ਬਸੰਤੁ ਮਹਲਾ ੫ ॥
Basant, Fifth Mehl:
ਬਸੰਤ ਪੰਜਵੀਂ ਪਾਤਿਸ਼ਾਹੀ।
ਰਾਮ ਰੰਗਿ ਸਭ ਗਏ ਪਾਪ ॥
Loving the Lord, one's sins are taken away.
ਪਰਮਾਤਮਾ ਦੇ ਪਿਆਰ ਵਿਚ (ਟਿਕਿਆਂ) ਸਾਰੇ ਪਾਪ ਮਿਟ ਜਾਂਦੇ ਹਨ, ਰੰਗਿ = ਪ੍ਰੇਮ ਵਿਚ (ਜੁੜਿਆਂ)।
ਰਾਮ ਜਪਤ ਕਛੁ ਨਹੀ ਸੰਤਾਪ ॥
Meditating on the Lord, one does not suffer at all.
ਪਰਮਾਤਮਾ ਦਾ ਨਾਮ ਜਪਦਿਆਂ ਕੋਈ ਦੁੱਖ ਕਲੇਸ਼ ਪੋਹ ਨਹੀਂ ਸਕਦੇ, ਜਪਤ = ਜਪਦਿਆਂ। ਸੰਤਾਪ = ਦੁੱਖ-ਕਲੇਸ਼।
ਗੋਬਿੰਦ ਜਪਤ ਸਭਿ ਮਿਟੇ ਅੰਧੇਰ ॥
Meditating on the Lord of the Universe, all darkness is dispelled.
ਗੋਬਿੰਦ ਦਾ ਨਾਮ ਜਪਦਿਆਂ (ਮਾਇਆ ਦੇ ਮੋਹ ਦੇ) ਸਾਰੇ ਹਨੇਰੇ ਮਿਟ ਜਾਂਦੇ ਹਨ, ਸਭਿ = ਸਾਰੇ। ਅੰਧੇਰ = ਮਾਇਆ ਦੇ ਮੋਹ ਦੇ ਹਨੇਰੇ।
ਹਰਿ ਸਿਮਰਤ ਕਛੁ ਨਾਹਿ ਫੇਰ ॥੧॥
Meditating in remembrance on the Lord, the cycle of reincarnation comes to an end. ||1||
ਹਰਿ-ਨਾਮ ਸਿਮਰਦਿਆਂ ਜਨਮ ਮਰਨ ਦੇ ਗੇੜ ਨਹੀਂ ਰਹਿ ਜਾਂਦੇ ॥੧॥ ਫੇਰ = ਜਨਮ ਮਰਨ ਦੇ ਗੇੜ ॥੧॥
ਬਸੰਤੁ ਹਮਾਰੈ ਰਾਮ ਰੰਗੁ ॥
The love of the Lord is springtime for me.
(ਹੁਣ) ਮੇਰੇ ਅੰਦਰ ਪਰਮਾਤਮਾ (ਦੇ ਨਾਮ) ਦਾ ਪਿਆਰ ਬਣ ਗਿਆ ਹੈ, ਮੇਰੇ ਹਿਰਦੇ ਵਿਚ ਖਿੜਾਉ ਪੈਦਾ ਹੋ ਗਿਆ ਹੈ। ਹਮਾਰੈ = ਮੇਰੇ ਹਿਰਦੇ ਵਿਚ। ਰੰਗੁ = ਪਿਆਰ। ਬਸੰਤ = ਖਿੜਾਉ।
ਸੰਤ ਜਨਾ ਸਿਉ ਸਦਾ ਸੰਗੁ ॥੧॥ ਰਹਾਉ ॥
I am always with the humble Saints. ||1||Pause||
(ਗੁਰੂ ਦੀ ਕਿਰਪਾ ਨਾਲ) ਸੰਤ ਜਨਾਂ ਨਾਲ (ਮੇਰਾ) ਸਦਾ ਸਾਥ ਬਣਿਆ ਰਹਿੰਦਾ ਹੈ ॥੧॥ ਰਹਾਉ ॥ ਸਿਉ = ਨਾਲ। ਸੰਗੁ = ਸਾਥ ॥੧॥ ਰਹਾਉ ॥
ਸੰਤ ਜਨੀ ਕੀਆ ਉਪਦੇਸੁ ॥
The Saints have shared the Teachings with me.
ਸੰਤ ਜਨਾਂ ਨੇ ਇਹ ਸਿੱਖਿਆ ਦਿੱਤੀ ਹੈ, ਜਨੀ = ਜਨਾਂ ਨੇ।
ਜਹ ਗੋਬਿੰਦ ਭਗਤੁ ਸੋ ਧੰਨਿ ਦੇਸੁ ॥
Blessed is that country where the devotees of the Lord of the Universe dwell.
ਕਿ ਜਿੱਥੇ ਪਰਮਾਤਮਾ ਦਾ ਭਗਤ ਵੱਸਦਾ ਹੈ ਉਹ ਦੇਸ ਭਾਗਾਂ ਵਾਲਾ ਹੈ। ਜਹ = ਜਿੱਥੇ। ਧੰਨਿ = ਭਾਗਾਂ ਵਾਲਾ।
ਹਰਿ ਭਗਤਿਹੀਨ ਉਦਿਆਨ ਥਾਨੁ ॥
But that place where the Lord's devotees are not, is wilderness.
ਅਤੇ ਪਰਮਾਤਮਾ ਦੀ ਭਗਤੀ ਤੋਂ ਸੱਖਣਾ ਥਾਂ ਉਜਾੜ (ਬਰਾਬਰ) ਹੈ। ਉਦਿਆਨ = ਉਜਾੜ।
ਗੁਰ ਪ੍ਰਸਾਦਿ ਘਟਿ ਘਟਿ ਪਛਾਨੁ ॥੨॥
By Guru's Grace, realize the Lord in each and every heart. ||2||
ਗੁਰੂ ਦੀ ਕਿਰਪਾ ਨਾਲ (ਤੂੰ ਉਸ ਪਰਮਾਤਮਾ ਨੂੰ) ਹਰੇਕ ਸਰੀਰ ਵਿਚ ਵੱਸਦਾ ਸਮਝ ॥੨॥ ਪ੍ਰਸਾਦਿ = ਕਿਰਪਾ ਨਾਲ। ਘਟਿ ਘਟਿ = ਹਰੇਕ ਸਰੀਰ ਵਿਚ (ਵਿਆਪਕ)। ਪਛਾਨੁ = ਸਮਝ ਲੈ ॥੨॥
ਹਰਿ ਕੀਰਤਨ ਰਸ ਭੋਗ ਰੰਗੁ ॥
Sing the Kirtan of the Lord's Praises, and enjoy the nectar of His Love.
ਹੇ (ਮੇਰੇ) ਮਨ! ਪਰਮਾਤਮਾ ਦੀ ਸਿਫ਼ਤ-ਸਾਲਾਹ ਨੂੰ ਹੀ ਦੁਨੀਆ ਦੇ ਰਸਾਂ ਭੋਗਾਂ ਦੀ ਮੌਜ-ਬਹਾਰ ਸਮਝ। ਰਸ = ਸੁਆਦ। ਰੰਗੁ = ਮੌਜ-ਬਹਾਰ।
ਮਨ ਪਾਪ ਕਰਤ ਤੂ ਸਦਾ ਸੰਗੁ ॥
O mortal, you must always restrain yourself from committing sins.
ਹੇ ਮਨ! ਪਾਪ ਕਰਦਿਆਂ ਸਦਾ ਝਿਜਕਿਆ ਕਰ। ਮਨ = ਹੇ ਮਨ! ਸੰਗੁ = ਝਿਜਕਿਆ ਕਰ।
ਨਿਕਟਿ ਪੇਖੁ ਪ੍ਰਭੁ ਕਰਣਹਾਰ ॥
Behold the Creator Lord God near at hand.
ਸਭ ਕੁਝ ਕਰ ਸਕਣ ਵਾਲੇ ਪ੍ਰਭੂ ਨੂੰ (ਆਪਣੇ) ਨੇੜੇ ਵੱਸਦਾ ਵੇਖ। ਨਿਕਟਿ = ਨੇੜੇ। ਪੇਖੁ = ਵੇਖ। ਕਰਣਹਾਰ = ਸਭ ਕੁਝ ਕਰ ਸਕਣ ਵਾਲਾ।
ਈਤ ਊਤ ਪ੍ਰਭ ਕਾਰਜ ਸਾਰ ॥੩॥
Here and hereafter, God shall resolve your affairs. ||3||
ਇਸ ਲੋਕ ਅਤੇ ਪਰਲੋਕ ਦੇ ਸਾਰੇ ਕੰਮ ਪ੍ਰਭੂ ਹੀ ਸੰਵਾਰਨ ਵਾਲਾ ਹੈ ॥੩॥ ਈਤ = ਇਸ ਲੋਕ ਵਿਚ। ਊਤ = ਪਰਲੋਕ ਵਿਚ। ਸਾਰ = ਸਵਾਰਨ ਵਾਲਾ ॥੩॥
ਚਰਨ ਕਮਲ ਸਿਉ ਲਗੋ ਧਿਆਨੁ ॥
I focus my meditation on the Lord's Lotus Feet.
ਉਸ ਮਨੁੱਖ ਦੀ ਸੁਰਤ ਪ੍ਰਭੂ ਦੇ ਸੋਹਣੇ ਚਰਨਾਂ ਵਿਚ ਜੁੜ ਗਈ,
ਕਰਿ ਕਿਰਪਾ ਪ੍ਰਭਿ ਕੀਨੋ ਦਾਨੁ ॥
Granting His Grace, God has blessed me with this Gift.
ਪ੍ਰਭੂ ਨੇ ਮਿਹਰ ਕਰ ਕੇ (ਜਿਸ ਉੱਤੇ) ਬਖ਼ਸ਼ਸ਼ ਕੀਤੀ। ਕਰਿ = ਕਰ ਕੇ। ਪ੍ਰਭਿ = ਪ੍ਰਭੂ ਨੇ।
ਤੇਰਿਆ ਸੰਤ ਜਨਾ ਕੀ ਬਾਛਉ ਧੂਰਿ ॥
I yearn for the dust of the feet of Your Saints.
ਮੈਂ ਤੇਰੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ, ਬਾਛਉ = ਬਾਛਉਂ, ਮੈਂ ਮੰਗਦਾ ਹਾਂ। ਧੂਰਿ = ਚਰਨ-ਧੂੜ।
ਜਪਿ ਨਾਨਕ ਸੁਆਮੀ ਸਦ ਹਜੂਰਿ ॥੪॥੧੧॥
Nanak meditates on his Lord and Master, who is ever-present, near at hand. ||4||11||
(ਤਾ ਕਿ) ਹੇ ਸੁਆਮੀ! (ਉਹਨਾਂ ਦੀ ਸੰਗਤ ਦੀ ਬਰਕਤਿ ਨਾਲ ਤੈਨੂੰ) (ਦਾਸ) ਨਾਨਕ ਸਦਾ ਅੰਗ-ਸੰਗ ਸਮਝ ਕੇ ਜਪਦਾ ਰਹੇ ॥੪॥੧੧॥ ਜਪਿ = ਜਪੀਂ, ਮੈਂ ਜਪਦਾ ਰਹਾਂ ॥੪॥੧੧॥