ਫਰੀਦਾ ਚਾਰਿ ਗਵਾਇਆ ਹੰਢਿ ਕੈ ਚਾਰਿ ਗਵਾਇਆ ਸੰਮਿ ॥
Fareed, the hours of the day are lost wandering around, and the hours of the night are lost in sleep.
ਹੇ ਫਰੀਦ! (ਇਹਨਾਂ 'ਵਿਸੁ-ਗੰਦਲਾਂ' ਲਈ, ਦੁਨੀਆ ਦੇ ਇਹਨਾਂ ਪਦਾਰਥਾਂ ਲਈ) ਚਾਰ (ਪਹਿਰ ਦਿਨ) ਤੂੰ ਦੌੜ-ਭੱਜ ਕੇ ਵਿਅਰਥ ਗੁਜ਼ਾਰ ਦਿੱਤਾ ਹੈ, ਤੇ ਚਾਰ (ਪਹਿਰ ਰਾਤਿ) ਸਉਂ ਕੇ ਗਵਾ ਦਿੱਤੀ ਹੈ। ਹੰਢਿ ਕੈ = ਭਉਂ ਕੇ, ਭਟਕ ਕੇ, ਦੌੜ-ਭੱਜ ਕੇ। ਸੰਮਿ = ਸਉਂ ਕੇ।
ਲੇਖਾ ਰਬੁ ਮੰਗੇਸੀਆ ਤੂ ਆਂਹੋ ਕੇਰ੍ਹੇ ਕੰਮਿ ॥੩੮॥
God will call for your account, and ask you why you came into this world. ||38||
ਪਰਮਾਤਮਾ ਹਿਸਾਬ ਮੰਗੇਗਾ ਕਿ (ਜਗਤ ਵਿਚ) ਤੂੰ ਕਿਸ ਕੰਮ ਆਇਆ ਸੈਂ ॥੩੮॥ ਮੰਗੇਸੀਆ = ਮੰਗੇਗਾ। ਆਂਹੋ = ਆਇਆ ਸੈਂ। ਕੇਰ੍ਹੇ ਕੰਮਿ = ਕਿਸ ਕੰਮ ਲਈ? (ਅੱਖਰ 'ਰ' ਦੇ ਹੇਠ 'ਹ' ਹੈ) ॥੩੮॥