ਪਉੜੀ ॥

Pauree:

ਪਉੜੀ।

ਸੋ ਸਤਿਗੁਰੁ ਧਨੁ ਧੰਨੁ ਜਿਨਿ ਭਰਮ ਗੜੁ ਤੋੜਿਆ ॥

Blessed, blessed is the True Guru, who has demolished the fortress of doubt.

ਧੰਨ ਹੈ ਉਹ ਸਤਿਗੁਰੂ ਜਿਸ ਨੇ (ਅਸਾਡਾ) ਭਰਮ ਦਾ ਕਿਲ੍ਹਾ ਤੋੜ ਦਿੱਤਾ ਹੈ। ਜਿਨਿ = ਜਿਸ (ਗੁਰੂ) ਨੇ। ਭਰਮ ਗੜੁ = ਭਰਮ ਦਾ ਕਿਲ੍ਹਾ।

ਸੋ ਸਤਿਗੁਰੁ ਵਾਹੁ ਵਾਹੁ ਜਿਨਿ ਹਰਿ ਸਿਉ ਜੋੜਿਆ ॥

Waaho! Waaho! - Hail! Hail! to the True Guru, who has united me with the Lord.

ਅਚਰਜ ਵਡਿਆਈ ਵਾਲਾ ਹੈ ਉਹ ਗੁਰੂ ਜਿਸ ਨੇ (ਅਸਾਨੂੰ) ਰੱਬ ਨਾਲ ਜੋੜ ਦਿੱਤਾ ਹੈ। ਵਾਹੁ ਵਾਹੁ = ਸੋਹਣਾ।

ਨਾਮੁ ਨਿਧਾਨੁ ਅਖੁਟੁ ਗੁਰੁ ਦੇਇ ਦਾਰੂਓ ॥

The Guru has given me the medicine of the inexhaustible treasure of the Naam.

ਗੁਰੂ ਅਮੁਕ ਨਾਮ-ਖ਼ਜ਼ਾਨਾ-ਰੂਪ ਦਵਾਈ ਦੇਂਦਾ ਹੈ, ਦੇਇ = ਦੇਂਦਾ ਹੈ।

ਮਹਾ ਰੋਗੁ ਬਿਕਰਾਲ ਤਿਨੈ ਬਿਦਾਰੂਓ ॥

He has banished the great and terrible disease.

ਤੇ ਇੰਜ ਅਸਾਡਾ ਵੱਡਾ ਭਿਆਨਕ ਰੋਗ ਨਾਸ ਕਰ ਦਿੱਤਾ ਹੈ। ਤਿਨੈ = ਤਿਨਿ ਹੀ, ਉਸ (ਗੁਰੂ) ਨੇ ਹੀ।

ਪਾਇਆ ਨਾਮੁ ਨਿਧਾਨੁ ਬਹੁਤੁ ਖਜਾਨਿਆ ॥

I have obtained the great treasure of the wealth of the Naam.

(ਜਿਸ ਮਨੁੱਖ ਨੇ ਗੁਰੂ ਪਾਸੋਂ) ਪ੍ਰਭੂ-ਨਾਮ ਰੂਪ ਵੱਡਾ ਖ਼ਜ਼ਾਨਾ ਹਾਸਲ ਕੀਤਾ ਹੈ,

ਜਿਤਾ ਜਨਮੁ ਅਪਾਰੁ ਆਪੁ ਪਛਾਨਿਆ ॥

I have obtained eternal life, recognizing my own self.

ਉਸ ਨੇ ਆਪਣੇ ਆਪ ਨੂੰ ਪਛਾਣ ਲਿਆ ਹੈ ਤੇ ਮਨੁੱਖਾ-ਜਨਮ (ਦੀ) ਅਪਾਰ (ਬਾਜ਼ੀ) ਜਿੱਤ ਲਈ ਹੈ। ਜਿਤਾ = ਜਿੱਤ ਲਿਆ। ਆਪੁ = ਆਪਣੇ ਆਪ ਨੂੰ।

ਮਹਿਮਾ ਕਹੀ ਨ ਜਾਇ ਗੁਰ ਸਮਰਥ ਦੇਵ ॥

The Glory of the all-powerful Divine Guru cannot be described.

ਸੱਤਿਆ ਵਾਲੇ ਗੁਰਦੇਵ ਦੀ ਵਡਿਆਈ ਬਿਆਨ ਨਹੀਂ ਕੀਤੀ ਜਾ ਸਕਦੀ, ਮਹਿਮਾ = ਵਡਿਆਈ। ਸਮਰਥ = ਤਾਕਤ ਵਾਲਾ, ਸੱਤਿਆ ਵਾਲਾ।

ਗੁਰ ਪਾਰਬ੍ਰਹਮ ਪਰਮੇਸੁਰ ਅਪਰੰਪਰ ਅਲਖ ਅਭੇਵ ॥੧੬॥

The Guru is the Supreme Lord God, the Transcendent Lord, infinite, unseen and unknowable. ||16||

ਸਤਿਗੁਰੂ ਉਸ ਪਰਮੇਸਰ ਪਾਰਬ੍ਰਹਮ ਦਾ ਰੂਪ ਹੈ ਜੋ ਬੇਅੰਤ ਹੈ ਅਲੱਖ ਹੈ ਤੇ ਅਭੇਵ ਹੈ ॥੧੬॥ ਅਪਰੰਪਰ = ਜਿਸ ਦਾ ਪਾਰਲਾ ਬੰਨਾ ਨਾ ਦਿੱਸੇ। ਅਲਖ = ਜੋ ਸਮਝ ਵਿਚ ਨਾਹ ਆ ਸਕੇ। ਅਭੇਦ = ਜਿਸ ਦਾ ਭੇਤ ਨਾਹ ਪਾਇਆ ਜਾ ਸਕੇ ॥੧੬॥