਵਿਚ ਡਟ ਕੇ ਜਵਾਬ ਦਿਆਂਗੀ ॥੩੦॥

ਆਜੁ ਪਿਯਾ ਤਵ ਸੰਗ ਸੇਜੁ ਰੁਚਿ ਮਾਨ ਸੁਹੈਹੋ

‘Oh my love, I have sworn to bed with you, and

ਹੇ ਪ੍ਰਿਯ! ਅਜ ਤੁਹਾਡੇ ਨਾਲ ਰੁਚੀ ਪੂਰਵਕ ਸੇਜ ਮਾਣਾਂਗੀ।

ਮਨ ਭਾਵਤ ਕੋ ਭੋਗ ਰੁਚਿਤ ਚਿਤ ਮਾਹਿ ਕਮੈਹੋ

‘Fully satisfy myself carnally.

ਮਨ ਭਾਉਂਦੀ ਰਤੀਕ੍ਰੀੜਾ ਰੁਚੀ ਪੂਰਵਕ ਕਮਾਵਾਂਗੀ।

ਆਜੁ ਸੁ ਰਤਿ ਸਭ ਰੈਨਿ ਭੋਗ ਸੁੰਦਰ ਤਵ ਕਰਿਹੋ

‘Tonight, through sex I will make you look more handsome,

ਹੇ ਸੁੰਦਰ ਸਰੂਪ ਵਾਲੇ! ਅਜ ਸਾਰੀ ਰਾਤ ਪ੍ਰੇਮ ਸਹਿਤ ਮੈਂ ਤੁਹਾਡੇ ਨਾਲ ਕਾਮ-ਕੇਲ ਕਰਾਂਗੀ।

ਸਿਵ ਬੈਰੀ ਕੋ ਦਰਪ ਸਕਲ ਮਿਲਿ ਤੁਮੈ ਪ੍ਰਹਰਿਹੋ ॥੩੧॥

And will make Cupid to lose his pride too.’(31)

ਤੁਹਾਡੇ ਨਾਲ ਮਿਲ ਕੇ ਸ਼ਿਵ ਦੇ ਵੈਰੀ ਕਾਮ ਦੇਵ ਦਾ ਸਾਰਾ ਹੰਕਾਰ ਖ਼ਤਮ ਕਰ ਦਿਆਂਗੀ ॥੩੧॥