ਧਨਾਸਰੀ ਮਹਲਾ ੫ ॥
Dhanaasaree, Fifth Mehl:
ਧਨਾਸਰੀ ਪੰਜਵੀਂ ਪਾਤਿਸ਼ਾਹੀ।
ਨੇਤ੍ਰ ਪੁਨੀਤ ਭਏ ਦਰਸ ਪੇਖੇ ਮਾਥੈ ਪਰਉ ਰਵਾਲ ॥
My eyes have been purified, gazing upon the Blessed Vision of the Lord's Darshan, and touching my forehead to the dust of His feet.
ਹੇ ਪ੍ਰਭੂ! ਤੇਰਾ ਦਰਸਨ ਕਰ ਕੇ ਅੱਖਾਂ ਪਵਿੱਤ੍ਰ ਹੋ ਜਾਂਦੀਆਂ ਹਨ (ਵਿਕਾਰਾਂ ਵੱਲੋਂ ਹਟ ਜਾਂਦੀਆਂ ਹਨ। ਮੇਰੇ ਉੱਤੇ ਅਜਿਹੀ ਕ੍ਰਿਪਾ ਕਰੋ ਕਿ) ਮੇਰੇ ਮੱਥੇ ਉੱਤੇ ਤੇਰੀ ਚਰਨ-ਧੂੜ ਟਿਕੀ ਰਹੇ। ਨੇਤ੍ਰ = ਅੱਖਾਂ। ਪੁਨੀਤ = ਪਵਿਤ੍ਰ। ਪੇਖੇ = ਪੇਖਿ, ਵੇਖ ਕੇ। ਮਾਥੈ = ਮੱਥੇ ਉੱਤੇ। ਪਰਉ = ਪਈ ਰਹੇ। ਰਵਾਲ = ਚਰਨ-ਧੂੜ।
ਰਸਿ ਰਸਿ ਗੁਣ ਗਾਵਉ ਠਾਕੁਰ ਕੇ ਮੋਰੈ ਹਿਰਦੈ ਬਸਹੁ ਗੋਪਾਲ ॥੧॥
With joy and happiness, I sing the Glorious Praises of my Lord and Master; the Lord of the World abides within my heart. ||1||
ਹੇ ਸ੍ਰਿਸ਼ਟੀ ਦੇ ਪਾਲਣਹਾਰ! ਮੇਰੇ ਹਿਰਦੇ ਵਿਚ ਆ ਵੱਸ। ਮੈਂ ਬੜੇ ਸੁਆਦ ਨਾਲ ਤੇਰੇ ਗੁਣ ਗਾਂਦਾ ਰਹਾਂ ॥੧॥ ਰਸਿ = ਸੁਆਦ ਨਾਲ। ਗਾਵਉ = ਗਾਵਉਂ, ਮੈਂ ਗਾਂਦਾ ਹਾਂ। ਮੋਰੈ ਹਿਰਦੈ = ਮੇਰੇ ਹਿਰਦੇ ਵਿਚ ॥੧॥
ਤੁਮ ਤਉ ਰਾਖਨਹਾਰ ਦਇਆਲ ॥
You are my Merciful Protector, Lord.
ਹੇ ਦਇਆ ਦੇ ਘਰ ਪ੍ਰਭੂ! ਤੂੰ ਤਾਂ (ਸਭ ਜੀਵਾਂ ਦੀ) ਰੱਖਿਆ ਕਰਨ ਦੀ ਸਮਰਥਾ ਵਾਲਾ ਹੈਂ। ਰਾਖਨਹਾਰ = ਰੱਖਿਆ ਕਰਨ ਦੀ ਸਮਰਥਾ ਵਾਲਾ।
ਸੁੰਦਰ ਸੁਘਰ ਬੇਅੰਤ ਪਿਤਾ ਪ੍ਰਭ ਹੋਹੁ ਪ੍ਰਭੂ ਕਿਰਪਾਲ ॥੧॥ ਰਹਾਉ ॥
O beautiful, wise, infinite Father God, be Merciful to me, God. ||1||Pause||
ਤੂੰ ਸੋਹਣਾ ਹੈਂ, ਸਿਆਣਾ ਹੈਂ, ਬੇਅੰਤ ਹੈਂ। ਹੇ ਪਿਤਾ ਪ੍ਰਭੂ! (ਮੇਰੇ ਉੱਤੇ ਭੀ) ਦਇਆਵਾਨ ਹੋ ॥੧॥ ਰਹਾਉ ॥ ਸੁਘਰ = ਸੁੱਘੜ, ਸੁਚੱਜੀ ਘਾੜਤ ਵਾਲਾ, ਸਿਆਣਾ ॥੧॥ ਰਹਾਉ ॥
ਮਹਾ ਅਨੰਦ ਮੰਗਲ ਰੂਪ ਤੁਮਰੇ ਬਚਨ ਅਨੂਪ ਰਸਾਲ ॥
O Lord of supreme ecstasy and blissful form, Your Word is so beautiful, so drenched with Nectar.
ਹੇ ਪ੍ਰਭੂ! ਤੂੰ ਆਨੰਦ-ਸਰੂਪ ਹੈਂ, ਤੂੰ ਮੰਗਲ-ਰੂਪ ਹੈਂ (ਆਨੰਦ ਹੀ ਆਨੰਦ; ਖ਼ੁਸ਼ੀ ਹੀ ਖ਼ੁਸ਼ੀ ਤੇਰਾ ਵਜੂਦ ਹੈ। ਹੇ ਪ੍ਰਭੂ! ਤੇਰੀ ਸਿਫ਼ਤ-ਸਾਲਾਹ ਦੀ ਬਾਣੀ ਸੁੰਦਰ ਹੈ ਰਸੀਲੀ ਹੈ। ਅਨੂਪ = ਉਪਮਾ-ਰਹਿਤ, ਬਹੁਤ ਸੋਹਣੇ। ਰਸਾਲ = ਰਸ-ਭਰੇ {ਰਸ-ਆਲਯ}।
ਹਿਰਦੈ ਚਰਣ ਸਬਦੁ ਸਤਿਗੁਰ ਕੋ ਨਾਨਕ ਬਾਂਧਿਓ ਪਾਲ ॥੨॥੭॥੩੮॥
With the Lord's lotus feet enshrined in his heart, Nanak has tied the Shabad, the Word of the True Guru, to the hem of his robe. ||2||7||38||
ਹੇ ਨਾਨਕ! ਜਿਸ ਮਨੁੱਖ ਨੇ ਸਤਿਗੁਰੂ ਦੀ ਬਾਣੀ ਪੱਲੇ ਬੰਨ੍ਹ ਲਈ, ਉਸ ਦੇ ਹਿਰਦੇ ਵਿਚ ਪਰਮਾਤਮਾ ਦੇ ਚਰਨ ਵੱਸੇ ਰਹਿੰਦੇ ਹਨ ॥੨॥੭॥੩੮॥ ਹਿਰਦੈ = ਹਿਰਦੇ ਵਿਚ। ਕੋ = ਦਾ। ਪਾਲ = ਪੱਲੇ ॥੨॥੭॥੩੮॥