ਗਉੜੀ ਮਹਲਾ ੫ ॥
Gauree, Fifth Mehl:
ਗਊੜੀ ਪਾਤਸ਼ਾਹੀ ਪੰਜਵੀਂ।
ਕਰੈ ਦੁਹਕਰਮ ਦਿਖਾਵੈ ਹੋਰੁ ॥
They do their evil deeds, and pretend otherwise;
(ਜੇਹੜਾ ਸਿਮਰਨ-ਹੀਨ ਮਨੁੱਖ ਰਾਮ ਨੂੰ ਸਰਬ-ਵਿਆਪਕ ਨਹੀਂ ਪ੍ਰਤੀਤ ਕਰਦਾ, ਉਹ ਅੰਦਰ ਲੁਕ ਕੇ) ਮੰਦੇ ਕਰਮ ਕਮਾਂਦਾ ਹੈ (ਬਾਹਰ ਜਗਤ ਨੂੰ ਆਪਣੇ ਜੀਵਨ ਦਾ) ਹੋਰ ਪਾਸਾ ਵਿਖਾਂਦਾ ਹੈ, ਦੁਹਕਰਮ {दुष्कर्म} ਮੰਦੇ ਕੰਮ। ਹੋਰ = (ਆਪਣੇ ਜੀਵਨ ਦਾ) ਹੋਰ ਪਾਸਾ।
ਰਾਮ ਕੀ ਦਰਗਹ ਬਾਧਾ ਚੋਰੁ ॥੧॥
but in the Court of the Lord, they shall be bound and gagged like thieves. ||1||
(ਜਿਵੇਂ ਚੋਰ ਸੰਨ੍ਹ ਉਤੇ ਫੜਿਆ ਜਾਂਦਾ ਹੈ ਤੇ ਬੱਝ ਜਾਂਦਾ ਹੈ, ਤਿਵੇਂ) ਉਹ ਪਰਮਾਤਮਾ ਦੀ ਦਰਗਾਹ ਵਿਚ ਚੋਰ (ਵਾਂਗ) ਬੰਨ੍ਹਿਆ ਜਾਂਦਾ ਹੈ ॥੧॥
ਰਾਮੁ ਰਮੈ ਸੋਈ ਰਾਮਾਣਾ ॥
Those who remember the Lord belong to the Lord.
(ਹੇ ਭਾਈ!) ਉਹੀ ਮਨੁੱਖ ਰਾਮ ਦਾ (ਸੇਵਕ ਮੰਨਿਆ ਜਾਂਦਾ ਹੈ) ਜੇਹੜਾ ਰਾਮ ਨੂੰ ਸਿਮਰਦਾ ਹੈ। ਰਮੈ = ਸਿਮਰਦਾ ਹੈ। ਰਾਮਾਣਾ = ਰਾਮ ਦਾ (ਸੇਵਕ)।
ਜਲਿ ਥਲਿ ਮਹੀਅਲਿ ਏਕੁ ਸਮਾਣਾ ॥੧॥ ਰਹਾਉ ॥
The One Lord is contained in the water, the land and the sky. ||1||Pause||
(ਉਸ ਮਨੁੱਖ ਨੂੰ ਨਿਸਚਾ ਹੋ ਜਾਂਦਾ ਹੈ ਕਿ) ਰਾਮ ਜਲ ਵਿਚ, ਧਰਤੀ ਵਿਚ, ਅਕਾਸ਼ ਵਿਚ, ਹਰ ਥਾਂ ਵਿਆਪਕ ਹੈ ॥੧॥ ਰਹਾਉ ॥ ਜਲਿ = ਜਲ ਵਿਚ। ਥਲਿ = ਧਰਤੀ ਵਿਚ। ਮਹੀਅਲਿ = ਮਹੀ ਤਲਿ, ਧਰਤੀ ਦੇ ਤਲੇ ਉਤੇ, ਪੁਲਾੜ ਵਿਚ, ਅਕਾਸ਼ ਵਿਚ ॥੧॥ ਰਹਾਉ ॥
ਅੰਤਰਿ ਬਿਖੁ ਮੁਖਿ ਅੰਮ੍ਰਿਤੁ ਸੁਣਾਵੈ ॥
Their inner beings are filled with poison, and yet with their mouths, they preach words of Ambrosial Nectar.
(ਸਿਮਰਨ-ਹੀਨ ਰਹਿ ਕੇ ਪਰਮਾਤਮਾ ਨੂੰ ਹਰ ਥਾਂ ਵੱਸਦਾ ਨਾਹ ਜਾਣਨ ਵਾਲਾ ਮਨੁੱਖ ਆਪਣੇ ਮੂੰਹ ਨਾਲ (ਲੋਕਾਂ ਨੂੰ) ਆਤਮਕ ਜੀਵਨ ਦੇਣ ਵਾਲਾ ਉਪਦੇਸ਼ ਸੁਣਾਂਦਾ ਹੈ (ਪਰ ਉਸ ਦੇ) ਅੰਦਰ (ਵਿਕਾਰਾਂ ਦੀ) ਜ਼ਹਰ ਹੈ (ਜਿਸ ਨੇ ਉਸ ਦੇ ਆਪਣੇ ਆਤਮਕ ਜੀਵਨ ਨੂੰ ਮਾਰ ਦਿੱਤਾ ਹੈ। ਬਿਖੁ = ਜ਼ਹਰ। ਮੁਖਿ = ਮੂੰਹ ਨਾਲ।
ਜਮ ਪੁਰਿ ਬਾਧਾ ਚੋਟਾ ਖਾਵੈ ॥੨॥
Bound and gagged in the City of Death, they are punished and beaten. ||2||
ਅਜਿਹਾ ਮਨੁੱਖ) ਜਮ ਦੀ ਪੁਰੀ ਵਿਚ ਬੱਝਾ ਹੋਇਆ ਚੋਟਾਂ ਖਾਂਦਾ ਹੈ (ਆਤਮਕ ਮੌਤ ਦੇ ਵੱਸ ਵਿਚ ਪਿਆ ਅਨੇਕਾਂ ਵਿਕਾਰਾਂ ਦੀਆਂ ਸੱਟਾਂ ਸਹਾਰਦਾ ਰਹਿੰਦਾ ਹੈ) ॥੨॥ ਜਮਪੁਰਿ = ਜਮ ਦੀ ਪੁਰੀ ਵਿਚ। ਪੁਰਿ = ਪੁਰ ਵਿਚ, ਸ਼ਹਰ ਵਿਚ ॥੨॥
ਅਨਿਕ ਪੜਦੇ ਮਹਿ ਕਮਾਵੈ ਵਿਕਾਰ ॥
Hiding behind many screens, they commit acts of corruption,
(ਸਿਮਰਨ-ਹੀਨ ਮਨੁੱਖ ਪਰਮਾਤਮਾ ਨੂੰ ਅੰਗ-ਸੰਗ ਨਾਹ ਜਾਣਦਾ ਹੋਇਆ) ਅਨੇਕਾਂ ਪਰਦਿਆਂ ਪਿਛੇ (ਲੋਕਾਂ ਤੋਂ ਲੁਕਾ ਕੇ) ਵਿਕਾਰ ਕਰਮ ਕਮਾਂਦਾ ਹੈ,
ਖਿਨ ਮਹਿ ਪ੍ਰਗਟ ਹੋਹਿ ਸੰਸਾਰ ॥੩॥
but in an instant, they are revealed to all the world. ||3||
ਪਰ (ਉਸ ਦੇ ਕੁਕਰਮ) ਜਗਤ ਦੇ ਅੰਦਰ ਇਕ ਖਿਨ ਵਿਚ ਹੀ ਪਰਗਟ ਹੋ ਜਾਂਦੇ ਹਨ ॥੩॥ ਸੰਸਾਰਿ = ਸੰਸਾਰ ਵਿਚ। ਹੋਹਿ = ਹੋ ਜਾਂਦੇ ਹਨ ॥੩॥
ਅੰਤਰਿ ਸਾਚਿ ਨਾਮਿ ਰਸਿ ਰਾਤਾ ॥
Those whose inner beings are true, who are attuned to the ambrosial essence of the Naam, the Name of the Lord
ਜੇਹੜਾ ਮਨੁੱਖ ਆਪਣੇ ਅੰਦਰ ਸਦਾ-ਥਿਰ ਹਰਿ-ਨਾਮ ਵਿਚ ਜੁੜਿਆ ਰਹਿੰਦਾ ਹੈ, ਪਰਮਾਤਮਾ ਦੇ ਪ੍ਰੇਮ-ਰਸ ਵਿਚ ਭਿੱਜਾ ਰਹਿੰਦਾ ਹੈ, ਸਾਚਿ ਨਾਮਿ = ਸਦਾ-ਥਿਰ ਰਹਿਣ ਵਾਲੇ ਪ੍ਰਭੂ-ਨਾਮ ਵਿਚ। ਰਸਿ = ਰਸ ਵਿਚ।
ਨਾਨਕ ਤਿਸੁ ਕਿਰਪਾਲੁ ਬਿਧਾਤਾ ॥੪॥੭੧॥੧੪੦॥
- O Nanak, the Lord, the Architect of Destiny, is merciful to them. ||4||71||140||
ਹੇ ਨਾਨਕ! ਸਿਰਜਣਹਾਰ ਪ੍ਰਭੂ ਉਸ ਉਤੇ ਦਇਆਵਾਨ ਹੁੰਦਾ ਹੈ ॥੪॥੭੧॥੧੪੦॥ ਬਿਧਾਤਾ = ਸਿਰਜਣਹਾਰ ਪ੍ਰਭੂ ॥੪॥