ਰਾਗੁ ਸੂਹੀ ਮਹਲਾ ਕੁਚਜੀ

Raag Soohee, First Mehl, Kuchajee ~ The Ungraceful Bride:

ਰਾਗ ਸੂਹੀ ਵਿੱਚ ਗੁਰੂ ਨਾਨਕਦੇਵ ਜੀ ਦੀ ਬਾਣੀ 'ਕੁਚੱਜੀ'।

ਸਤਿਗੁਰ ਪ੍ਰਸਾਦਿ

One Universal Creator God. By The Grace Of The True Guru:

ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।

ਮੰਞੁ ਕੁਚਜੀ ਅੰਮਾਵਣਿ ਡੋਸੜੇ ਹਉ ਕਿਉ ਸਹੁ ਰਾਵਣਿ ਜਾਉ ਜੀਉ

I am ungraceful and ill-mannered, full of endless faults. How can I go to enjoy my Husband Lord?

(ਹੇ ਸਹੇਲੀਏ!) ਮੈਂ ਸਹੀ ਜੀਵਨ ਦਾ ਚੱਜ ਨਹੀਂ ਸਿੱਖਿਆ, ਮੇਰੇ ਅੰਦਰ ਇਤਨੇ ਐਬ ਹਨ ਕਿ ਅੰਦਰ ਸਮਾ ਹੀ ਨਹੀਂ ਸਕਦੇ (ਇਸ ਹਾਲਤ ਵਿਚ) ਮੈਂ ਪ੍ਰਭੂ-ਪਤੀ ਨੂੰ ਪ੍ਰਸੰਨ ਕਰਨ ਲਈ ਕਿਵੇਂ ਜਾ ਸਕਦੀ ਹਾਂ? ਕੁਚਜੀ = ਕੁ-ਚੱਜੀ, ਕੋਝੇ ਚੱਜ ਵਾਲੀ, ਜਿਸ ਨੂੰ ਜੀਵਨ ਦੀ ਜਾਚ ਨਹੀਂ। ਮੰਞੁ = ਮੈਂ। ਅੰਮਾਵਣਿ = ਜੋ ਸਮਾ ਨਾਹ ਸਕਣ, ਬਹੁਤ। ਡੋਸੜੇ = ਕੋਝੇ ਦੋਸ, ਐਬ। ਹਉ = ਮੈਂ। ਕਿਉਂ = ਕਿਵੇਂ? ਸਹੁ = ਖਸਮ। ਰਾਵਣਿ = ਮਾਣਨ ਲਈ। ਜਾਉ = ਮੈਂ ਜਾਵਾਂ।

ਇਕ ਦੂ ਇਕਿ ਚੜੰਦੀਆ ਕਉਣੁ ਜਾਣੈ ਮੇਰਾ ਨਾਉ ਜੀਉ

Each of His soul-brides is better than the rest - who even knows my name?

(ਉਸ ਦੇ ਦਰ ਤੇ ਤਾਂ) ਇਕ ਦੂਜੀ ਤੋਂ ਵਧੀਆ ਤੋਂ ਵਧੀਆ ਹਨ, ਮੇਰਾ ਤਾਂ ਉਥੇ ਕੋਈ ਨਾਮ ਭੀ ਨਹੀਂ ਜਾਣਦਾ। ਇਕ ਦੂ = ਇਕ ਤੋਂ। ਇਕਿ = {ਲਫ਼ਜ਼ 'ਇਕ' ਤੋਂ ਬਹੁ-ਵਚਨ}। ਚੜੰਦੀਆ = ਵਧੀਆ।

ਜਿਨੑੀ ਸਖੀ ਸਹੁ ਰਾਵਿਆ ਸੇ ਅੰਬੀ ਛਾਵੜੀਏਹਿ ਜੀਉ

Those brides who enjoy their Husband Lord are very blessed, resting in the shade of the mango tree.

ਜਿਨ੍ਹਾਂ ਸਹੇਲੀਆਂ ਨੇ ਪ੍ਰਭੂ-ਪਤੀ ਨੂੰ ਪ੍ਰਸੰਨ ਕਰ ਲਿਆ ਹੈ ਉਹ, ਮਾਨੋ, (ਚੁਮਾਸੇ ਵਿਚ) ਅੰਬਾਂ ਦੀਆਂ (ਠੰਢੀਆਂ) ਛਾਵਾਂ ਵਿਚ ਬੈਠੀਆਂ ਹੋਈਆਂ ਹਨ। ਜਿਨ੍ਹ੍ਹੀ ਸਖੀ = ਜਿਨ੍ਹਾਂ ਸਹੇਲੀਆਂ ਨੇ। ਸੇ = ਉਹ ਸਹੇਲੀਆਂ। ਅੰਬੀ ਛਾਵੜੀਏਹਿ = ਅੰਬਾਂ ਦੀਆਂ (ਠੰਢੀਆਂ) ਛਾਵਾਂ ਹੇਠ {ਨੋਟ: ਇਉਂ ਜਾਪਦਾ ਹੈ ਜਿਵੇਂ ਇਹ ਛੰਤ ਗਰਮੀ ਦੀ ਰੁੱਤੇ ਉਚਾਰਿਆ ਹੈ ਜਦੋਂ ਚੁਮਾਸੇ ਦੇ ਦਿਨੀਂ ਕਿਸਾਨ ਹਲ ਆਦਿਕ ਦਾ ਕੰਮ ਮੁਕਾ ਕੇ ਦੁਪਹਿਰਾਂ ਵੇਲੇ ਰੁੱਖਾਂ ਹੇਠ ਆਰਾਮ ਕਰਦੇ ਹਨ। ਗੁਰੂ ਨਾਨਕ ਦੇਵ ਜੀ ਦੇ ਸਾਹਮਣੇ ਉਹ ਇਲਾਕਾ ਹੈ ਜਿਥੇ ਅੰਬ ਬਹੁਤ ਹਨ, ਜ਼ਿਲ੍ਹਾ ਗੁਰਦਾਸਪੁਰ}।

ਸੇ ਗੁਣ ਮੰਞੁ ਆਵਨੀ ਹਉ ਕੈ ਜੀ ਦੋਸ ਧਰੇਉ ਜੀਉ

I do not have their virtue - who can I blame for this?

ਮੇਰੇ ਅੰਦਰ ਤਾਂ ਉਹ ਗੁਣ ਹੀ ਨਹੀਂ ਹਨ (ਜਿਨ੍ਹਾਂ ਉਤੇ ਪ੍ਰਭੂ-ਪਤੀ ਰੀਝਦਾ ਹੈ) ਮੈਂ (ਆਪਣੀ ਇਸ ਅਭਾਗਤਾ ਦਾ) ਦੋਸ ਹੋਰ ਕਿਸ ਨੂੰ ਦੇ ਸਕਦੀ ਹਾਂ? ਮੰਞੁ = ਮੇਰੇ ਵਿਚ। ਆਵਨੀ = ਆਵਨਿ, ਆਉਂਦੇ। ਕੈ = ਕਿਸ ਉਤੇ?

ਕਿਆ ਗੁਣ ਤੇਰੇ ਵਿਥਰਾ ਹਉ ਕਿਆ ਕਿਆ ਘਿਨਾ ਤੇਰਾ ਨਾਉ ਜੀਉ

Which of Your Virtues, O Lord, should I speak of? Which of Your Names should I chant?

ਹੇ ਪ੍ਰਭੂ-ਪਤੀ! (ਤੂੰ ਬੇਅੰਤ ਗੁਣਾਂ ਦਾ ਮਾਲਕ ਹੈਂ) ਮੈਂ ਤੇਰੇ ਕੇਹੜੇ ਕੇਹੜੇ ਗੁਣ ਵਿਸਥਾਰ ਨਾਲ ਦੱਸਾਂ? ਤੇ ਮੈਂ ਤੇਰਾ ਕੇਹੜਾ ਕੇਹੜਾ ਨਾਮ ਲਵਾਂ? (ਤੇਰੇ ਅਨੇਕਾਂ ਗੁਣਾਂ ਨੂੰ ਵੇਖ ਕੇ ਤੇਰੇ ਅਨੇਕਾਂ ਹੀ ਨਾਮ ਜੀਵ ਲੈ ਰਹੇ ਹਨ)। ਵਿਥਰਾ = ਮੈਂ ਵਿਸਥਾਰ ਨਾਲ ਦੱਸਾਂ। ਘਿਨਾ = ਮੈਂ ਲਵਾਂ।

ਇਕਤੁ ਟੋਲਿ ਅੰਬੜਾ ਹਉ ਸਦ ਕੁਰਬਾਣੈ ਤੇਰੈ ਜਾਉ ਜੀਉ

I cannot even reach one of Your Virtues. I am forever a sacrifice to You.

ਤੇਰੇ ਬਖ਼ਸ਼ੇ ਹੋਏ ਕਿਸੇ ਇੱਕ ਸੁੰਦਰ ਪਦਾਰਥ ਦੀ ਰਾਹੀਂ ਭੀ (ਤੇਰੀਆਂ ਦਾਤਾਂ ਦੇ ਲੇਖੇ ਤਕ) ਨਹੀਂ ਪਹੁੰਚ ਸਕਦੀ (ਬਸ!) ਮੈਂ ਤੈਥੋਂ ਕੁਰਬਾਨ ਹੀ ਕੁਰਬਾਨ ਜਾਂਦੀ ਹਾਂ। ਇਕਤੁ = ਇੱਕ ਵਿਚ, ਇੱਕ ਦੀ ਹੀ ਰਾਹੀਂ। ਇਕਤੁ ਟੋਲਿ = ਇੱਕ ਸੁੰਦਰ ਪਦਾਰਥ ਦੀ ਰਾਹੀਂ ਹੀ। ਅੰਬੜਾ = ਮੈਂ ਪਹੁੰਚ ਸਕਦੀ।

ਸੁਇਨਾ ਰੁਪਾ ਰੰਗੁਲਾ ਮੋਤੀ ਤੈ ਮਾਣਿਕੁ ਜੀਉ

Gold, silver, pearls and rubies are pleasing.

(ਹੇ ਸਹੇਲੀਏ! ਵੇਖ ਮੇਰੀ ਅਭਾਗਤਾ!) ਸੋਨਾ, ਚਾਂਦੀ, ਮੋਤੀ ਤੇ ਹੀਰਾ ਆਦਿਕ ਸੋਹਣੇ ਕੀਮਤੀ ਪਦਾਰਥ- ਰੁਪਾ = ਚਾਂਦੀ। ਰੰਗੁਲਾ = ਸੋਹਣਾ। ਤੈ = ਤੇ, ਅਤੇ। ਮਾਣਿਕੁ = ਲਾਲ।

ਸੇ ਵਸਤੂ ਸਹਿ ਦਿਤੀਆ ਮੈ ਤਿਨੑ ਸਿਉ ਲਾਇਆ ਚਿਤੁ ਜੀਉ

My Husband Lord has blessed me with these things, and I have focused my thoughts on them.

ਇਹ ਚੀਜ਼ਾਂ ਪ੍ਰਭੂ-ਪਤੀ ਨੇ ਮੈਨੂੰ ਦਿੱਤੀਆਂ, ਮੈਂ (ਉਸ ਨੂੰ ਭੁਲਾ ਕੇ ਉਸ ਦੀਆਂ ਦਿੱਤੀਆਂ) ਇਹਨਾਂ ਚੀਜ਼ਾਂ ਨਾਲ ਪਿਆਰ ਪਾ ਲਿਆ। ਸਹਿ = ਸ਼ਹੁ ਨੇ।

ਮੰਦਰ ਮਿਟੀ ਸੰਦੜੇ ਪਥਰ ਕੀਤੇ ਰਾਸਿ ਜੀਉ

Palaces of brick and mud are built and decorated with stones;

ਮਿੱਟੀ ਪੱਥਰ ਆਦਿਕ ਦੇ ਬਣਾਏ ਹੋਏ ਸੋਹਣੇ ਘਰ-ਇਹੀ ਮੈਂ ਆਪਣੀ ਰਾਸ-ਪੂੰਜੀ ਬਣਾ ਲਏ। ਸੰਦੜੇ = ਦੇ। ਕੀਤੇ = ਮੈਂ ਬਣਾ ਲਏ ਹਨ। ਰਾਸਿ = ਪੂੰਜੀ, ਸਰਮਾਇਆ।

ਹਉ ਏਨੀ ਟੋਲੀ ਭੁਲੀਅਸੁ ਤਿਸੁ ਕੰਤ ਬੈਠੀ ਪਾਸਿ ਜੀਉ

I have been fooled by these decorations, and I do not sit near my Husband Lord.

ਮੈਂ ਇਹਨਾਂ ਸੋਹਣੇ ਪਦਾਰਥਾਂ ਵਿਚ ਹੀ (ਫਸ ਕੇ) ਗ਼ਲਤੀ ਖਾ ਗਈ, (ਇਹ ਪਦਾਰਥ ਦੇਣ ਵਾਲੇ) ਉਸ ਖਸਮ-ਪ੍ਰਭੂ ਦੇ ਪਾਸ ਮੈਂ ਨਾਹ ਬੈਠੀ। ਏਨੀ ਟੋਲੀ = ਇਹਨਾਂ ਸੁੰਦਰ ਪਦਾਰਥਾਂ ਵਿਚ ਹੀ। ਭੁਲੀਅਸੁ = ਮੈਂ ਕੁਰਾਹੇ ਪੈ ਗਈ ਹਾਂ।

ਅੰਬਰਿ ਕੂੰਜਾ ਕੁਰਲੀਆ ਬਗ ਬਹਿਠੇ ਆਇ ਜੀਉ

The cranes shriek overhead in the sky, and the herons have come to rest.

ਮਾਇਆ ਦੇ ਮੋਹ ਵਿਚ ਫਸ ਕੇ ਜਿਸ ਜੀਵ-ਇਸਤ੍ਰੀ ਦੇ ਸ਼ੁਭ ਗੁਣ ਉਸ ਤੋਂ ਦੂਰ ਪਰੇ ਚਲੇ ਜਾਣ, ਤੇ ਉਸ ਦੇ ਅੰਦਰ ਨਿਰੇ ਪਖੰਡ ਹੀ ਇਕੱਠੇ ਹੋ ਜਾਣ, ਅੰਬਰਿ = ਆਕਾਸ਼ ਵਿਚ। ਕੂੰਜਾ = ਕੂੰਜਾਂ (ਸ਼ੁਭ ਗੁਣ)। ਅੰਬਰਿ ਕੁਰਲੀਆ = ਆਕਾਸ਼ ਵਿਚ ਕੁਰਲ ਕੁਰਲ ਕਰ ਰਹੀਆਂ ਹਨ, ਦੂਰ ਚਲੀਆਂ ਗਈਆਂ ਹਨ। ਬਗ = ਬਗਲੇ (ਪਖੰਡ)। ਬਹਿਠੇ ਆਇ = ਆ ਕੇ ਬੈਠ ਗਏ ਹਨ।

ਸਾ ਧਨ ਚਲੀ ਸਾਹੁਰੈ ਕਿਆ ਮੁਹੁ ਦੇਸੀ ਅਗੈ ਜਾਇ ਜੀਉ

The bride has gone to her father-in-law's house; in the world hereafter, what face will she show?

ਉਹ ਜਦੋਂ ਇਸ ਹਾਲ ਵਿਚ ਪਰਲੋਕ ਜਾਵੇ ਤਾਂ ਜਾ ਕੇ ਪਰਲੋਕ ਵਿਚ (ਪ੍ਰਭੂ ਦੀ ਹਜ਼ੂਰੀ ਵਿਚ) ਕੀਹ ਮੂੰਹ ਵਿਖਾਵੇਗੀ? ਸਾਧਨ = ਜੀਵ-ਇਸਤ੍ਰੀ। ਸਾਹੁਰੇ = ਪਰਲੋਕ ਵਿਚ। ਅਗੈ = ਪਰਲੋਕ ਵਿਚ। ਜਾਇ = ਜਾ ਕੇ।

ਸੁਤੀ ਸੁਤੀ ਝਾਲੁ ਥੀਆ ਭੁਲੀ ਵਾਟੜੀਆਸੁ ਜੀਉ

She kept sleeping as the day dawned; she forgot all about her journey.

ਹੇ ਪ੍ਰਭੂ! ਮਾਇਆ ਦੇ ਮੋਹ ਦੀ ਨੀਂਦ ਵਿਚ ਗ਼ਾਫ਼ਿਲ ਪਏ ਰਿਹਾਂ ਮੈਨੂੰ ਬੁਢੇਪਾ ਆ ਗਿਆ ਹੈ, ਜੀਵਨ ਦੇ ਸਹੀ ਰਸਤੇ ਤੋਂ ਮੈਂ ਖੁੰਝੀ ਹੋਈ ਹਾਂ। ਸੁਤੀ ਸੁਤੀ = ਸਾਰੀ ਉਮਰ ਮਾਇਆ-ਮੋਹ ਦੀ ਨੀਂਦ ਵਿਚ ਸੁੱਤਿਆਂ ਹੀ। ਝਾਲੁ = ਪਲਾਂਘਾ, ਚਿੱਟਾ ਦਿਨ, ਬੁਢੇਪਾ। ਵਾਟੜੀਆਸੁ = ਸੋਹਣੀ ਵਾਟ, ਚੰਗਾ ਰਸਤਾ।

ਤੈ ਸਹ ਨਾਲਹੁ ਮੁਤੀਅਸੁ ਦੁਖਾ ਕੂੰ ਧਰੀਆਸੁ ਜੀਉ

She separated herself from her Husband Lord, and now she suffers in pain.

ਹੇ ਪਤੀ! ਮੈਂ ਤੇਰੇ ਨਾਲੋਂ ਵਿਛੁੜੀ ਹੋਈ ਹਾਂ, ਮੈਂ ਨਿਰੇ ਦੁੱਖ ਹੀ ਦੁੱਖ ਸਹੇੜੇ ਹੋਏ ਹਨ। ਸਹ = ਹੇ ਪਤੀ! ਤੇ ਨਾਲਹੁ = ਤੇਰੇ ਨਾਲੋਂ। ਮੁਤੀਅਸੁ = ਮੈਂ ਵਿਛੁੜ ਗਈ ਹਾਂ। ਕੂੰ = ਨੂੰ। ਧਰੀਆਸੁ = ਧਾਰਨ ਕਰ ਲਿਆ ਹੈ।

ਤੁਧੁ ਗੁਣ ਮੈ ਸਭਿ ਅਵਗਣਾ ਇਕ ਨਾਨਕ ਕੀ ਅਰਦਾਸਿ ਜੀਉ

Virtue is in You, O Lord; I am totally without virtue. This is Nanak's only prayer:

ਹੇ ਪ੍ਰਭੂ! ਤੂੰ ਬੇਅੰਤ ਗੁਣਾਂ ਵਾਲਾ ਹੈਂ, ਮੇਰੇ ਅੰਦਰ ਸਾਰੇ ਔਗੁਣ ਹੀ ਔਗੁਣ ਹਨ, ਫਿਰ ਭੀ ਨਾਨਕ ਦੀ ਬੇਨਤੀ (ਤੇਰੇ ਹੀ ਦਰ ਤੇ) ਹੈ, ਮੈਂ = ਮੇਰੇ ਅੰਦਰ। ਸਭਿ = ਸਾਰੇ। ਅਰਦਾਸਿ = ਬੇਨਤੀ।

ਸਭਿ ਰਾਤੀ ਸੋਹਾਗਣੀ ਮੈ ਡੋਹਾਗਣਿ ਕਾਈ ਰਾਤਿ ਜੀਉ ॥੧॥

You give all Your nights to the virtuous soul-brides. I know I am unworthy, but isn't there a night for me as well? ||1||

ਕਿ ਭਾਗਾਂ ਵਾਲੀਆਂ ਜੀਵ-ਇਸਤ੍ਰੀਆਂ ਤਾਂ ਸਦਾ ਹੀ ਤੇਰੇ ਨਾਮ-ਰੰਗ ਵਿਚ ਰੰਗੀਆਂ ਹੋਈਆਂ ਹਨ, ਮੈਨੂੰ ਅਭਾਗਣ ਨੂੰ ਭੀ ਕੋਈ ਇਕ ਰਾਤ ਬਖ਼ਸ਼ (ਮੇਰੇ ਉਤੇ ਭੀ ਕਦੇ ਮੇਹਰ ਦੀ ਨਿਗਾਹ ਕਰ) ॥੧॥ ਸਭਿ = ਸਾਰੀਆਂ (ਸੋਹਾਗਣਾਂ)। ਡੋਹਾਗਣਿ = ਬਦ-ਨਸੀਬ ਨੂੰ। ਕਾਈ = ਕੋਈ ਇੱਕ ॥੧॥