ਆਖਣਿ ਜੋਰੁ ਚੁਪੈ ਨਹ ਜੋਰੁ ॥
No power to speak, no power to keep silent.
ਬੋਲਣ ਵਿਚ ਤੇ ਚੁੱਪ ਰਹਿਣ ਵਿਚ ਭੀ ਸਾਡਾ ਕੋਈ ਆਪਣਾ ਇਖ਼ਤਿਆਰ ਨਹੀਂ ਹੈ। ਆਖਣਿ = ਆਖਣ ਵਿਚ; ਬੋਲਣ ਵਿਚ। ਚੁਪੈ = ਚੁਪ (ਰਹਿਣ) ਵਿਚ। ਜੋਰੁ = ਸਮਰਥਾ, ਇਖ਼ਤਿਆਰ, ਆਪਣੇ ਮਨ ਦੀ ਮਰਜ਼ੀ।
ਜੋਰੁ ਨ ਮੰਗਣਿ ਦੇਣਿ ਨ ਜੋਰੁ ॥
No power to beg, no power to give.
ਨਾ ਹੀ ਮੰਗਣ ਵਿਚ ਸਾਡੀ ਮਨ-ਮਰਜ਼ੀ ਚੱਲਦੀ ਹੈ ਅਤੇ ਨਾ ਹੀ ਦੇਣ ਵਿਚ। ਮੰਗਣਿ = ਮੰਗਣ ਵਿਚ। ਦੇਣਿ = ਦੇਣ ਵਿਚ।
ਜੋਰੁ ਨ ਜੀਵਣਿ ਮਰਣਿ ਨਹ ਜੋਰੁ ॥
No power to live, no power to die.
ਜੀਵਨ ਵਿਚ ਤੇ ਮਰਨ ਵਿਚ ਭੀ ਸਾਡੀ ਕੋਈ ਸਮਰਥਾ (ਕੰਮ ਨਹੀਂ ਦੇਂਦੀ)। ਜੀਵਣਿ = ਜੀਵਣ ਵਿਚ। ਮਰਣਿ = ਮਰਨ ਵਿਚ।
ਜੋਰੁ ਨ ਰਾਜਿ ਮਾਲਿ ਮਨਿ ਸੋਰੁ ॥
No power to rule, with wealth and occult mental powers.
ਇਸ ਰਾਜ ਤੇ ਮਾਲ ਦੇ ਪ੍ਰਾਪਤ ਕਰਨ ਵਿਚ ਭੀ ਸਾਡਾ ਕੋਈ ਜ਼ੋਰ ਨਹੀਂ ਚੱਲਦਾ (ਜਿਸ ਰਾਜ ਤੇ ਮਾਲ ਦੇ ਕਾਰਨ ਸਾਡੇ) ਮਨ ਵਿਚ ਫੂੰ-ਫਾਂ ਹੁੰਦੀ ਹੈ। ਰਾਜਿ ਮਾਲਿ = ਰਾਜ ਮਾਲ ਵਿਚ, ਰਾਜ ਮਾਲ ਦੇ ਪ੍ਰਾਪਤ ਕਰਨ ਵਿਚ। ਸੋਰੁ = ਰੌਲਾ, ਫੂੰ-ਫਾਂ।
ਜੋਰੁ ਨ ਸੁਰਤੀ ਗਿਆਨਿ ਵੀਚਾਰਿ ॥
No power to gain intuitive understanding, spiritual wisdom and meditation.
ਆਤਮਾਕ ਜਾਗ ਵਿਚ, ਗਿਆਨ ਵਿਚ ਅਤੇ ਵਿਚਾਰ ਵਿਚ ਰਹਿਣ ਦੀ ਭੀ ਸਾਡੀ ਸਮਰਥਾ ਨਹੀਂ ਹੈ। ਸੁਰਤੀ = ਸੁਰਤ ਵਿਚ, ਆਤਮਕ ਜਾਗ ਵਿਚ। ਗਿਆਨਿ = ਗਿਆਨ (ਪ੍ਰਾਪਤ ਕਰਨ) ਵਿਚ। ਵੀਚਾਰਿ = ਵੀਚਾਰ (ਕਰਨ) ਵਿਚ।
ਜੋਰੁ ਨ ਜੁਗਤੀ ਛੁਟੈ ਸੰਸਾਰੁ ॥
No power to find the way to escape from the world.
ਉਸ ਜੁਗਤੀ ਵਿਚ ਰਹਿਣ ਲਈ ਭੀ ਸਾਡਾ ਇਖ਼ਤਿਆਰ ਨਹੀਂ ਹੈ, ਜਿਸ ਕਰ ਕੇ ਜਨਮ ਮਰਨ ਮੁੱਕ ਜਾਂਦਾ ਹੈ। ਜੁਗਤੀ = ਜੁਗਤ ਵਿਚ, ਰਹਿਤ ਵਿਚ। ਛੁਟੈ = ਮੁਕਤ ਹੁੰਦਾ ਹੈ, ਮੁੱਕ ਜਾਂਦਾ ਹੈ।
ਜਿਸੁ ਹਥਿ ਜੋਰੁ ਕਰਿ ਵੇਖੈ ਸੋਇ ॥
He alone has the Power in His Hands. He watches over all.
ਉਹੀ ਅਕਾਲ-ਪੁਰਖ ਰਚਨਾ ਰਚ ਕੇ (ਉਸ ਦੀ ਹਰ ਪਰਕਾਰ) ਸੰਭਾਲ ਕਰਦਾ ਹੈ, ਜਿਸ ਦੇ ਹੱਥ ਵਿਚ ਸਮਰੱਥਾ ਹੈ। ਜਿਸੁ ਹਥਿ = ਜਿਸ ਅਕਾਲ ਪੁਰਖ ਦੇ ਹੱਥ ਵਿਚ। ਕਰਿ ਵੇਖੈ = (ਸ੍ਰਿਸ਼ਟੀ ਨੂੰ) ਰਚ ਕੇ ਸੰਭਾਲ ਕਰ ਰਿਹਾ ਹੈ। ਸੋਇ = ਉਹੀ ਅਕਾਲ ਪੁਰਖ। ਸੰਸਾਰੁ = ਜਨਮ ਮਰਨ। ❀ ਨੋਟ: 'ਜਿਸੁ ਹਥਿ …ਸੋਇ' ਇਸ ਤੁਕ ਨੂੰ ਸਮਝਣ ਲਈ ਸ਼ਬਦ 'ਸੋਇ' ਅਤੇ 'ਕਰਿ ਵੇਖੈ' ਵਲ ਖ਼ਾਸ ਧਿਆਨ ਦੇਣ ਦੀ ਲੋੜ ਹੈ। ਜਪੁਜੀ ਸਾਹਿਬ ਵਿਚ ਸ਼ਬਦ 'ਸੋਇ' ਹੇਠ-ਲਿਖੀਆਂ ਤੁਕਾਂ ਵਿਚ ਆਉਂਦਾ ਹੈ: (੧) ਆਪੇ ਆਪਿ ਨਿਰੰਜਨੁ ਸੋਇ। (ਪਉੜੀ ੫)। (੨) ਜਾ ਕਰਤਾ ਸਿਰਠੀ ਕਉ ਸਾਜੇ, ਆਪੇ ਜਾਣੈ ਸੋਇ। (ਪਉੜੀ ੨੧)। (੩) ਤਿਸੁ ਊਚੇ ਕਉ ਜਾਣੈ ਸੋਇ। (ਪਉੜੀ ੨੪)। (੪) ਨਾਨਕ ਜਾਣੈ ਸਾਚਾ ਸੋਇ। (ਪਉੜੀ ੨੬)। (੫) ਸੋਈ ਸੋਈ ਸਦਾ ਸਚੁ, ਸਾਹਿਬੁ ਸਾਚਾ, ਸਾਚੀ ਨਾਈ। (ਪਉੜੀ ੨੭)। (੬) ਕਰਹਿ ਅਨੰਦੁ ਸਚਾ ਮਨਿ ਸੋਇ। (ਪਉੜੀ ੩੭)। ਇਹਨਾਂ ਉਪਰਲੀਆਂ ਤੁਕਾਂ ਵਿਚੋਂ ਕੇਵਲ ਪਉੜੀ ੨੪ ਵਾਲੀ ਤੁਕ ਵਿਚ 'ਸੋਇ' ਪਹਿਲੀ ਤੁਕ ਵਾਲੇ 'ਕੋਇ' ਮਨੁੱਖ ਲਈ ਆਖਿਆ ਹੈ, ਬਾਕੀ ਸਭ ਥਾਈਂ 'ਅਕਾਲ ਪੁਰਖ' ਵਾਸਤੇ ਆਇਆ ਹੈ। ਇਸੇ ਹੀ ਅਰਥ ਨੂੰ 'ਕਰਿ ਵੇਖੈ' ਹੋਰ ਪੱਕਾ ਕਰਦਾ ਹੈ। ਵੇਖੈ = ਸੰਭਾਲ ਕਰਦਾ ਹੈ, ਜਿਵੇਂ: (੧) ਗਾਵੈ ਕੋ ਵੇਖੈ ਹਾਦਰਾ ਹਦੂਰਿ। (ਪਉੜੀ ੩)। (੨) ਕਰਿ ਕਰਿ ਵੇਖੈ ਕੀਤਾ ਆਪਣਾ, ਜਿਵ ਤਿਸ ਦੀ ਵਡਿਆਈ। (ਪਉੜੀ ੨੭)। (੩) ਕਰਿ ਕਰਿ ਵੇਖੈ ਸਿਰਜਣਹਾਰੁ (ਪਉੜੀ ੩੧)। (੪) ਓਹੁ ਵੇਖੈ ਓਨਾ ਨਦਰਿ ਨ ਆਵੈ, ਬਹੁਤਾ ਏਹੁ ਵਿਡਾਣੁ। (ਪਉੜੀ ੨੭)। (੫) ਕਰਿ ਕਰਿ ਵੇਖੈ ਨਦਰਿ ਨਿਹਾਲ। (ਪਉੜੀ ੩੭)। (੬) ਵੇਖੈ ਵਿਗਸੈ ਕਰਿ ਵੀਚਾਰੁ (ਪਉ
ਨਾਨਕ ਉਤਮੁ ਨੀਚੁ ਨ ਕੋਇ ॥੩੩॥
O Nanak, no one is high or low. ||33||
ਹੇ ਨਾਨਕ! ਆਪਣੇ ਆਪ ਵਿਚ ਨਾਹ ਕੋਈ ਮਨੁੱਖ ਉੱਤਮ ਹੈ ਅਤੇ ਨਾਹ ਹੀ ਨੀਚ (ਭਾਵ, ਜੀਵਾਂ ਨੂੰ ਸਦਾਚਾਰੀ ਜਾਂ ਦੁਰਾਚਾਰੀ ਬਣਾਣ ਵਾਲਾ ਉਹ ਪ੍ਰਭੂ ਆਪ ਹੀ ਹੈ। ਜੇ ਸਿਮਰਨ ਦੀ ਬਰਕਤਿ ਨਾਲ ਇਹ ਨਿਸਚਾ ਬਣ ਜਾਏ ਤਾਂ ਹੀ ਪਰਮਾਤਮਾਂ ਨਾਲੋਂ ਜੀਵ ਦੀ ਵਿੱਥ ਦੂਰ ਹੁੰਦੀ ਹੈ) ॥੩੩॥