ਕਬੀਰ ਸਤਿਗੁਰ ਸੂਰਮੇ ਬਾਹਿਆ ਬਾਨੁ ਜੁ ਏਕੁ ॥
Kabeer, the True Guru, the Spiritual Warrior, has shot me with His Arrow.
ਹੇ ਕਬੀਰ! ਜਿਸ ਮਨੁੱਖ ਨੂੰ ਸੂਰਮਾ ਸਤਿਗੁਰੂ ਆਪਣੇ ਸ਼ਬਦ ਦਾ ਇਕ ਤੀਰ ਮਾਰਦਾ ਹੈ,
ਲਾਗਤ ਹੀ ਭੁਇ ਗਿਰਿ ਪਰਿਆ ਪਰਾ ਕਰੇਜੇ ਛੇਕੁ ॥੧੯੪॥
As soon as it struck me, I fell to the ground, with a hole in my heart. ||194||
ਤੀਰ ਵੱਜਦਿਆਂ ਹੀ ਉਹ ਮਨੁੱਖ ਨਿਰ-ਅਹੰਕਾਰ ਹੋ ਜਾਂਦਾ ਹੈ, ਉਸ ਦਾ ਹਿਰਦਾ ਪ੍ਰਭੂ-ਚਰਨਾਂ ਨਾਲ ਪ੍ਰੋਤਾ ਜਾਂਦਾ ਹੈ ॥੧੯੪॥ ਭੁਇ = ਧਰਤੀ ਉੱਤੇ, ਮਿੱਟੀ ਵਿਚ। ਭੁਇ ਗਿਰਿ ਪਰਿਆ = (ਭਾਵ,) ਨਿਰ-ਅਹੰਕਾਰ ਹੋ ਗਿਆ। ਪਰਾ ਕਰੇਜੇ ਛੇਕੁ = ਕਲੇਜੇ ਵਿਚ ਛੇਕ ਹੋ ਗਿਆ, ਹਿਰਦਾ ਸ਼ਬਦ ਨਾਲ ਵਿੱਝ ਗਿਆ, ਹਿਰਦਾ ਪ੍ਰਭੂ-ਚਰਨਾਂ ਨਾਲ ਪ੍ਰੋਤਾ ਗਿਆ। ਸੂਰਮਾ ਸਤਿਗੁਰ = ਉਹ ਗੁਰੂ ਜੋ ਆਪ ਇਹਨਾਂ ਕਾਮਾਦਿਕ ਵੈਰੀਆਂ ਦਾ ਟਾਕਰਾ ਸੂਰਮਿਆਂ ਵਾਂਗ ਕਰ ਸਕਦਾ ਹੈ ਤੇ ਕਰਦਾ ਹੈ ॥੧੯੪॥