ਆਸਾ ਮਹਲਾ ੫ ਦੁਪਦੇ ॥
Aasaa, Fifth Mehl, Dho-Padhay:
ਆਸਾ ਪੰਜਵੀਂ ਪਾਤਸ਼ਾਹੀ। ਦੁਪਦੇ।
ਭਈ ਪਰਾਪਤਿ ਮਾਨੁਖ ਦੇਹੁਰੀਆ ॥
You have been blessed with this human body.
ਹੇ ਭਾਈ! ਤੈਨੂੰ ਮਨੁੱਖਾ ਜਨਮ ਦੇ ਸੋਹਣੇ ਸਰੀਰ ਦੀ ਪ੍ਰਾਪਤੀ ਹੋਈ ਹੈ, ਦੇਹੁਰੀਆ = ਸੋਹਣੀ ਦੇਹੀ। ਮਾਨੁਖ ਦੇਹੁਰੀਆ = ਮਨੁੱਖਾ ਜਨਮ ਦੀ ਸੋਹਣੀ ਦੇਹੀ।
ਗੋਬਿੰਦ ਮਿਲਣ ਕੀ ਇਹ ਤੇਰੀ ਬਰੀਆ ॥
This is your chance to meet the Lord of the Universe.
ਇਹੀ ਹੈ ਸਮਾ ਪਰਮਾਤਮਾ ਨੂੰ ਮਿਲਣ ਦਾ। ਬਰੀਆ = ਵਾਰੀ।
ਅਵਰਿ ਕਾਜ ਤੇਰੈ ਕਿਤੈ ਨ ਕਾਮ ॥
Other efforts are of no use to you.
ਤੇਰੇ ਹੋਰ ਹੋਰ ਕੰਮ (ਪਰਮਾਤਮਾ ਨੂੰ ਮਿਲਣ ਦੇ ਰਸਤੇ ਵਿਚ) ਤੇਰੇ ਕਿਸੇ ਕੰਮ ਨਹੀਂ ਆਉਣਗੇ। ਅਵਰਿ = {ਲਫ਼ਜ਼ 'ਅਵਰ' ਤੋਂ ਬਹੁ-ਵਚਨ} ਹੋਰ ਹੋਰ।
ਮਿਲੁ ਸਾਧਸੰਗਤਿ ਭਜੁ ਕੇਵਲ ਨਾਮ ॥੧॥
Joining the Saadh Sangat, the Company of the Holy, vibrate and meditate on the Naam, the Name of the Lord. ||1||
(ਇਸ ਵਾਸਤੇ) ਸਾਧ ਸੰਗਤਿ ਵਿਚ (ਭੀ) ਬੈਠਿਆ ਕਰ (ਤੇ ਉਥੇ) ਸਿਰਫ਼ ਪਰਮਾਤਮਾ ਦੇ ਨਾਮ ਦਾ ਭਜਨ ਕਰਿਆ ਕਰ ॥੧॥
ਸਰੰਜਾਮਿ ਲਾਗੁ ਭਵਜਲ ਤਰਨ ਕੈ ॥
Make the effort, and cross over the terrifying world ocean.
(ਹੇ ਭਾਈ!) ਸੰਸਾਰ-ਸਮੁੰਦਰ ਵਿਚੋਂ (ਸਹੀ-ਸਲਾਮਤਿ ਆਤਮਕ ਜੀਵਨ ਲੈ ਕੇ) ਪਾਰ ਲੰਘਣ ਦੇ ਆਹਰ ਵਿਚ (ਭੀ) ਲੱਗ। ਸਰੰਜਾਮਿ = ਸਰੰਜਾਮ ਵਿਚ, ਆਹਰ ਵਿਚ। ਲਾਗੁ = ਲੱਗ। ਭਵਜਲ = ਸੰਸਾਰ-ਸਮੁੰਦਰ। ਤਰਨ ਕੈ ਸਰੰਜਾਮਿ = ਤਰਨ ਦੇ ਆਹਰ ਵਿਚ।
ਜਨਮੁ ਬ੍ਰਿਥਾ ਜਾਤ ਰੰਗਿ ਮਾਇਆ ਕੈ ॥੧॥ ਰਹਾਉ ॥
This human life is passing away in vain, in the love of Maya. ||1||Pause||
ਮਾਇਆ ਦੇ ਮੋਹ ਵਿਚ (ਫਸ ਕੇ) ਤੇਰਾ ਮਨੁੱਖਾ ਜਨਮ ਵਿਅਰਥ ਜਾ ਰਿਹਾ ਹੈ ॥੧॥ ਰਹਾਉ ॥ ਬ੍ਰਿਥਾ ਜਾਤ = ਵਿਅਰਥ ਜਾ ਰਿਹਾ ਹੈ। ਰੰਗਿ = ਰੰਗ ਵਿਚ, ਪਿਆਰ ਵਿਚ, ਮੋਹ ਵਿਚ ॥੧॥ ਰਹਾਉ ॥
ਜਪੁ ਤਪੁ ਸੰਜਮੁ ਧਰਮੁ ਨ ਕਮਾਇਆ ॥
I have not practiced meditation, penance, self-restraint or righteous living;
ਹੇ ਪ੍ਰਭੂ ਪਾਤਸ਼ਾਹ! ਮੈਂ ਕੋਈ ਜਪ ਨਹੀਂ ਕੀਤਾ, ਮੈਂ ਕੋਈ ਤਪ ਨਹੀਂ ਕੀਤਾ, ਮੈਂ ਕੋਈ ਸੰਜਮ ਨਹੀਂ ਸਾਧਿਆ; ਮੈਂ ਇਹੋ ਜਿਹਾ ਕੋਈ ਹੋਰ ਧਰਮ ਭੀ ਨਹੀਂ ਕੀਤਾ (ਮੈਨੂੰ ਕਿਸੇ ਜਪ ਤਪ ਸੰਜਮ ਆਦਿਕ ਦਾ ਸਹਾਰਾ-ਮਾਣ ਨਹੀਂ ਹੈ)। ਸੰਜਮੁ = (ਇੰਦ੍ਰਿਆਂ ਨੂੰ ਵਿਕਾਰਾਂ ਵਲੋਂ ਰੋਕਣ ਦਾ) ਜਤਨ।
ਸੇਵਾ ਸਾਧ ਨ ਜਾਨਿਆ ਹਰਿ ਰਾਇਆ ॥
I have not served the Holy Saints, and I do not know the Lord, my King.
ਹੇ ਪ੍ਰਭੂ-ਪਾਤਸ਼ਾਹ! ਮੈਂ ਤਾਂ ਤੇਰੇ ਸੰਤ ਜਨਾਂ ਦੀ ਸੇਵਾ ਕਰਨ ਦੀ ਜਾਚ ਭੀ ਨਾਹ ਸਿੱਖੀ। ਸਾਧ = ਸੰਤ-ਜਨ। ਹਰਿ ਰਾਇਆ = ਹੇ ਪ੍ਰਭੂ ਪਾਤਸ਼ਾਹ!
ਕਹੁ ਨਾਨਕ ਹਮ ਨੀਚ ਕਰੰਮਾ ॥
Says Nanak, my actions are vile and despicable;
ਨਾਨਕ ਆਖਦਾ ਹੈ- ਮੈਂ ਬੜਾ ਮੰਦ-ਕਰਮੀ ਹਾਂ, ਨਾਨਕ = ਹੇ ਨਾਨਕ! ਨੀਚ ਕਰੰਮਾ = ਮੰਦ-ਕਰਮੀ।
ਸਰਣਿ ਪਰੇ ਕੀ ਰਾਖਹੁ ਸਰਮਾ ॥੨॥੨੯॥
O Lord, I seek Your Sanctuary - please, preserve my honor. ||2||29||
(ਪਰ ਮੈਂ ਤੇਰੀ ਸਰਨ ਆ ਪਿਆ ਹਾਂ) ਸਰਨ ਪਏ ਦੀ ਮੇਰੀ ਲਾਜ ਰੱਖੀਂ ॥੨॥੨੯॥ ਸਰਮਾ = ਸ਼ਰਮ, ਲਾਜ ॥੨॥੨੯॥