ਸਲੋਕੁ ਮਹਲਾ

Salok, Second Mehl:

ਸਲੋਕ ਦੂਜੀ ਪਾਤਸ਼ਾਹੀ।

ਏਹ ਕਿਨੇਹੀ ਦਾਤਿ ਆਪਸ ਤੇ ਜੋ ਪਾਈਐ

What sort of gift is this, which we receive only by our own asking?

ਜੇ ਆਖੀਏ ਕਿ ਮੈਂ ਆਪਣੇ ਉੱਦਮ ਨਾਲ ਇਹ ਚੀਜ਼ ਲਈ ਹੈ, ਤਾਂ ਇਹ (ਮਾਲਕ ਵਲੋਂ) ਬਖ਼ਸ਼ਸ਼ ਨਹੀਂ ਅਖਵਾ ਸਕਦੀ। ਦਾਤਿ = ਬਖ਼ਸ਼ਸ਼। ਆਪਸ ਤੇ = ਆਪਣੇ ਆਪ ਤੋਂ, ਆਪਣੇ ਉੱਦਮ ਨਾਲ।

ਨਾਨਕ ਸਾ ਕਰਮਾਤਿ ਸਾਹਿਬ ਤੁਠੈ ਜੋ ਮਿਲੈ ॥੧॥

O Nanak, that is the most wonderful gift, which is received from the Lord, when He is totally pleased. ||1||

ਹੇ ਨਾਨਕ! ਬਖ਼ਸ਼ਸ਼ ਉਹੀ ਹੈ ਜੋ ਮਾਲਕ ਦੇ ਤ੍ਰੁੱਠਿਆਂ ਮਿਲੇ ॥੧॥ ਕਰਮਾਤਿ = (ਫ਼ਾ: ਕਰਾਮਾਤ) ਬਖ਼ਸ਼ਸ਼, ਦਾਤ ॥੧॥