ਮਃ ੩ ॥
Third Mehl:
ਤੀਜੀ ਪਾਤਿਸ਼ਾਹੀ।
ਸਹਜਿ ਵਣਸਪਤਿ ਫੁਲੁ ਫਲੁ ਭਵਰੁ ਵਸੈ ਭੈ ਖੰਡਿ ॥
The bumble bee intuitively and fearlessly dwells among the vegetation, flowers and fruits.
ਉਹ ਜੀਵ-ਭੌਰਾ (ਦੁਨੀਆ ਦੇ) ਸਾਰੇ ਡਰ ਨਾਸ ਕਰ ਕੇ (ਸਦਾ) ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹੈ, ਬਨਸਪਤੀ ਦਾ ਹਰੇਕ ਫੁੱਲ ਹਰੇਕ ਫਲ (ਜਗਤ ਦਾ ਹਰੇਕ ਮਨ-ਮੋਹਣਾ ਪਦਾਰਥ ਉਸ ਨੂੰ ਮਾਇਆ ਦੀ ਭਟਕਣਾ ਵਿਚ ਪਾਣ ਦੇ ਥਾਂ) ਆਤਮਕ ਅਡੋਲਤਾ ਵਿਚ ਟਿਕਾਂਦਾ ਹੈ। ਸਹਜਿ = ਆਤਮਕ ਅਡੋਲਤਾ ਵਿਚ। ਵਸੈ = ਵੱਸਦਾ ਹੈ। ਭੈ = ਸਾਰੇ ਡਰ {ਬਹੁ-ਵਚਨ}। ਖੰਡਿ = ਨਾਸ ਕਰ ਕੇ।
ਨਾਨਕ ਤਰਵਰੁ ਏਕੁ ਹੈ ਏਕੋ ਫੁਲੁ ਭਿਰੰਗੁ ॥੨॥
O Nanak, there is only one tree, one flower, and one bumble bee. ||2||
ਹੇ ਨਾਨਕ! (ਜਿਵੇਂ ਪੰਛੀਆਂ ਦੇ ਰੈਣ-ਬਸੇਰੇ ਵਾਸਤੇ ਰੁੱਖ ਆਸਰਾ ਹੈ, ਤਿਵੇਂ ਜਿਹੜਾ ਜੀਵ-) ਭੌਰਾ ਸਿਰਫ਼ ਪਰਮਾਤਮਾ ਨੂੰ ਹੀ ਆਸਰਾ-ਸਹਾਰਾ ਸਮਝਦਾ ਹੈ (ਜੋ ਭੌਰਿਆਂ ਵਾਂਗ ਹਰੇਕ ਫੁੱਲ ਦੀ ਸੁਗੰਧੀ ਨਹੀਂ ਲੈਂਦਾ ਫਿਰਦਾ, ਸਗੋਂ ਪਰਮਾਤਮਾ ਦੀ ਸਿਫ਼ਤ ਸਾਲਾਹ-ਰੂਪ) ਫੁੱਲ (ਦੀ ਸੁਗੰਧੀ ਹੀ) ਮਾਣਦਾ ਹੈ ॥੨॥ ਤਰਵਰੁ = {तरु = वर} ਸ੍ਰੇਸ਼ਟ ਰੁੱਖ। ਭਿਰੰਗੁ = ਭੌਰਾ {ਭ੍ਰਿੰਗ} ॥੨॥