ਸਿਰੀਰਾਗੁ ਮਹਲਾ ੧ ਘਰੁ ੪ ॥
Siree Raag, First Mehl, Fourth House:
ਸਿਰੀ ਰਾਗ, ਪਹਿਲੀ ਪਾਤਸ਼ਾਹੀ।
ਏਕਾ ਸੁਰਤਿ ਜੇਤੇ ਹੈ ਜੀਅ ॥
There is one awareness among all created beings.
ਜਿਤਨੇ ਭੀ ਜੀਵ ਹਨ (ਇਹਨਾਂ ਸਭਨਾਂ ਦੇ ਅੰਦਰ) ਇਕ ਪਰਮਾਤਮਾ ਦੀ ਹੀ ਬਖ਼ਸ਼ੀ ਹੋਈ ਸੂਝ ਕੰਮ ਕਰ ਰਹੀ ਹੈ। ਸੁਰਤਿ = ਸੂਝ। ਏਕਾ ਸੁਰਤਿ = ਇਕ (ਪਰਮਾਤਮਾ ਦੀ ਦਿੱਤੀ ਹੋਈ) ਸੂਝ। ਜੀਅ = {'ਜੀਉ' ਤੋਂ ਬਹੁ-ਵਚਨ} ਜੀਵ। ਜੇਤੇ = ਜਿਤਨੇ।
ਸੁਰਤਿ ਵਿਹੂਣਾ ਕੋਇ ਨ ਕੀਅ ॥
None have been created without this awareness.
(ਪਰਮਾਤਮਾ ਨੇ) ਕੋਈ ਭੀ ਐਸਾ ਜੀਵ ਪੈਦਾ ਨਹੀਂ ਕੀਤਾ ਜਿਸ ਨੂੰ ਸੂਝ ਤੋਂ ਵਿਰਵਾ ਰੱਖਿਆ ਹੋਵੇ। ਵਿਹੂਣਾ = ਸੱਖਣਾ। ਕੀਅ = ਪੈਦਾ ਕੀਤਾ।
ਜੇਹੀ ਸੁਰਤਿ ਤੇਹਾ ਤਿਨ ਰਾਹੁ ॥
As is their awareness, so is their way.
ਜਿਹੋ ਜਿਹੀ ਸੂਝ (ਪ੍ਰਭੂ ਜੀਵਾਂ ਨੂੰ ਦੇਂਦਾ ਹੈ) ਉਹੋ ਜਿਹਾ ਜੀਵਨ-ਰਸਤਾ ਉਹ ਫੜ ਲੈਂਦੇ ਹਨ। ਤਿਨ ਰਾਹੁ = ਉਹਨਾਂ ਜੀਵਾਂ ਦਾ ਜੀਵਨ-ਰਸਤਾ।
ਲੇਖਾ ਇਕੋ ਆਵਹੁ ਜਾਹੁ ॥੧॥
According to the account of our actions, we come and go in reincarnation. ||1||
(ਉਸੇ ਮਿਲੀ ਸੂਝ ਅਨੁਸਾਰ) ਜੀਵ (ਜਗਤ ਵਿਚ) ਆਉਂਦੇ ਹਨ ਤੇ (ਇੱਥੋਂ) ਚਲੇ ਜਾਂਦੇ ਹਨ। ਇਹ ਮਰਯਾਦਾ ਤੋਰਨ ਵਾਲਾ ਪ੍ਰਭੂ ਆਪ ਹੀ ਹੈ ॥੧॥ ਲੇਖਾ ਇਕੋ = ਇਕ ਪਰਮਾਤਮਾ ਹੀ ਇਹ ਲੇਖਾ ਰੱਖਦਾ ਹੈ। ਆਵਹੁ ਜਾਹੁ = (ਮਿਲੀ ਸੁਰਤਿ ਅਨੁਸਾਰ) ਜੀਵ ਆਉਂਦੇ ਤੇ ਜਾਂਦੇ ਹਨ॥੧॥
ਕਾਹੇ ਜੀਅ ਕਰਹਿ ਚਤੁਰਾਈ ॥
Why, O soul, do you try such clever tricks?
ਹੇ ਜੀਵ! ਤੂੰ (ਆਪਣੀ ਚੰਗੀ ਸੂਝ-ਅਕਲ ਵਿਖਾਣ ਲਈ) ਕਿਉਂ ਚਲਾਕੀ ਕਰਦਾ ਹੈਂ? ਜੀਅ = ਹੇ ਜੀਵ!
ਲੇਵੈ ਦੇਵੈ ਢਿਲ ਨ ਪਾਈ ॥੧॥ ਰਹਾਉ ॥
Taking away and giving back, God does not delay. ||1||Pause||
ਉਹ ਪਰਮਾਤਮਾ ਹੀ (ਜੀਵਾਂ ਨੂੰ ਸੂਝ) ਦੇਂਦਾ ਭੀ ਹੈ ਤੇ ਲੈ ਭੀ ਲੈਂਦਾ ਹੈ, ਰਤਾ ਚਿਰ ਨਹੀਂ ਲਾਂਦਾ ॥੧॥ ਰਹਾਉ ॥ ਲੇਵੈ = (ਜੀਵ ਤੋਂ ਸੂਝ) ਖੋਹ ਲੈਂਦਾ ਹੈ॥੧॥ਰਹਾਉ॥
ਤੇਰੇ ਜੀਅ ਜੀਆ ਕਾ ਤੋਹਿ ॥
All beings belong to You; all beings are Yours. O Lord and Master,
ਹੇ ਮਾਲਕ-ਪ੍ਰਭੂ! ਸਾਰੇ ਜੀਵ ਤੇਰੇ ਪੈਦਾ ਕੀਤੇ ਹੋਏ ਹਨ, ਸਾਰੇ ਜੀਵਾਂ ਦਾ ਤੂੰ ਹੀ ਖਸਮ ਹੈਂ। ਤੋਹਿ = ਤੂੰ।
ਕਿਤ ਕਉ ਸਾਹਿਬ ਆਵਹਿ ਰੋਹਿ ॥
how can You become angry with them?
(ਜੇ ਜੀਵ ਤੈਥੋਂ ਮਿਲੀ ਸੂਝ-ਅਕਲ ਦਾ ਮਾਣ ਭੀ ਕਰਨ, ਤਾਂ ਭੀ) ਤੂੰ ਗੁੱਸੇ ਵਿਚ ਨਹੀਂ ਆਉਂਦਾ (ਕਿਉਂਕਿ ਆਖ਼ਰ ਇਹ ਜੀਵ ਸਾਰੇ ਤੇਰੇ ਹੀ ਹਨ)। ਕਿਤ ਕਿਉ = ਕਿਉਂ?
ਜੇ ਤੂ ਸਾਹਿਬ ਆਵਹਿ ਰੋਹਿ ॥
Even if You, O Lord and Master, become angry with them,
ਹੇ ਮਾਲਕ ਪ੍ਰਭੂ! ਜੇ ਤੂੰ ਗੁੱਸੇ ਵਿਚ ਆਵੇਂ (ਤਾਂ ਕਿਸ ਉੱਤੇ ਆਵੇਂ?) ਸਾਹਿਬ = ਹੇ ਸਾਹਿਬ! ਰੋਹਿ = ਰੋਹ ਵਿਚ, ਗੁੱਸੇ ਵਿਚ।
ਤੂ ਓਨਾ ਕਾ ਤੇਰੇ ਓਹਿ ॥੨॥
still, You are theirs, and they are Yours. ||2||
ਤੂੰ ਉਹਨਾਂ ਦਾ ਮਾਲਕ ਹੈਂ, ਉਹ ਸਾਰੇ ਤੇਰੇ ਹੀ ਬਣਾਏ ਹੋਏ ਹਨ ॥੨॥ ਓਹਿ = ਉਹ ਸਾਰੇ ਜੀਵ ॥੨॥
ਅਸੀ ਬੋਲਵਿਗਾੜ ਵਿਗਾੜਹ ਬੋਲ ॥
We are foul-mouthed; we spoil everything with our foul words.
(ਹੇ ਪ੍ਰਭੂ!) ਅਸੀਂ ਜੀਵ ਬੜਬੋਲੇ ਹਾਂ, ਅਸੀਂ (ਤੈਥੋਂ ਮਿਲੀ ਸੂਝ-ਅਕਲ ਉਤੇ ਮਾਣ ਕਰਕੇ ਅਨੇਕਾਂ ਵਾਰੀ) ਫਿੱਕੇ ਬੋਲ ਬੋਲ ਦੇਂਦੇ ਹਾਂ, ਬੋਲਵਿਗਾੜ = ਬੜਬੋਲੇ, ਵਿਗੜੇ ਬੋਲ ਬੋਲਣ ਵਾਲੇ। ਵਿਗਾੜਹ = {ਵਰਤਮਾਨ, ਉੱਤਮ ਪੁਰਖ, ਬਹੁ-ਵਚਨ} ਅਸੀਂ ਵਿਗਾੜਦੇ ਹਾਂ। ਵਿਗਾੜਹ ਬੋਲ = ਅਸੀਂ ਫਿੱਕੇ ਬੋਲ ਬੋਲਦੇ ਹਾਂ।
ਤੂ ਨਦਰੀ ਅੰਦਰਿ ਤੋਲਹਿ ਤੋਲ ॥
You weigh us in the balance of Your Glance of Grace.
ਪਰ ਤੂੰ (ਸਾਡੇ ਕੁਬੋਲਾਂ ਨੂੰ) ਮਿਹਰ ਦੀ ਨਿਗਾਹ ਨਾਲ ਪਰਖਦਾ ਹੈਂ। ਨਦਰੀ ਅੰਦਰਿ = ਮਿਹਰ ਦੀ ਨਿਗਾਹ ਨਾਲ। ਤੋਲਹਿ = ਤੂੰ ਤੋਲਦਾ ਹੈਂ, ਤੂੰ ਜਾਚਦਾ ਹੈਂ।
ਜਹ ਕਰਣੀ ਤਹ ਪੂਰੀ ਮਤਿ ॥
When one's actions are right, the understanding is perfect.
(ਗੁਰੂ ਦੇ ਦੱਸੇ ਰਾਹ ਉੱਤੇ ਤੁਰ ਕੇ) ਜਿਸ ਮਨੁੱਖ ਦੇ ਅੰਦਰ ਉੱਚਾ ਆਚਰਨ ਬਣ ਜਾਂਦਾ ਹੈ ਉਸ ਦੀ ਸੂਝ-ਅਕਲ ਭੀ ਗੰਭੀਰ ਹੋ ਜਾਂਦੀ ਹੈ (ਤੇ ਉਹ ਬੜਬੋਲਾ ਨਹੀਂ ਬਣਦਾ)। ਜਹ = ਜਿਥੇ, ਜਿਸ ਮਨੁੱਖ ਦੇ ਅੰਦਰ। ਕਰਣੀ = ਗੁਰੂ ਦਾ ਦੱਸਿਆ ਹੋਇਆ ਆਚਰਨ।
ਕਰਣੀ ਬਾਝਹੁ ਘਟੇ ਘਟਿ ॥੩॥
Without good deeds, it becomes more and more deficient. ||3||
(ਉੱਚੇ) ਆਚਰਨ ਤੋਂ ਬਿਨਾ ਮਨੁੱਖ ਦੀ ਸੂਝ ਬੂਝ ਭੀ ਨੀਵੀਂ ਹੀ ਰਹਿੰਦੀ ਹੈ ॥੩॥ ਘਟੇ ਘਟਿ = ਘੱਟ ਹੀ ਘੱਟ, ਮਤਿ ਕਮਜ਼ੋਰ ਹੀ ਕਮਜ਼ੋਰ॥੩॥
ਪ੍ਰਣਵਤਿ ਨਾਨਕ ਗਿਆਨੀ ਕੈਸਾ ਹੋਇ ॥
Prays Nanak, what is the nature of the spiritual people?
ਨਾਨਕ ਬੇਨਤੀ ਕਰਦਾ ਹੈ, ਅਸਲ ਗਿਆਨਵਾਨ ਮਨੁੱਖ ਉਹ ਹੈ, ਪ੍ਰਣਵਤਿ = ਬੇਨਤੀ ਕਰਦਾ ਹੈ।
ਆਪੁ ਪਛਾਣੈ ਬੂਝੈ ਸੋਇ ॥
They are self-realized; they understand God.
ਜੋ ਆਪਣੇ ਅਸਲੇ ਨੂੰ ਪਛਾਣਦਾ ਹੈ, ਜੋ ਉਸ ਪਰਮਾਤਮਾ ਨੂੰ ਹੀ (ਅਕਲ-ਦਾਤਾ) ਸਮਝਦਾ ਹੈ, ਆਪੁ = ਆਪਣੇ ਆਪ ਨੂੰ, ਆਪਣੇ ਅਸਲੇ ਨੂੰ।
ਗੁਰ ਪਰਸਾਦਿ ਕਰੇ ਬੀਚਾਰੁ ॥
By Guru's Grace, they contemplate Him;
ਜੋ ਗੁਰੂ ਦੀ ਮਿਹਰ ਨਾਲ (ਆਪਣੀ ਚਤੁਰਾਈ ਛੱਡ ਕੇ ਅਕਲ-ਦਾਤੇ ਪ੍ਰਭੂ ਦੇ ਗੁਣਾਂ ਦਾ) ਵਿਚਾਰ ਕਰਦਾ ਹੈ। ਪਰਸਾਦਿ = ਕਿਰਪਾ ਨਾਲ।
ਸੋ ਗਿਆਨੀ ਦਰਗਹ ਪਰਵਾਣੁ ॥੪॥੩੦॥
such spiritual people are honored in His Court. ||4||30||
ਅਜੇਹਾ ਗਿਆਨਵਾਨ ਮਨੁੱਖ ਪ੍ਰਭੂ ਦੀ ਹਜ਼ੂਰੀ ਵਿਚ ਕਬੂਲ ਹੋ ਜਾਂਦਾ ਹੈ ॥੪॥੩੦॥