ਜਿਹ ਪ੍ਰਸਾਦਿ ਤੂੰ ਪ੍ਰਗਟੁ ਸੰਸਾਰਿ

By His Grace, you are famous all over the world;

ਜਿਸ ਪ੍ਰਭੂ ਦੀ ਕ੍ਰਿਪਾ ਨਾਲ ਤੂੰ ਜਗਤ ਵਿਚ ਸੋਭਾ ਵਾਲਾ ਹੈਂ, ਜਿਸ ਪ੍ਰਸਾਦਿ = ਜਿਸ ਪ੍ਰਸਾਦਿ, ਜਿਸ ਦੀ ਕ੍ਰਿਪਾ ਨਾਲ। ਪ੍ਰਗਟੁ = ਪ੍ਰਸਿੱਧ, ਮਸ਼ਹੂਰ, ਸੋਭਾ ਵਾਲਾ। ਸੰਸਾਰਿ = ਸੰਸਾਰ ਵਿਚ।

ਤਿਸੁ ਪ੍ਰਭ ਕਉ ਮੂਲਿ ਮਨਹੁ ਬਿਸਾਰਿ

never forget God from your mind.

ਉਸ ਨੂੰ ਕਦੇ ਭੀ ਮਨੋਂ ਨ ਭੁਲਾ। ਮਨਹੁ = ਮਨ ਤੋਂ।

ਜਿਹ ਪ੍ਰਸਾਦਿ ਤੇਰਾ ਪਰਤਾਪੁ

By His Grace, you have prestige;

ਜਿਸ ਦੀ ਮੇਹਰ ਨਾਲ ਤੈਨੂੰ ਵਡਿਆਈ ਮਿਲੀ ਹੋਈ ਹੈ,

ਰੇ ਮਨ ਮੂੜ ਤੂ ਤਾ ਕਉ ਜਾਪੁ

O foolish mind, meditate on Him!

ਹੇ ਮੂਰਖ ਮਨ! ਤੂੰ ਉਸ ਪ੍ਰਭੂ ਨੂੰ ਜਪ। ਮੂੜ = ਮੂਰਖ। ਤਾ ਕਉ = ਉਸ ਨੂੰ। ਜਾਪੁ = ਯਾਦ ਕਰ।

ਜਿਹ ਪ੍ਰਸਾਦਿ ਤੇਰੇ ਕਾਰਜ ਪੂਰੇ

By His Grace, your works are completed;

ਜਿਸ ਦੀ ਕ੍ਰਿਪਾ ਨਾਲ ਤੇਰੇ (ਸਾਰੇ) ਕੰਮ ਸਿਰੇ ਚੜ੍ਹਦੇ ਹਨ, ਕਾਰਜ = ਕੰਮ। ਪੂਰੇ = ਮੁਕੰਮਲ, ਸਿਰੇ ਚੜ੍ਹਦੇ ਹਨ।

ਤਿਸਹਿ ਜਾਨੁ ਮਨ ਸਦਾ ਹਜੂਰੇ

O mind, know Him to be close at hand.

ਹੇ ਮਨ! ਤੂੰ ਉਸ (ਪ੍ਰਭੂ) ਨੂੰ ਸਦਾ ਅੰਗ ਸੰਗ ਜਾਣ। ਜਾਨੁ = ਸਮਝ ਲੈ। ਹਜੂਰੇ = ਅੰਗ-ਸੰਗ।

ਜਿਹ ਪ੍ਰਸਾਦਿ ਤੂੰ ਪਾਵਹਿ ਸਾਚੁ

By His Grace, you find the Truth;

ਜਿਸ ਦੀ ਬਰਕਤਿ ਨਾਲ ਤੈਨੂੰ ਸੱਚ ਪਰਾਪਤ ਹੁੰਦਾ ਹੈ,

ਰੇ ਮਨ ਮੇਰੇ ਤੂੰ ਤਾ ਸਿਉ ਰਾਚੁ

O my mind, merge yourself into Him.

ਹੇ ਮੇਰੇ ਮਨ! ਤੂੰ ਉਸ (ਪ੍ਰਭੂ) ਨਾਲ ਜੁੜਿਆ ਰਹੁ। ਰਾਚੁ = ਰਚ, ਰੁੱਝ, ਜੁੜਿਆ ਰਹੁ।

ਜਿਹ ਪ੍ਰਸਾਦਿ ਸਭ ਕੀ ਗਤਿ ਹੋਇ

By His Grace, everyone is saved;

ਜਿਸ (ਪਰਾਮਤਮਾ) ਦੀ ਦਇਆ ਨਾਲ ਹਰੇਕ (ਜੀਵ) ਦੀ (ਉਸ ਤਕ) ਪਹੁੰਚ ਹੋ ਜਾਂਦੀ ਹੈ, (ਉਸ ਨੂੰ ਜਪ)।

ਨਾਨਕ ਜਾਪੁ ਜਪੈ ਜਪੁ ਸੋਇ ॥੭॥

O Nanak, meditate, and chant His Chant. ||7||

ਹੇ ਨਾਨਕ! (ਜਿਸ ਨੂੰ ਇਹ ਦਾਤ ਮਿਲਦੀ ਹੈ) ਉਹ (ਹਰਿ-) ਜਾਪ ਹੀ ਜਪਦਾ ਹੈ ॥੭॥ ਸੋਇ = ਓਹੀ ਮਨੁੱਖ। ਸਭ ਕੀ = ਹਰੇਕ ਜੀਵ ਦੀ। ਗਤਿ = {Skt. गति = access, entrance}ਪਹੁੰਚ ॥੭॥