ਮਿਥਿਆ ਸ੍ਰਵਨ ਪਰ ਨਿੰਦਾ ਸੁਨਹਿ

False are the ears which listen to the slander of others.

(ਮਨੁੱਖ ਦੇ) ਕੰਨ ਵਿਅਰਥ ਹਨ (ਜੇ ਉਹ) ਪਰਾਈ ਬਖ਼ੀਲੀ ਸੁਣਦੇ ਹਨ, ਮਿਥਿਆ = ਵਿਅਰਥ। ਸ੍ਰਵਨ = ਕੰਨ। ਸੁਨਹਿ = ਸੁਣਦੇ ਹਨ।

ਮਿਥਿਆ ਹਸਤ ਪਰ ਦਰਬ ਕਉ ਹਿਰਹਿ

False are the hands which steal the wealth of others.

ਹੱਥ ਵਿਅਰਥ ਹਨ (ਜੇ ਇਹ) ਪਰਾਏ ਧਨ ਨੂੰ ਚੁਰਾਉਂਦੇ ਹਨ; ਹਸਤ = ਹੱਥ, {ਲਫ਼ਜ਼ "ਹਸਤ" ਅਤੇ "ਹਸਤਿ" ਦਾ ਜੋੜ ਵਖੋ ਵਖਰਾ ਹੈ, ਤੇ, ਅਰਥ ਭੀ ਵਖੋ ਵਖਰੇ। ਹਸਤ = ਹੱਥ। ਹਸਤਿ = ਹਾਥੀ}। ਦਰਬ = ਧਨ। ਹਿਰਹਿ = ਚੁਰਾਉਂਦੇ ਹਨ।

ਮਿਥਿਆ ਨੇਤ੍ਰ ਪੇਖਤ ਪਰ ਤ੍ਰਿਅ ਰੂਪਾਦ

False are the eyes which gaze upon the beauty of another's wife.

ਅੱਖਾਂ ਵਿਅਰਥ ਹਨ (ਜੋ ਇਹ) ਪਰਾਈ ਜ਼ਨਾਨੀ ਦਾ ਰੂਪ ਤੱਕਦੀਆਂ ਹਨ, ਨੇਤ੍ਰ = ਅੱਖਾਂ। ਤ੍ਰਿਅ = ਇਸਤ੍ਰੀ ਦਾ।

ਮਿਥਿਆ ਰਸਨਾ ਭੋਜਨ ਅਨ ਸ੍ਵਾਦ

False is the tongue which enjoys delicacies and external tastes.

ਜੀਭ ਵਿਅਰਥ ਹੈ (ਜੇ ਇਹ) ਖਾਣੇ ਤੇ ਹੋਰ ਸੁਆਦਾਂ ਵਿਚ (ਲੱਗੀ ਹੋਈ ਹੈ); ਰਸਨਾ = ਜੀਭ। ਅਨ ਸ੍ਵਾਦ = ਹੋਰ ਸੁਆਦਾਂ ਵਿਚ।

ਮਿਥਿਆ ਚਰਨ ਪਰ ਬਿਕਾਰ ਕਉ ਧਾਵਹਿ

False are the feet which run to do evil to others.

ਪੈਰ ਵਿਅਰਥ ਹਨ (ਜੇ ਇਹ) ਪਰਾਏ ਨੁਕਸਾਨ ਵਾਸਤੇ ਦੌੜ-ਭੱਜ ਰਹੇ ਹਨ। ਧਾਵਹਿ = ਦੌੜਦੇ ਹਨ। ਬਿਕਾਰ = ਵਿਗਾੜ, ਨੁਕਸਾਨ।

ਮਿਥਿਆ ਮਨ ਪਰ ਲੋਭ ਲੁਭਾਵਹਿ

False is the mind which covets the wealth of others.

ਹੇ ਮਨ! ਤੂੰ ਭੀ ਵਿਅਰਥ ਹੈਂ (ਜੇ ਤੂੰ) ਪਰਾਏ ਧਨ ਦਾ ਲੋਭ ਕਰ ਰਿਹਾ ਹੈਂ। ਮਨ = ਹੇ ਮਨ! ਪਰ ਲੋਭੁ = ਪਰਾਏ (ਧਨ ਆਦਿਕ) ਦਾ ਲੋਭ।

ਮਿਥਿਆ ਤਨ ਨਹੀ ਪਰਉਪਕਾਰਾ

False is the body which does not do good to others.

(ਉਹ) ਸਰੀਰ ਵਿਅਰਥ ਹਨ ਜੋ ਦੂਜਿਆਂ ਨਾਲ ਭਲਾਈ ਨਹੀਂ ਕਰਦੇ, ਪਰਉਪਕਾਰ = ਦੂਜਿਆਂ ਦੀ ਭਲਾਈ।

ਮਿਥਿਆ ਬਾਸੁ ਲੇਤ ਬਿਕਾਰਾ

False is the nose which inhales corruption.

(ਨੱਕ) ਵਿਅਰਥ ਹੈ (ਜੋ) ਵਿਕਾਰਾਂ ਦੀ ਵਾਸ਼ਨਾ ਲੈ ਰਿਹਾ ਹੈ। ਬਾਸੁ = ਵਾਸ਼ਨਾ, ਸੁਗੰਧੀ।

ਬਿਨੁ ਬੂਝੇ ਮਿਥਿਆ ਸਭ ਭਏ

Without understanding, everything is false.

(ਆਪੋ ਆਪਣੀ ਹੋਂਦ ਦਾ ਮਨੋਰਥ) ਸਮਝਣ ਤੋਂ ਬਿਨਾ (ਇਹ) ਸਾਰੇ (ਅੰਗ) ਵਿਅਰਥ ਹਨ। ਬਿਨੁ ਬੂਝੇ = (ਆਪਣੀ ਹੋਂਦ ਦਾ ਮਨੋਰਥ) ਸਮਝਣ ਤੋਂ ਬਿਨਾ।

ਸਫਲ ਦੇਹ ਨਾਨਕ ਹਰਿ ਹਰਿ ਨਾਮ ਲਏ ॥੫॥

Fruitful is the body, O Nanak, which takes to the Lord's Name. ||5||

ਹੇ ਨਾਨਕ! ਉਹ ਸਰੀਰ ਸਫਲ ਹੈ ਜੋ ਪ੍ਰਭੂ ਦਾ ਨਾਮ ਜਪਦਾ ਹੈ ॥੫॥ ਦੇਹ = ਸਰੀਰ ॥੫॥