ਸਲੋਕ

Salok:

ਸਲੋਕ।

ਬਸੰਤਿ ਸ੍ਵਰਗ ਲੋਕਹ ਜਿਤਤੇ ਪ੍ਰਿਥਵੀ ਨਵ ਖੰਡਣਹ

They may live in heavenly realms, and conquer the nine regions of the world,

ਜੇ ਸੁਰਗ ਵਰਗੇ ਦੇਸ ਵਿਚ ਵੱਸਦੇ ਹੋਣ, ਜੇ ਸਾਰੀ ਧਰਤੀ ਨੂੰ ਜਿੱਤ ਲੈਣ, ਬਸੰਤਿ = ਵੱਸਦੇ ਹੋਣ। ਸ੍ਵਰਗ ਲੋਕਹ = ਸੁਰਗ ਵਰਗੇ ਦੇਸਾਂ ਵਿਚ। ਜਿਤਤੇ = ਜਿੱਤ ਲੈਣ। ਨਵ ਖੰਡਣਹ ਪ੍ਰਿਥਮੀ = ਨੌ ਖੰਡਾਂ ਵਾਲੀ ਧਰਤੀ, ਸਾਰੀ ਧਰਤੀ।

ਬਿਸਰੰਤ ਹਰਿ ਗੋਪਾਲਹ ਨਾਨਕ ਤੇ ਪ੍ਰਾਣੀ ਉਦਿਆਨ ਭਰਮਣਹ ॥੧॥

but if they forget the Lord of the world, O Nanak, they are just wanderers in the wilderness. ||1||

ਪਰ, ਹੇ ਨਾਨਕ! ਜੇ ਜਗਤ ਦੇ ਰੱਖਕ ਪ੍ਰਭੂ ਨੂੰ ਵਿਸਾਰ ਦੇਣ, ਤਾਂ ਉਹ ਮਨੁੱਖ (ਮਾਨੋ) ਜੰਗਲ ਵਿਚ ਭਟਕ ਰਹੇ ਹਨ ॥੧॥ ਗੋਪਾਲ = {ਗੋ-ਪਾਲ} ਧਰਤੀ ਦਾ ਰੱਖਕ। ਉਦਿਆਨ = ਜੰਗਲ ॥੧॥

ਕਉਤਕ ਕੋਡ ਤਮਾਸਿਆ ਚਿਤਿ ਆਵਸੁ ਨਾਉ

In the midst of millions of games and entertainments, the Lord's Name does not come to their minds.

ਜਗਤ ਦੇ ਕ੍ਰੋੜਾਂ ਚੋਜ ਤਮਾਸ਼ਿਆਂ ਦੇ ਕਾਰਨ ਜੇ ਪ੍ਰਭੂ ਦਾ ਨਾਮ ਚਿੱਤ ਵਿਚ (ਯਾਦ) ਨਾਹ ਰਹੇ, ਕਉਤਕ = ਖੇਲ, ਚੋਜ। ਕੋਡ = ਕ੍ਰੋੜਾਂ। ਚਿਤਿ = ਚਿੱਤ ਵਿਚ। ਨ ਆਵਸੁ = ਜੇ ਉਸ ਨੂੰ ਨਾਹ ਆਵੇ।

ਨਾਨਕ ਕੋੜੀ ਨਰਕ ਬਰਾਬਰੇ ਉਜੜੁ ਸੋਈ ਥਾਉ ॥੨॥

O Nanak, their home is like a wilderness, in the depths of hell. ||2||

ਤਾਂ ਹੇ ਨਾਨਕ! ਉਹ ਥਾਂ ਉਜਾੜ ਸਮਝੋ, ਉਹ ਥਾਂ ਭਿਆਨਕ ਨਰਕ ਦੇ ਬਰਾਬਰ ਹੈ ॥੨॥ ਕੋੜੀ ਨਰਕ = ਘੋਰ ਭਿਆਨਕ ਨਰਕ। ਉਜੜੁ = ਉਜੜਿਆ ਹੋਇਆ, ਉਜਾੜ ॥੨॥