ਪਉੜੀ ॥
Pauree:
ਪਉੜੀ।
ਆਪਣਾ ਆਪੁ ਉਪਾਇਓਨੁ ਤਦਹੁ ਹੋਰੁ ਨ ਕੋਈ ॥
He created Himself - at that time, there was no other.
ਜਦੋਂ ਪ੍ਰਭੂ ਨੇ ਆਪਣਾ ਆਪ (ਹੀ) ਪੈਦਾ ਕੀਤਾ ਹੋਇਆ ਸੀ ਤਦੋਂ ਕੋਈ ਹੋਰ ਦੂਜਾ ਨਹੀਂ ਸੀ, ਉਪਾਇਓਨੁ = ਉਪਾਇਆ ਉਨਿ, ਪੈਦਾ ਕੀਤਾ ਉਸ ਨੇ।
ਮਤਾ ਮਸੂਰਤਿ ਆਪਿ ਕਰੇ ਜੋ ਕਰੇ ਸੁ ਹੋਈ ॥
He consulted Himself for advice, and what He did came to pass.
ਸਲਾਹ ਮਸ਼ਵਰਾ ਭੀ ਉਹ ਆਪ ਹੀ ਕਰਦਾ ਸੀ ਤੇ ਜੋ ਕਰਦਾ ਸੀ ਸੋ ਹੁੰਦਾ ਸੀ। ਮਤਾ ਮਸੂਰਤਿ = ਸਾਲਾਹ ਮਸ਼ਵਰਾ।
ਤਦਹੁ ਆਕਾਸੁ ਨ ਪਾਤਾਲੁ ਹੈ ਨਾ ਤ੍ਰੈ ਲੋਈ ॥
At that time, there were no Akaashic Ethers, no nether regions, nor the three worlds.
ਉਸ ਵੇਲੇ ਨਾ ਆਕਾਸ਼, ਨਾ ਪਾਤਾਲ ਤੇ ਨਾ ਇਹ ਤ੍ਰੈਵੇ ਲੋਕ ਸਨ, ਤ੍ਰੈ ਲੋਈ = ਤ੍ਰੈ ਲੋਕ।
ਤਦਹੁ ਆਪੇ ਆਪਿ ਨਿਰੰਕਾਰੁ ਹੈ ਨਾ ਓਪਤਿ ਹੋਈ ॥
At that time, only the Formless Lord Himself existed - there was no creation.
ਕੋਈ ਉਤਪੱਤੀ ਅਜੇ ਨਹੀਂ ਸੀ ਹੋਈ, ਆਕਾਰ-ਰਹਿਤ ਪਰਮਾਤਮਾ ਅਜੇ ਆਪ ਹੀ ਆਪ ਸੀ। ਓਪਤਿ = ਉਤਪੱਤੀ, ਸ੍ਰਿਸ਼ਟੀ।
ਜਿਉ ਤਿਸੁ ਭਾਵੈ ਤਿਵੈ ਕਰੇ ਤਿਸੁ ਬਿਨੁ ਅਵਰੁ ਨ ਕੋਈ ॥੧॥
As it pleased Him, so did He act; without Him, there was no other. ||1||
ਜੋ ਪ੍ਰਭੂ ਨੂੰ ਭਾਉਂਦਾ ਹੈ ਉਹੀ ਕਰਦਾ ਹੈ ਉਸ ਤੋਂ ਬਿਨਾ ਹੋਰ ਕੋਈ ਨਹੀਂ ਹੈ ॥੧॥