ਆਸਾ ਮਹਲਾ ੧ ॥
Aasaa, First Mehl:
ਆਸਾ ਪਹਿਲੀ ਪਾਤਿਸ਼ਾਹੀ।
ਕਿਆ ਜੰਗਲੁ ਢੂਢੀ ਜਾਇ ਮੈ ਘਰਿ ਬਨੁ ਹਰੀਆਵਲਾ ॥
Why should I go searching in the forests, when the woods of my home are so green?
ਜੰਗਲ ਨੂੰ ਢੰਡਣ ਦੀ ਕੀ ਲੋੜ ਹੈ? ਜਿਸ ਮਨੁੱਖ ਨੂੰ ਪਰਮਾਤਮਾ ਹਰ ਥਾਂ ਦਿੱਸ ਪਏ ਉਸ ਦੇ ਘਰ ਵਿਚ ਹੀ ਹਰੀਆਵਲਾ ਜੰਗਲ ਹੈ। ਢੂਢੀ = ਮੈਂ ਢੂੰਢਾਂ। ਜਾਇ = ਜਾ ਕੇ। ਘਰਿ = ਘਰ ਵਿਚ।
ਸਚਿ ਟਿਕੈ ਘਰਿ ਆਇ ਸਬਦਿ ਉਤਾਵਲਾ ॥੧॥
The True Word of the Shabad has instantaneously come and settled in my heart. ||1||
ਜੇਹੜਾ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ ਸਦਾ-ਥਿਰ ਪ੍ਰਭੂ ਵਿਚ ਟਿਕਦਾ ਹੈ, ਪਰਮਾਤਮਾ ਤੁਰਤ ਉਸ ਦੇ ਹਿਰਦੇ-ਘਰ ਆ ਵੱਸਦਾ ਹੈ ॥੧॥ ਸਚਿ = ਸਦਾ-ਥਿਰ ਪ੍ਰਭੂ ਵਿਚ। ਘਰਿ = ਹਿਰਦੇ ਵਿਚ। ਸਬਦਿ = ਗੁਰੂ ਦੇ ਸ਼ਬਦ ਦੀ ਰਾਹੀਂ। ਉਤਾਵਲਾ = ਛੇਤੀ ॥੧॥
ਜਹ ਦੇਖਾ ਤਹ ਸੋਇ ਅਵਰੁ ਨ ਜਾਣੀਐ ॥
Wherever I look, there He is; I know no other.
ਮੈਂ ਜਿਧਰ ਵੇਖਦਾ ਹਾਂ, ਮੈਨੂੰ ਉਧਰ ਉਹ (ਪਰਮਾਤਮਾ) ਹੀ ਦਿੱਸਦਾ ਹੈ ਤੇ ਉਸ ਪ੍ਰਭੂ ਤੋਂ ਬਿਨਾ ਕੋਈ ਹੋਰ ਨਹੀਂ ਹੈ। ਦੇਖਾ = ਮੈਂ ਵੇਖਦਾ ਹਾਂ। ਸੋਇ = ਉਹ (ਪਰਮਾਤਮਾ) ਹੀ।
ਗੁਰ ਕੀ ਕਾਰ ਕਮਾਇ ਮਹਲੁ ਪਛਾਣੀਐ ॥੧॥ ਰਹਾਉ ॥
Working for the Guru, one realizes the Mansion of the Lord's Presence. ||1||Pause||
ਗੁਰੂ ਦੀ ਦੱਸੀ ਕਾਰ ਕਮਾ ਕੇ (ਹਰ ਥਾਂ ਪਰਮਾਤਮਾ ਦਾ) ਟਿਕਾਣਾ (ਨਿਵਾਸ) ਪਛਾਣ ਲਈਦਾ ਹੈ ॥੧॥ ਰਹਾਉ ॥ ਕਮਾਇ = ਕਮਾ ਕੇ ॥੧॥ ਰਹਾਉ ॥
ਆਪਿ ਮਿਲਾਵੈ ਸਚੁ ਤਾ ਮਨਿ ਭਾਵਈ ॥
The True Lord blends us with Himself, when it is pleasing to His Mind.
ਜਦੋਂ ਸਦਾ-ਥਿਰ ਪ੍ਰਭੂ ਆਪ (ਕਿਸੇ ਜੀਵ ਨੂੰ ਆਪਣੇ ਚਰਨਾਂ ਵਿਚ) ਮਿਲਾਂਦਾ ਹੈ ਤਦੋਂ ਉਹ ਉਸ ਜੀਵ ਦੇ ਮਨ ਵਿਚ ਪਿਆਰਾ ਲੱਗਣ ਲੱਗ ਪੈਂਦਾ ਹੈ। ਸਚੁ = ਸਦਾ-ਥਿਰ ਪ੍ਰਭੂ। ਮਨਿ = ਮਨ ਵਿਚ। ਤਾ = ਤਦੋਂ।
ਚਲੈ ਸਦਾ ਰਜਾਇ ਅੰਕਿ ਸਮਾਵਈ ॥੨॥
One who ever walks in accordance with His Will, merges into His Being. ||2||
ਉਹ ਜੀਵ ਸਦਾ ਉਸ ਦੀ ਰਜ਼ਾ ਵਿਚ ਤੁਰਦਾ ਹੈ, ਤੇ ਉਸ ਦੀ ਗੋਦ ਵਿਚ ਲੀਨ ਹੋ ਜਾਂਦਾ ਹੈ ॥੨॥ ਅੰਕਿ = ਅੰਕ ਵਿਚ, ਗੋਦ ਵਿਚ ॥੨॥
ਸਚਾ ਸਾਹਿਬੁ ਮਨਿ ਵਸੈ ਵਸਿਆ ਮਨਿ ਸੋਈ ॥
When the True Lord dwells in the mind, that mind flourishes.
ਸਦਾ-ਥਿਰ ਮਾਲਕ ਜਿਸ ਮਨੁੱਖ ਦੇ ਮਨ ਵਿਚ ਵੱਸ ਪੈਂਦਾ ਹੈ, ਉਸ ਮਨੁੱਖ ਨੂੰ ਆਪਣੇ ਮਨ ਵਿਚ ਵੱਸਿਆ ਹੋਇਆ ਉਹੀ ਪ੍ਰਭੂ (ਹਰ ਥਾਂ ਦਿੱਸਦਾ ਹੈ)। ਸੋਈ = ਉਹ ਪ੍ਰਭੂ।
ਆਪੇ ਦੇ ਵਡਿਆਈਆ ਦੇ ਤੋਟਿ ਨ ਹੋਈ ॥੩॥
He Himself grants greatness; His Gifts are never exhausted. ||3||
(ਉਸ ਨੂੰ ਇਹ ਨਿਸ਼ਚਾ ਹੋ ਜਾਂਦਾ ਹੈ ਕਿ) ਪ੍ਰਭੂ ਆਪ ਹੀ ਵਡਿਆਈਆਂ ਦੇਂਦਾ ਹੈ (ਤੇ ਉਸ ਦੇ ਖ਼ਜ਼ਾਨੇ ਵਿਚ ਇਤਨੀਆਂ ਵਡਿਆਈਆਂ ਹਨ ਕਿ) ਦੇਂਦਿਆਂ ਉਹ ਘਟਦੀਆਂ ਨਹੀਂ ॥੩॥ ਦੇ = ਦੇਂਦਾ ਹੈ। ਦੇ = ਦੇ ਕੇ। ਤੋਟਿ = ਘਾਟਾ ॥੩॥
ਅਬੇ ਤਬੇ ਕੀ ਚਾਕਰੀ ਕਿਉ ਦਰਗਹ ਪਾਵੈ ॥
Serving this and that person, how can one obtain the Lord's Court?
(ਗੁਰੂ ਦੀ ਦੱਸੀ ਕਾਰ ਕਮਾਣੀ ਛੱਡ ਕੇ) ਧਿਰ ਧਿਰ ਦੀ ਖ਼ੁਸ਼ਾਮਦ ਕੀਤਿਆਂ ਪਰਮਾਤਮਾ ਦੀ ਹਜ਼ੂਰੀ ਪ੍ਰਾਪਤ ਨਹੀਂ ਹੋ ਸਕਦੀ। ਅਬੇ ਤਬੇ ਕੀ = ਧਿਰ ਧਿਰ ਦੀ। ਚਾਕਰੀ = ਖ਼ੁਸ਼ਾਮਦ।
ਪਥਰ ਕੀ ਬੇੜੀ ਜੇ ਚੜੈ ਭਰ ਨਾਲਿ ਬੁਡਾਵੈ ॥੪॥
If someone embarks on a boat of stone, he shall drown with its cargo. ||4||
(ਧਿਰ ਧਿਰ ਦੀ ਖ਼ੁਸ਼ਾਮਦ ਕਰਨਾ ਇਉਂ ਹੈ, ਜਿਵੇਂ ਪੱਥਰ ਦੀ ਬੇੜੀ ਵਿਚ ਸਵਾਰ ਹੋਣਾ, ਤੇ ਜੋ ਮਨੁੱਖ ਇਸ) ਪੱਥਰ ਦੀ ਬੇੜੀ ਵਿਚ ਸਵਾਰ ਹੁੰਦਾ ਹੈ, ਉਹ (ਸੰਸਾਰ-) ਸਮੁੰਦਰ ਵਿਚ ਡੁੱਬ ਜਾਂਦਾ ਹੈ ॥੪॥ ਭਰ ਨਾਲਿ = ਸਮੁੰਦਰ ਵਿਚ ॥੪॥
ਆਪਨੜਾ ਮਨੁ ਵੇਚੀਐ ਸਿਰੁ ਦੀਜੈ ਨਾਲੇ ॥
So offer your mind, and surrender your head with it.
ਜੇ ਆਪਣਾ ਮਨ (ਗੁਰੂ ਅੱਗੇ) ਵੇਚ ਦੇਈਏ, ਤੇ ਆਪਣਾ ਸਿਰ ਭੀ ਦੇਈਏ (ਭਾਵ, ਆਪਣੇ ਮਨ ਦੇ ਪਿਛੇ ਤੁਰਨ ਦੇ ਥਾਂ ਗੁਰੂ ਦੀ ਮਤਿ ਤੇ ਤੁਰੀਏ ਅਤੇ ਆਪਣੀ ਅਕਲ ਦਾ ਮਾਣ ਭੀ ਛੱਡ ਦੇਈਏ), ਨਾਲੇ = ਨਾਲ ਹੀ।
ਗੁਰਮੁਖਿ ਵਸਤੁ ਪਛਾਣੀਐ ਅਪਨਾ ਘਰੁ ਭਾਲੇ ॥੫॥
The Gurmukh realizes the true essence, and finds the home of his own self. ||5||
ਤਾਂ ਗੁਰੂ ਦੀ ਰਾਹੀਂ ਆਪਣਾ ਹਿਰਦਾ-ਘਰ ਭਾਲ ਕੇ (ਆਪਣੇ ਅੰਦਰ ਹੀ) ਨਾਮ-ਪਦਾਰਥ ਪਛਾਣ ਲਈਦਾ ਹੈ ॥੫॥ ਵਸਤੁ = ਨਾਮ-ਪਦਾਰਥ। ਘਰੁ = ਹਿਰਦਾ। ਭਾਲੇ = ਭਾਲਿ, ਭਾਲ ਕੇ ॥੫॥
ਜੰਮਣ ਮਰਣਾ ਆਖੀਐ ਤਿਨਿ ਕਰਤੈ ਕੀਆ ॥
People discuss birth and death; the Creator created this.
ਹਰ ਕੋਈ ਜਨਮ ਮਰਨ ਦੇ ਗੇੜ ਦਾ ਜ਼ਿਕਰ ਕਰਦਾ ਹੈ, ਇਹ ਕਰਤਾਰ ਨੇ ਆਪ ਹੀ ਬਣਾਇਆ ਹੈ। ਤਿਨਿ ਕਰਤੈ = ਉਸ ਕਰਤਾਰ ਨੇ।
ਆਪੁ ਗਵਾਇਆ ਮਰਿ ਰਹੇ ਫਿਰਿ ਮਰਣੁ ਨ ਥੀਆ ॥੬॥
Those who conquer their selfhood and remain dead, shall never have to die again. ||6||
ਜੇਹੜੇ ਜੀਵ ਆਪਾ-ਭਾਵ ਗਵਾ ਕੇ (ਮਾਇਆ ਦੇ ਮੋਹ ਵਲੋਂ) ਮਰ ਜਾਂਦੇ ਹਨ, ਉਹਨਾਂ ਨੂੰ ਇਹ ਜਨਮ ਮਰਨ ਦਾ ਗੇੜ ਨਹੀਂ ਵਿਆਪਦਾ ॥੬॥ ਆਪੁ = ਆਪਾ-ਭਾਵ। ਮਰਣੁ = ਜਨਮ ਮਰਨ ਦਾ ਗੇੜ ॥੬॥
ਸਾਈ ਕਾਰ ਕਮਾਵਣੀ ਧੁਰ ਕੀ ਫੁਰਮਾਈ ॥
Do those deeds which the Primal Lord has ordered for you.
ਧੁਰੋਂ ਹੀ (ਪ੍ਰਭੂ ਦੇ ਹੁਕਮ ਅਨੁਸਾਰ) ਜੀਵ ਨੂੰ ਜੇਹੜੀ ਕਾਰ ਕਰਨ ਦਾ ਹੁਕਮ ਹੁੰਦਾ ਹੈ ਜੀਵ ਉਹੀ ਕਾਰ ਕਰਦਾ ਹੈ,
ਜੇ ਮਨੁ ਸਤਿਗੁਰ ਦੇ ਮਿਲੈ ਕਿਨਿ ਕੀਮਤਿ ਪਾਈ ॥੭॥
If one surrenders his mind upon meeting the True Guru, who can estimate its value? ||7||
ਪਰ ਜੇ ਜੀਵ ਆਪਣਾ ਮਨ ਗੁਰੂ ਦੇ ਹਵਾਲੇ ਕਰ ਕੇ ਪ੍ਰਭੂ-ਚਰਨਾਂ ਵਿਚ ਟਿਕ ਜਾਏ (ਤਾਂ ਇਸ ਦਾ ਇਤਨਾ ਉੱਚਾ ਆਤਮਕ ਜੀਵਨ ਬਣ ਜਾਂਦਾ ਹੈ ਕਿ) ਕੋਈ ਭੀ ਉਸ ਦਾ ਮੁੱਲ ਨਹੀਂ ਪਾ ਸਕਦਾ ॥੭॥ ਸਤਿਗੁਰ ਦੇ = ਗੁਰੂ ਨੂੰ ਦੇ ਕੇ। ਕਿਨਿ = ਕਿਸ ਨੇ? ॥੭॥
ਰਤਨਾ ਪਾਰਖੁ ਸੋ ਧਣੀ ਤਿਨਿ ਕੀਮਤਿ ਪਾਈ ॥
That Lord Master is the Assayer of the jewel of the mind; He places the value on it.
ਉਹ ਮਾਲਕ ਆਪ ਹੀ ਇਹਨਾਂ (ਆਪ ਦੇ ਬਣਾਏ ਹੋਏ) ਰਤਨਾਂ ਦੀ ਪਰਖ ਕਰਦਾ ਹੈ ਤੇ (ਪਰਖ ਪਰਖ ਕੇ) ਆਪ ਹੀ ਇਹਨਾਂ ਦਾ ਮੁੱਲ ਪਾਂਦਾ ਹੈ। ਪਾਰਖੁ = ਪਰਖ ਕਰਨ ਵਾਲਾ, ਜੌਹਰੀ। ਧਣੀ = ਮਾਲਕ-ਪ੍ਰਭੂ। ਤਿਨਿ = ਉਸ (ਪ੍ਰਭੂ) ਨੇ।
ਨਾਨਕ ਸਾਹਿਬੁ ਮਨਿ ਵਸੈ ਸਚੀ ਵਡਿਆਈ ॥੮॥੧੭॥
O Nanak, True is the Glory of that one, in whose mind the Lord Master dwells. ||8||17||
ਹੇ ਨਾਨਕ! ਜਿਸ ਮਨੁੱਖ ਦੇ ਮਨ ਵਿਚ ਮਾਲਕ-ਪ੍ਰਭੂ ਵੱਸ ਪੈਂਦਾ ਹੈ, ਉਸ ਨੂੰ ਸਦਾ-ਥਿਰ ਰਹਿਣ ਵਾਲੀ ਇਜ਼ਤ ਬਖ਼ਸ਼ਦਾ ਹੈ ॥੮॥੧੭॥