ਸਲੋਕ ਮਃ ੪ ॥
Salok, Fourth Mehl:
ਸਲੋਕ ਚੌਥੀ ਪਾਤਸ਼ਾਹੀ।
ਸਤਿਗੁਰੁ ਧਰਤੀ ਧਰਮ ਹੈ ਤਿਸੁ ਵਿਚਿ ਜੇਹਾ ਕੋ ਬੀਜੇ ਤੇਹਾ ਫਲੁ ਪਾਏ ॥
The True Guru is the field of Dharma; as one plants the seeds there, so are the fruits obtained.
(ਧਰਤੀ ਦੇ ਸੁਭਾਵ ਵਾਂਗ) ਸਤਿਗੁਰੂ (ਭੀ) ਧਰਮ ਦੀ ਭੋਏਂ ਹੈ, ਜਿਸ ਤਰ੍ਹਾਂ (ਦੀ ਭਾਵਨਾ) ਦਾ ਬੀਜ ਕੋਈ ਬੀਜਦਾ ਹੈ, ਉਹੋ ਜਿਹਾ ਫਲ ਲੈਂਦਾ ਹੈ।
ਗੁਰਸਿਖੀ ਅੰਮ੍ਰਿਤੁ ਬੀਜਿਆ ਤਿਨ ਅੰਮ੍ਰਿਤ ਫਲੁ ਹਰਿ ਪਾਏ ॥
The GurSikhs plant ambrosial nectar, and obtain the Lord as their ambrosial fruit.
ਜਿਨ੍ਹਾਂ ਗੁਰਸਿੱਖਾਂ ਨੇ ਨਾਮ-ਅੰਮ੍ਰਿਤ ਬੀਜਿਆ ਹੈ ਉਹਨਾਂ ਨੂੰ ਪ੍ਰਭੂ-ਪ੍ਰਾਪਤੀ-ਰੂਪ ਅੰਮ੍ਰਿਤ ਫਲ ਹੀ ਮਿਲ ਗਿਆ ਹੈ। ਗੁਰਸਿਖੀ = ਗੁਰੂ ਦੇ ਸਿੱਖਾਂ ਨੇ।
ਓਨਾ ਹਲਤਿ ਪਲਤਿ ਮੁਖ ਉਜਲੇ ਓਇ ਹਰਿ ਦਰਗਹ ਸਚੀ ਪੈਨਾਏ ॥
Their faces are radiant in this world and the next; in the Court of the Lord, they are robed with honor.
ਇਸ ਸੰਸਾਰ ਵਿਚ ਤੇ ਅਗਲੇ ਜਹਾਨ ਵਿਚ ਉਹ ਸੁਰਖ਼ਰੂ ਹੁੰਦੇ ਹਨ, ਤੇ ਪ੍ਰਭੂ ਦੀ ਸੱਚੀ ਦਰਗਾਹ ਵਿਚ ਉਹਨਾਂ ਦਾ ਆਦਰ ਹੁੰਦਾ ਹੈ। ਹਲਤਿ = ਇਸ ਲੋਕ ਵਿਚ। ਪਲਤਿ = ਪਰਲੋਕ ਵਿਚ। ਪੈਨਾਏ = ਮੰਨੇ ਜਾਂਦੇ ਹਨ, ਆਦਰ ਦਿੱਤਾ ਜਾਂਦਾ ਹੈ। ਓਇ = (ਲਫ਼ਜ਼ 'ਓਹੁ' ਤੋਂ ਬਹੁ-ਵਚਨ)।
ਇਕਨੑਾ ਅੰਦਰਿ ਖੋਟੁ ਨਿਤ ਖੋਟੁ ਕਮਾਵਹਿ ਓਹੁ ਜੇਹਾ ਬੀਜੇ ਤੇਹਾ ਫਲੁ ਖਾਏ ॥
Some have cruelty in their hearts - they constantly act in cruelty; as they plant, so are the fruits which they eat.
ਇਕਨਾਂ ਜੀਵਾਂ ਦੇ ਹਿਰਦੇ ਵਿਚ ਖੋਟ (ਹੋਣ ਕਰਕੇ) ਉਹ ਸਦਾ ਖੋਟੇ ਕਰਮ ਕਰਦੇ ਹਨ। ਐਸਾ ਬੰਦਾ ਉਹੋ ਜਿਹਾ ਫਲ ਹੀ ਖਾਂਦਾ ਹੈ,
ਜਾ ਸਤਿਗੁਰੁ ਸਰਾਫੁ ਨਦਰਿ ਕਰਿ ਦੇਖੈ ਸੁਆਵਗੀਰ ਸਭਿ ਉਘੜਿ ਆਏ ॥
When the True Guru, the Tester, observes with His Glance, the selfish ones are all exposed.
(ਕਿਉਂਕਿ) ਜਦੋਂ ਸਰਾਫ਼ ਸਤਿਗੁਰੂ ਗਹੁ ਨਾਲ ਪਰਖਦਾ ਹੈ ਤਾਂ ਸਾਰੇ ਖ਼ੁਦਗ਼ਰਜ਼ ਪਰਗਟ ਹੋ ਜਾਂਦੇ ਹਨ (ਭਾਵ, ਲੁਕੇ ਨਹੀਂ ਰਹਿ ਸਕਦੇ)। ਸੁਆਵਗੀਰ = ਸੁਆਰਥ ਨੂੰ ਫੜਨ ਵਾਲੇ।
ਓਇ ਜੇਹਾ ਚਿਤਵਹਿ ਨਿਤ ਤੇਹਾ ਪਾਇਨਿ ਓਇ ਤੇਹੋ ਜੇਹੇ ਦਯਿ ਵਜਾਏ ॥
As one thinks, so does he receive, and so does the Lord make him known.
ਜਿਹੋ ਜਿਹੀ ਉਹਨਾਂ ਦੇ ਹਿਰਦੇ ਦੀ ਭਾਵਨਾ ਹੁੰਦੀ ਹੈ, ਤਿਹੋ ਜਿਹਾ ਉਹਨਾਂ ਨੂੰ ਫਲ ਮਿਲਦਾ ਹੈ, ਤੇ ਖਸਮ ਪ੍ਰਭੂ ਦੀ ਰਾਹੀਂ ਉਹ ਉਸੇ ਤਰ੍ਹਾਂ ਨਸ਼ਰ ਕਰ ਦਿੱਤੇ ਜਾਂਦੇ ਹਨ, ਦਯੁ = ਖਸਮ। ਦਯਿ = ਖਸਮ ਨੇ। ਵਜਾਏ = ਪਰਗਟ ਕੀਤੇ।
ਨਾਨਕ ਦੁਹੀ ਸਿਰੀ ਖਸਮੁ ਆਪੇ ਵਰਤੈ ਨਿਤ ਕਰਿ ਕਰਿ ਦੇਖੈ ਚਲਤ ਸਬਾਏ ॥੧॥
O Nanak, the Lord and Master is pervading at both ends; He continually acts, and beholds His own play. ||1||
(ਪਰ) ਹੇ ਨਾਨਕ! (ਜੀਵ ਦੇ ਕੀਹ ਵੱਸ?) ਇਹ ਸਾਰੇ ਕੌਤਕ ਪ੍ਰਭੂ ਆਪ ਸਦਾ ਕਰ ਕੇ ਵੇਖ ਰਿਹਾ ਹੈ ਤੇ ਦੋਹੀਂ ਪਾਸੀਂ (ਗੁਰਸਿਖਾਂ ਵਿਚ ਤੇ ਸੁਆਵਗੀਰਾਂ ਵਿਚ) ਆਪ ਹੀ ਪਰਮਾਤਮਾ ਮੌਜੂਦ ਹੈ ॥੧॥ ਸਿਰੀ = ਸਿਰੀਂ, ਪਾਸੀਂ। ਚਲਤ = ਕੌਤਕ। ਸਬਾਏ = ਸਾਰੇ ॥੧॥