ਸਲੋਕ ਮਃ ੪ ॥
Salok, Fourth Mehl:
ਸਲੋਕ ਚੌਥੀ ਪਾਤਿਸ਼ਾਹੀ।
ਹਮਰੇ ਹਰਿ ਜਗਜੀਵਨਾ ਹਰਿ ਜਪਿਓ ਹਰਿ ਗੁਰ ਮੰਤ ॥
I meditate on my Lord, the Life of the World, the Lord, chanting the Guru's Mantra.
(ਜਿਹੜਾ) ਹਰੀ (ਸਾਰੇ) ਜਗਤ ਦੀ ਜ਼ਿੰਦਗੀ ਦਾ ਆਸਰਾ (ਹੈ ਉਹ) ਸਾਡੇ ਹਿਰਦੇ ਵਿਚ ਭੀ ਵੱਸਦਾ ਹੈ; ਅਸਾਂ ਗੁਰੂ ਦੇ ਉਪਦੇਸ਼ ਤੇ ਤੁਰ ਕੇ ਉਸ ਨੂੰ ਜਪਿਆ ਹੈ। ਜਗ ਜੀਵਨਾ = ਜਗਤ ਦੀ ਜ਼ਿੰਦਗੀ ਦਾ ਆਸਰਾ। ਮੰਤ = ਉਪਦੇਸ਼।
ਹਰਿ ਅਗਮੁ ਅਗੋਚਰੁ ਅਗਮੁ ਹਰਿ ਹਰਿ ਮਿਲਿਆ ਆਇ ਅਚਿੰਤ ॥
The Lord is Unapproachable, Inaccessible and Unfathomable; the Lord, Har, Har, has spontaneously come to meet me.
ਉਹ ਹੈ ਤਾਂ ਅਪਹੁੰਚ ਤੇ ਗਿਆਨ-ਇੰਦ੍ਰਿਆਂ ਦੀ ਪਹੁੰਚ ਤੋਂ ਪਰੇ (ਪਰ ਗੁਰੂ ਦੀ ਸਿੱਖਿਆ ਅਨੁਸਾਰ ਸਿਮਰਨ ਦੀ ਬਰਕਤਿ ਨਾਲ) ਉਹ ਹਰੀ ਸਾਨੂੰ ਆਪਣੇ ਆਪ ਆ ਮਿਲਿਆ ਹੈ। ਅਗਮੁ = ਅਪਹੁੰਚ। ਅਗੋਚਰੁ = (ਅ-ਗੋ-ਚਰੁ) ਗਿਆਨ-ਇੰਦ੍ਰਿਆਂ ਦੀ ਪਹੁੰਚ ਤੋਂ ਪਰੇ। ਆਇ = ਆ ਕੇ। ਅਚਿੰਤ = ਅਚਨਚੇਤ, ਆਪਣੇ ਆਪ।
ਹਰਿ ਆਪੇ ਘਟਿ ਘਟਿ ਵਰਤਦਾ ਹਰਿ ਆਪੇ ਆਪਿ ਬਿਅੰਤ ॥
The Lord Himself is pervading each and every heart; the Lord Himself is Endless.
ਉਹ ਹਰੀ ਆਪ ਹੀ ਹਰੇਕ ਸਰੀਰ ਵਿਚ ਵੱਸਦਾ ਹੈ, (ਹਰ ਥਾਂ) ਉਹ ਆਪ ਹੀ ਆਪ ਹੈ ਤੇ ਉਸ ਦੀ ਹਸਤੀ ਦਾ ਅੰਤ ਨਹੀਂ ਪਾਇਆ ਜਾ ਸਕਦਾ। ਆਪੇ = ਆਪ ਹੀ। ਘਟਿ ਘਟਿ = ਹਰੇਕ ਸਰੀਰ ਵਿਚ।
ਹਰਿ ਆਪੇ ਸਭ ਰਸ ਭੋਗਦਾ ਹਰਿ ਆਪੇ ਕਵਲਾ ਕੰਤ ॥
The Lord Himself enjoys all pleasures; the Lord Himself is the Husband of Maya.
ਉਹ ਹਰੀ ਆਪ ਹੀ (ਸਭ ਜੀਵਾਂ ਵਿਚ ਵਿਆਪਕ ਹੋ ਕੇ) ਸਾਰੇ ਰਸ ਭੋਗ ਰਿਹਾ ਹੈ, ਉਹ ਆਪ ਹੀ ਮਾਇਆ ਦਾ ਮਾਲਕ ਹੈ। ਕਵਲਾਕੰਤ = ਲੱਛਮੀ ਦਾ ਪਤੀ।
ਹਰਿ ਆਪੇ ਭਿਖਿਆ ਪਾਇਦਾ ਸਭ ਸਿਸਟਿ ਉਪਾਈ ਜੀਅ ਜੰਤ ॥
The Lord Himself gives in charity to the whole world, and all the beings and creatures which He created.
ਇਹ ਸਾਰੀ ਦੁਨੀਆ ਉਸ ਨੇ ਆਪ ਹੀ ਪੈਦਾ ਕੀਤੀ ਹੈ, ਇਸ ਸਾਰੇ ਜੀਅ ਜੰਤ ਉਸ ਨੇ ਆਪ ਹੀ ਪੈਦਾ ਕੀਤੇ ਹਨ, ਤੇ, (ਸਭ ਜੀਵਾਂ ਨੂੰ ਰਿਜ਼ਕ ਦਾ) ਖੈਰ ਭੀ ਉਹ ਆਪ ਹੀ ਪਾਂਦਾ ਹੈ। ਭਿਖਿਆ = ਖੈਰ, ਦਾਨ। ਸਿਸਟਿ = ਸ੍ਰਿਸ਼ਟੀ।
ਹਰਿ ਦੇਵਹੁ ਦਾਨੁ ਦਇਆਲ ਪ੍ਰਭ ਹਰਿ ਮਾਂਗਹਿ ਹਰਿ ਜਨ ਸੰਤ ॥
O Merciful Lord God, please bless me with Your Bountiful Gifts; the humble Saints of the Lord beg for them.
ਹੇ ਦਇਆ ਦੇ ਸੋਮੇ ਹਰੀ ਪ੍ਰਭੂ! (ਸਾਨੂੰ ਭੀ ਉਹ ਨਾਮ-) ਦਾਨ ਦੇਹ ਜਿਹੜਾ (ਤੇਰੇ) ਸੰਤ ਜਨ (ਸਦਾ ਤੈਥੋਂ) ਮੰਗਦੇ (ਰਹਿੰਦੇ) ਹਨ। ਮਾਂਗਹਿ = ਮੰਗਦੇ ਹਨ।
ਜਨ ਨਾਨਕ ਕੇ ਪ੍ਰਭ ਆਇ ਮਿਲੁ ਹਮ ਗਾਵਹ ਹਰਿ ਗੁਣ ਛੰਤ ॥੧॥
O God of servant Nanak, please come and meet me; I sing the Songs of the Glorious Praises of the Lord. ||1||
ਹੇ ਦਾਸ ਨਾਨਕ ਦੇ (ਮਾਲਕ) ਪ੍ਰਭੂ! (ਸਾਨੂੰ) ਆ ਮਿਲ, (ਮਿਹਰ ਕਰ) ਅਸੀਂ ਤੇਰੀ ਸਿਫ਼ਤ-ਸਾਲਾਹ ਦੇ ਗੀਤ ਗਾਂਦੇ ਰਹੀਏ ॥੧॥ ਗਾਵਹ = ਅਸੀਂ ਗਾਂਦੇ ਹਾਂ। ਛੰਤ = ਗੀਤ ॥੧॥