ਪ੍ਰਭਾਤੀ ਮਹਲਾ

Prabhaatee, Fifth Mehl:

ਪ੍ਰਭਾਤੀ ਪੰਜਵੀਂ ਪਾਤਿਸ਼ਾਹੀ।

ਪਾਰਬ੍ਰਹਮੁ ਪ੍ਰਭੁ ਸੁਘੜ ਸੁਜਾਣੁ

The Supreme Lord God is All-wise and All-knowing.

ਸੋਹਣੀ ਆਤਮਕ ਘਾੜਤ ਵਾਲਾ ਸਿਆਣਾ ਪ੍ਰਭੂ ਪਾਰਬ੍ਰਹਮ- ਸੁਘੜ = (सुघट = ਸੋਹਣੇ ਹਿਰਦੇ ਵਾਲਾ) ਸੋਹਣੀ ਆਤਮਕ ਘਾੜਤ ਵਾਲਾ। ਸੁਜਾਣੁ = ਸਿਆਣਾ।

ਗੁਰੁ ਪੂਰਾ ਪਾਈਐ ਵਡਭਾਗੀ ਦਰਸਨ ਕਉ ਜਾਈਐ ਕੁਰਬਾਣੁ ॥੧॥ ਰਹਾਉ

The Perfect Guru is found by great good fortune. I am a sacrifice to the Blessed Vision of His Darshan. ||1||Pause||

(ਤਦੋਂ ਮਿਲਦਾ ਹੈ, ਜਦੋਂ) ਵੱਡੇ ਭਾਗਾਂ ਨਾਲ ਪੂਰਾ ਗੁਰੂ ਮਿਲ ਪੈਂਦਾ ਹੈ। (ਗੁਰੂ ਦਾ) ਦਰਸਨ ਕਰਨ ਦੀ ਖ਼ਾਤਰ ਆਪਣਾ-ਆਪ (ਗੁਰੂ ਦੇ) ਹਵਾਲੇ ਕਰਨ ਦੀ ਲੋੜ ਹੁੰਦੀ ਹੈ ॥੧॥ ਰਹਾਉ ॥ ਪਾਈਐ = ਮਿਲਦਾ ਹੈ। ਦਰਸਨ ਕਉ = ਦਰਸਨ ਦੀ ਖ਼ਾਤਰ। ਜਾਈਐ ਕੁਰਬਾਣੁ = ਸਦਕੇ ਹੋਣਾ ਚਾਹੀਦਾ ਹੈ, ਆਪਾ ਵਾਰਨਾ ਚਾਹੀਦਾ ਹੈ, ਆਪਣਾ ਆਪ (ਗੁਰੂ ਦੇ) ਹਵਾਲੇ ਕਰ ਦੇਣਾ ਚਾਹੀਦਾ ਹੈ ॥੧॥ ਰਹਾਉ ॥

ਕਿਲਬਿਖ ਮੇਟੇ ਸਬਦਿ ਸੰਤੋਖੁ

My sins are cut away, through the Word of the Shabad, and I have found contentment.

(ਗੁਰੂ ਨੇ ਆਪਣੇ) ਸ਼ਬਦ ਦੀ ਰਾਹੀਂ (ਜਿਸ ਮਨੁੱਖ ਦੇ ਸਾਰੇ) ਪਾਪ ਮਿਟਾ ਦਿੱਤੇ (ਅਤੇ ਉਸ ਨੂੰ) ਸੰਤੋਖ ਬਖ਼ਸ਼ਿਆ, ਕਿਲਬਿਖ = ਪਾਪ। ਮੇਟੇ = (ਗੁਰੂ ਨੇ) ਮਿਟਾ ਦਿੱਤੇ। ਸਬਦਿ = ਸ਼ਬਦ ਦੀ ਰਾਹੀਂ।

ਨਾਮੁ ਅਰਾਧਨ ਹੋਆ ਜੋਗੁ

I have become worthy of worshipping the Naam in adoration.

ਉਹ ਮਨੁੱਖ ਪਰਮਾਤਮਾ ਦਾ ਨਾਮ ਸਿਮਰਨ ਜੋਗਾ ਹੋ ਜਾਂਦਾ ਹੈ। ਜੋਗੁ = ਲਾਇਕ।

ਸਾਧਸੰਗਿ ਹੋਆ ਪਰਗਾਸੁ

In the Saadh Sangat, the Company of the Holy, I have been enlightened.

ਗੁਰੂ ਦੀ ਸੰਗਤ ਵਿਚ (ਰਹਿ ਕੇ ਉਸ ਮਨੁੱਖ ਦੇ ਅੰਦਰ ਆਤਮਕ ਜੀਵਨ ਦੀ ਸੂਝ ਦਾ) ਚਾਨਣ ਹੋ ਜਾਂਦਾ ਹੈ, ਸਾਧ ਸੰਗਿ = ਗੁਰੂ ਦੀ ਸੰਗਤ ਵਿਚ। ਪਰਗਾਸੁ = (ਆਤਮਕ ਜੀਵਨ ਦੀ ਸੂਝ ਦਾ) ਚਾਨਣ।

ਚਰਨ ਕਮਲ ਮਨ ਮਾਹਿ ਨਿਵਾਸੁ ॥੧॥

The Lord's Lotus Feet abide within my mind. ||1||

ਪਰਮਾਤਮਾ ਦੇ ਸੋਹਣੇ ਚਰਨ ਉਸ ਦੇ ਮਨ ਵਿਚ ਟਿਕ ਜਾਂਦੇ ਹਨ ॥੧॥ ਚਰਨ ਕਮਲ = ਕੌਲ ਫੁੱਲਾਂ ਵਰਗੇ ਸੋਹਣੇ ਚਰਨ ॥੧॥

ਜਿਨਿ ਕੀਆ ਤਿਨਿ ਲੀਆ ਰਾਖਿ

The One who made us, protects and preserves us.

ਜਿਸ (ਪਰਮਾਤਮਾ) ਨੇ (ਮਨੁੱਖ ਨੂੰ) ਪੈਦਾ ਕੀਤਾ ਹੈ (ਜਦੋਂ ਉਹ ਮਨੁੱਖ ਗੁਰੂ ਦੀ ਸਰਨ ਪੈ ਗਿਆ ਤਾਂ) ਉਸ (ਪੈਦਾ ਕਰਨ ਵਾਲੇ ਪ੍ਰਭੂ) ਨੇ (ਉਸ ਨੂੰ ਵਿਕਾਰਾਂ ਤੋਂ) ਬਚਾ ਲਿਆ। ਜਿਨਿ = ਜਿਸ (ਪਰਮਾਤਮਾ) ਨੇ। ਤਿਨਿ = ਉਸ (ਪਰਮਾਤਮਾ) ਨੇ।

ਪ੍ਰਭੁ ਪੂਰਾ ਅਨਾਥ ਕਾ ਨਾਥੁ

God is Perfect, the Master of the masterless.

ਪ੍ਰਭੂ (ਸਾਰੇ ਗੁਣਾਂ ਨਾਲ) ਪੂਰਨ ਹੈ, ਅਤੇ ਨਿਖਸਮਿਆਂ ਦਾ ਖਸਮ ਹੈ। ਅਨਾਥ = ਨਿਖਸਮੇ।

ਜਿਸਹਿ ਨਿਵਾਜੇ ਕਿਰਪਾ ਧਾਰਿ

Those, upon whom He showers His Mercy

ਮਿਹਰ ਕਰ ਕੇ ਪਰਮਾਤਮਾ ਜਿਸ (ਮਨੁੱਖ) ਨੂੰ ਇੱਜ਼ਤ ਬਖ਼ਸ਼ਦਾ ਹੈ, ਜਿਸਹਿ = ਜਿਸ (ਮਨੁੱਖ) ਨੂੰ (ਲਫ਼ਜ਼ 'ਜਿਸੁ' ਦਾ (ੁ) ਕ੍ਰਿਆ ਵਿਸ਼ੇਸ਼ਣ 'ਹੀ' ਦੇ ਕਾਰਨ ਉਡ ਗਿਆ ਹੈ)। ਨਿਵਾਜੇ = ਉੱਚਾ ਕਰਦਾ ਹੈ, ਇੱਜ਼ਤ ਦੇਂਦਾ ਹੈ। ਧਾਰਿ = ਧਾਰ ਕੇ, ਕਰ ਕੇ।

ਪੂਰਨ ਕਰਮ ਤਾ ਕੇ ਆਚਾਰ ॥੨॥

- they have perfect karma and conduct. ||2||

ਉਸ ਮਨੁੱਖ ਦੇ ਸਾਰੇ ਕਰਮ ਸਾਰੇ ਕਰਤੱਬ ਸਫਲ ਹੋ ਜਾਂਦੇ ਹਨ ॥੨॥ ਆਚਾਰ = ਕਰਤੱਬ ॥੨॥

ਗੁਣ ਗਾਵੈ ਨਿਤ ਨਿਤ ਨਿਤ ਨਵੇ

They sing the Glories of God, continually, continuously, forever fresh and new.

(ਗੁਰੂ ਦੀ ਸਰਨ ਪੈ ਕੇ ਜਿਹੜਾ ਮਨੁੱਖ) ਸਦਾ ਹੀ ਪਰਮਾਤਮਾ ਦੇ ਗੁਣ ਇਉਂ ਗਾਂਦਾ ਰਹਿੰਦਾ ਹੈ (ਜਿਵੇਂ ਉਹ ਗੁਣ ਉਸ ਦੇ ਵਾਸਤੇ ਅਜੇ) ਨਵੇਂ (ਹਨ, ਜਿਵੇਂ ਪਹਿਲਾਂ ਕਦੇ ਨਾਹ ਵੇਖੀ ਹੋਈ ਚੀਜ਼ ਮਨ ਨੂੰ ਖਿੱਚ ਪਾਂਦੀ ਹੈ), ਗਾਵੈ = ਗਾਂਦਾ ਹੈ (ਇਕ-ਵਚਨ)।

ਲਖ ਚਉਰਾਸੀਹ ਜੋਨਿ ਭਵੇ

They do not wander in the 8.4 million incarnations.

ਉਹ ਮਨੁੱਖ ਚੌਰਾਸੀ ਲੱਖ ਜੂਨਾਂ ਦੇ ਗੇੜ ਵਿਚ ਨਹੀਂ ਭਟਕਦਾ।

ਈਹਾਂ ਊਹਾਂ ਚਰਣ ਪੂਜਾਰੇ

Here and hereafter, they worship the Lord's Feet.

ਉਸ ਮਨੁੱਖ ਦੀ ਇਸ ਲੋਕ ਅਤੇ ਪਰਲੋਕ ਵਿਚ ਇੱਜ਼ਤ ਹੁੰਦੀ ਹੈ। ਈਹਾਂ = ਇਸ ਲੋਕ ਵਿਚ। ਊਹਾਂ = ਪਰਲੋਕ ਵਿਚ।

ਮੁਖੁ ਊਜਲੁ ਸਾਚੇ ਦਰਬਾਰੇ ॥੩॥

Their faces are radiant, and they are honored in the Court of the Lord. ||3||

ਸਦਾ ਕਾਇਮ ਰਹਿਣ ਵਾਲੇ ਪ੍ਰਭੂ ਦੀ ਹਜ਼ੂਰੀ ਵਿਚ ਉਸ ਮਨੁੱਖ ਦਾ ਮੂੰਹ ਰੌਸ਼ਨ ਹੁੰਦਾ ਹੈ ॥੩॥ ਊਜਲੁ = ਰੌਸ਼ਨ। ਦਰਬਾਰੇ = ਦਰਬਾਰਿ, ਦਰਬਾਰ ਵਿਚ। ਸਾਚੇ ਦਰਬਾਰੇ = ਸਦਾ-ਥਿਰ ਪ੍ਰਭੂ ਦੇ ਦਰਬਾਰ ਵਿਚ ॥੩॥

ਜਿਸੁ ਮਸਤਕਿ ਗੁਰਿ ਧਰਿਆ ਹਾਥੁ

That person, upon whose forehead the Guru places His Hand

ਗੁਰੂ ਨੇ ਜਿਸ (ਮਨੁੱਖ) ਦੇ ਮੱਥੇ ਉੱਤੇ ਹੱਥ ਰੱਖਿਆ, ਜਿਸੁ ਮਸਤਕਿ = ਜਿਸ (ਮਨੁੱਖ) ਦੇ ਮੱਥੇ ਉੱਤੇ। ਗੁਰਿ = ਗੁਰੂ ਨੇ।

ਕੋਟਿ ਮਧੇ ਕੋ ਵਿਰਲਾ ਦਾਸੁ

out of millions, how rare is that slave.

ਉਹ ਮਨੁੱਖ ਪਰਮਾਤਮਾ ਦਾ ਦਾਸ ਬਣ ਜਾਂਦਾ ਹੈ (ਪਰ ਅਜਿਹਾ ਮਨੁੱਖ) ਕ੍ਰੋੜਾਂ ਵਿਚੋਂ ਕੋਈ ਵਿਰਲਾ ਹੀ ਹੁੰਦਾ ਹੈ। ਕੋ = ਕੋਈ (ਪੜਨਾਂਵ)।

ਜਲਿ ਥਲਿ ਮਹੀਅਲਿ ਪੇਖੈ ਭਰਪੂਰਿ

He sees God pervading and permeating the water, the land and the sky.

(ਫਿਰ, ਉਹ ਮਨੁੱਖ) ਪਾਣੀ ਵਿਚ ਧਰਤੀ ਵਿਚ ਆਕਾਸ਼ ਵਿਚ (ਹਰ ਥਾਂ) ਪਰਮਾਤਮਾ ਨੂੰ ਵੱਸਦਾ ਵੇਖਦਾ ਹੈ। ਜਲਿ = ਪਾਣੀ ਵਿਚ। ਥਲਿ = ਧਰਤੀ ਦੇ ਅੰਦਰ। ਮਹੀਅਲਿ = ਮਹੀ ਤਲਿ, ਧਰਤੀ ਦੇ ਤਲ ਉੱਤੇ, ਪੁਲਾੜ ਵਿਚ, ਆਕਾਸ਼ ਵਿਚ। ਪੇਖੈ = ਵੇਖਦਾ ਹੈ। ਭਰਪੂਰਿ = ਹਰ ਥਾਂ ਵਿਆਪਕ।

ਨਾਨਕ ਉਧਰਸਿ ਤਿਸੁ ਜਨ ਕੀ ਧੂਰਿ ॥੪॥੧੦॥

Nanak is saved by the dust of the feet of such a humble being. ||4||10||

ਹੇ ਨਾਨਕ! ਅਜਿਹੇ ਮਨੁੱਖ ਦੀ ਚਰਨ-ਧੂੜ ਲੈ ਕੇ ਤੂੰ ਭੀ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਹਿਂਗਾ ॥੪॥੧੦॥ ਨਾਨਕ = ਹੇ ਨਾਨਕ! ਉਧਰਸਿ = ਤੂੰ (ਭੀ) ਤਰ ਜਾਹਿਂਗਾ ॥੪॥੧੦॥