ਛੰਤੁ

Chhant:

ਛੰਤੁ। ਛੰਤੁ।

ਸਾਥੀਅੜਾ ਪ੍ਰਭੁ ਏਕੁ ਦੂਸਰ ਨਾਹਿ ਕੋਇ

God is our only True Friend; there is not any other.

ਹੇ ਭਾਈ! ਸਿਰਫ਼ ਪਰਮਾਤਮਾ ਹੀ (ਸਦਾ ਨਾਲ ਨਿਭਣ ਵਾਲਾ) ਸਾਥੀ ਹੈ, ਉਸ ਤੋਂ ਬਿਨਾ ਹੋਰ ਕੋਈ (ਸਾਥੀ) ਨਹੀਂ। ਸਾਥੀਅੜਾ = ਪਿਆਰਾ ਸਾਥੀ।

ਥਾਨ ਥਨੰਤਰਿ ਆਪਿ ਜਲਿ ਥਲਿ ਪੂਰ ਸੋਇ

In the places and interspaces, in the water and on the land, He Himself is pervading everywhere.

ਉਹੀ ਪਰਮਾਤਮਾ ਪਾਣੀ ਵਿਚ ਧਰਤੀ ਵਿਚ ਹਰੇਕ ਥਾਂ ਵਿਚ ਵੱਸ ਰਿਹਾ ਹੈ। ਥਾਨ ਥਨੰਤਰਿ = ਥਾਨ ਥਾਨ ਅੰਤਰਿ, ਹਰੇਕ ਥਾਂ ਵਿਚ। ਜਲਿ = ਜਲ ਵਿਚ। ਥਲਿ = ਧਰਤੀ ਵਿਚ। ਪੂਰ = ਵਿਆਪਕ। ਸੋਇ = ਉਹ ਹੀ।

ਜਲਿ ਥਲਿ ਮਹੀਅਲਿ ਪੂਰਿ ਰਹਿਆ ਸਰਬ ਦਾਤਾ ਪ੍ਰਭੁ ਧਨੀ

He is totally permeating the water, the land and the sky; God is the Great Giver, the Lord and Master of all.

ਹੇ ਭਾਈ! ਉਹ ਮਾਲਕ-ਪ੍ਰਭੂ ਪਾਣੀ ਵਿਚ ਧਰਤੀ ਵਿਚ ਆਕਾਸ਼ ਵਿਚ ਵਿਆਪ ਰਿਹਾ ਹੈ, ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈ। ਮਹੀਅਲਿ = ਮਹੀ ਤਲਿ, ਧਰਤੀ ਦੇ ਤਲ ਉਤੇ, ਪੁਲਾੜ ਵਿਚ, ਆਕਾਸ਼ ਵਿਚ। ਧਨੀ = ਮਾਲਕ।

ਗੋਪਾਲ ਗੋਬਿੰਦ ਅੰਤੁ ਨਾਹੀ ਬੇਅੰਤ ਗੁਣ ਤਾ ਕੇ ਕਿਆ ਗਨੀ

The Lord of the world, the Lord of the universe has no limit; His Glorious Virtues are unlimited - how can I count them?

ਉਸ ਗੋਪਾਲ ਗੋਬਿੰਦ (ਦੇ ਗੁਣਾਂ) ਦਾ ਅੰਤ ਨਹੀਂ ਪੈ ਸਕਦਾ, ਉਸ ਦੇ ਗੁਣ ਬੇਅੰਤ ਹਨ, ਮੈਂ ਉਸ ਦੇ ਗੁਣ ਕੀਹ ਗਿਣ ਸਕਦਾ ਹਾਂ? ਤਾ ਕੇ = ਉਸ ਦੇ। ਕਿਆ ਗਨੀ = ਮੈਂ ਕੀਹ ਗਿਣ ਸਕਦਾ ਹਾਂ?

ਭਜੁ ਸਰਣਿ ਸੁਆਮੀ ਸੁਖਹ ਗਾਮੀ ਤਿਸੁ ਬਿਨਾ ਅਨ ਨਾਹਿ ਕੋਇ

I have hurried to the Sanctuary of the Lord Master, the Bringer of peace; without Him, there is no other at all.

ਹੇ ਭਾਈ! ਉਸ ਮਾਲਕ ਦੀ ਸਰਨ ਪਿਆ ਰਹੁ, ਉਹ ਹੀ ਸਾਰੇ ਸੁਖ ਅਪੜਾਣ ਵਾਲਾ ਹੈ। ਉਸ ਤੋਂ ਬਿਨਾ (ਅਸਾਂ ਜੀਵਾਂ ਦਾ) ਹੋਰ ਕੋਈ (ਸਹਾਰਾ) ਨਹੀਂ ਹੈ। ਭਜੁ = ਪਉ, ਜਾਹ। ਸੁਖਹਗਾਮੀ = ਸੁਖ ਅਪੜਾਣ ਵਾਲਾ। ਅਨ = {अन्य} ਹੋਰ।

ਬਿਨਵੰਤਿ ਨਾਨਕ ਦਇਆ ਧਾਰਹੁ ਤਿਸੁ ਪਰਾਪਤਿ ਨਾਮੁ ਹੋਇ ॥੩॥

Prays Nanak, that being, unto whom the Lord shows mercy - he alone obtains the Naam. ||3||

ਨਾਨਕ ਬੇਨਤੀ ਕਰਦਾ ਹੈ-ਹੇ ਪ੍ਰਭੂ! ਜਿਸ ਉਤੇ ਤੂੰ ਮੇਹਰ ਕਰਦਾ ਹੈਂ, ਉਸ ਨੂੰ ਤੇਰਾ ਨਾਮ ਹਾਸਲ ਹੋ ਜਾਂਦਾ ਹੈ ॥੩॥ ਧਾਰਹੁ = ਕਰਦੇ ਹੋ ॥੩॥