ਸੰਤ ਕਾ ਦੋਖੀ ਇਉ ਬਿਲਲਾਇ ॥
The slanderer of the Saint bewails like this
ਸੰਤ ਦਾ ਨਿੰਦਕ ਇਉਂ ਵਿਲਕਦਾ ਹੈ, ਬਿਲਲਾਇ = ਵਿਲਕਦਾ ਹੈ।
ਜਿਉ ਜਲ ਬਿਹੂਨ ਮਛੁਲੀ ਤੜਫੜਾਇ ॥
like a fish, out of water, writhing in agony.
ਜਿਵੇਂ ਪਾਣੀ ਤੋਂ ਬਿਨਾ ਮੱਛੀ ਤੜਫ਼ਦੀ ਹੈ। ਬਿਹੂਨ = ਬਿਨਾ। ਤੜਫੜਾਇ = ਤੜਫ਼ਦੀ ਹੈ।
ਸੰਤ ਕਾ ਦੋਖੀ ਭੂਖਾ ਨਹੀ ਰਾਜੈ ॥
The slanderer of the Saint is hungry and is never satisfied,
ਸੰਤ ਦਾ ਨਿੰਦਕ ਤ੍ਰਿਸ਼ਨਾ ਦਾ ਮਾਰਿਆ ਹੋਇਆ ਕਦੇ ਰੱਜਦਾ ਨਹੀਂ, ਭੂਖਾ = ਤ੍ਰਿਸ਼ਨਾਲੂ, ਤ੍ਰਿਸ਼ਨਾ ਦਾ ਮਾਰਿਆ ਹੋਇਆ। ਰਾਜੈ = ਰੱਜਦਾ ਹੈ।
ਜਿਉ ਪਾਵਕੁ ਈਧਨਿ ਨਹੀ ਧ੍ਰਾਪੈ ॥
as fire is not satisfied by fuel.
ਜਿਵੇਂ ਅੱਗ ਬਾਲਣ ਨਾਲ ਨਹੀਂ ਰੱਜਦੀ (ਭਾਵ, ਸੰਤ ਦੀ ਸੋਭਾ ਦਾ ਸੜਿਆ ਹੋਇਆ ਈਰਖਾ ਦੇ ਕਾਰਨ ਨਿੰਦਿਆ ਕਰਦਾ ਹੈ ਤੇ ਇਹ ਈਰਖਾ ਘਟਦੀ ਨਹੀਂ)। ਪਾਵਕੁ = ਅੱਗ। ਧ੍ਰਾਪੈ = ਰੱਜਦੀ। ਈਧਨਿ = ਈਂਧਨ (ਬਾਲਣ) ਨਾਲ।
ਸੰਤ ਕਾ ਦੋਖੀ ਛੁਟੈ ਇਕੇਲਾ ॥
The slanderer of the Saint is left all alone,
ਸੰਤ ਦਾ ਨਿੰਦਕ ਭੀ ਇਕੱਲਾ ਛੁੱਟੜ ਪਿਆ ਰਹਿੰਦਾ ਹੈ (ਕੋਈ ਉਸ ਦੇ ਨੇੜੇ ਨਹੀਂ ਆਉਂਦਾ), ਛੁਟੈ = ਪਿਆ ਰਹਿੰਦਾ ਹੈ।
ਜਿਉ ਬੂਆੜੁ ਤਿਲੁ ਖੇਤ ਮਾਹਿ ਦੁਹੇਲਾ ॥
like the miserable barren sesame stalk abandoned in the field.
ਜਿਵੇਂ ਅੰਦਰੋਂ ਸੜਿਆ ਹੋਇਆ ਤਿਲ ਦਾ ਬੂਟਾ ਪੈਲੀ ਵਿਚ ਹੀ ਨਿਮਾਣਾ ਪਿਆ ਰਹਿੰਦਾ ਹੈ। ਬੂਆੜੁ = {Skt. ब्युष्ट Burnt} ਸੜਿਆ ਹੋਇਆ, ਜਿਸ ਦੀ ਫਲੀ ਵਿਚੋਂ ਸੜੀ ਹੋਈ ਹੋਵੇ। ਦੁਹੇਲਾ = ਦੁਖੀ।
ਸੰਤ ਕਾ ਦੋਖੀ ਧਰਮ ਤੇ ਰਹਤ ॥
The slanderer of the Saint is devoid of faith.
ਸੰਤ ਦਾ ਨਿੰਦਕ ਧਰਮੋਂ ਹੀਣ ਹੁੰਦਾ ਹੈ,
ਸੰਤ ਕਾ ਦੋਖੀ ਸਦ ਮਿਥਿਆ ਕਹਤ ॥
The slanderer of the Saint constantly lies.
ਤੇ ਸਦਾ ਝੂਠ ਬੋਲਦਾ ਹੈ। ਮਿਥਿਆ = ਝੂਠ।
ਕਿਰਤੁ ਨਿੰਦਕ ਕਾ ਧੁਰਿ ਹੀ ਪਇਆ ॥
The fate of the slanderer is pre-ordained from the very beginning of time.
(ਪਰ) ਪਹਿਲੀ ਕੀਤੀ ਹੋਈ ਨਿੰਦਿਆ ਦਾ ਇਹ ਫਲ (-ਰੂਪ ਸੁਭਾਉ) ਨਿੰਦਕ ਦਾ ਮੁੱਢ ਤੋਂ ਹੀ (ਜਦੋਂ ਉਸ ਨਿੰਦਿਆ ਦਾ ਕੰਮ ਫੜਿਆ) ਤੁਰਿਆ ਆ ਰਿਹਾ ਹੈ (ਸੋ, ਉਸ ਸੁਭਾਉ ਦੇ ਕਾਰਣ ਵਿਚਾਰਾ ਹੋਰ ਕਰੇ ਭੀ ਕੀਹ?) ਕਿਰਤੁ = {Skt. कृत} ਕੀਤੇ ਹੋਏ ਕੰਮ ਦਾ ਫਲ। ਧੁਰਿ ਹੀ = ਮੁੱਢ ਤੋਂ ਹੀ (ਜਦੋਂ ਤੋਂ ਕੋਈ ਕੰਮ ਕੀਤਾ ਗਿਆ ਹੈ)।
ਨਾਨਕ ਜੋ ਤਿਸੁ ਭਾਵੈ ਸੋਈ ਥਿਆ ॥੬॥
O Nanak, whatever pleases God's Will comes to pass. ||6||
ਹੇ ਨਾਨਕ! (ਇਹ ਮਾਲਕ ਦੀ ਰਜ਼ਾ ਹੈ) ਜੋ ਉਸ ਨੂੰ ਚੰਗਾ ਲੱਗਦਾ ਹੈ ਉਹੀ ਹੁੰਦਾ ਹੈ ॥੬॥ ਤਿਸੁ = ਉਸ ਪ੍ਰਭੂ ਨੂੰ ॥੬॥