ਬਸੰਤੁ ਮਹਲਾ

Basant, Fifth Mehl:

ਬਸੰਤ ਪੰਜਵੀਂ ਪਾਤਿਸ਼ਾਹੀ।

ਤਿਸੁ ਬਸੰਤੁ ਜਿਸੁ ਪ੍ਰਭੁ ਕ੍ਰਿਪਾਲੁ

He alone experiences this springtime of the soul, unto whom God grants His Grace.

ਆਤਮਕ ਖਿੜਾਉ ਉਸ ਮਨੁੱਖ ਨੂੰ ਪ੍ਰਾਪਤ ਹੁੰਦਾ ਹੈ, ਜਿਸ ਉੱਤੇ ਪ੍ਰਭੂ ਦਇਆਵਾਨ ਹੁੰਦਾ ਹੈ, ਬਸੰਤੁ = ਖਿੜਾਉ।

ਤਿਸੁ ਬਸੰਤੁ ਜਿਸੁ ਗੁਰੁ ਦਇਆਲੁ

He alone experiences this springtime of the soul, unto whom the Guru is merciful.

ਆਤਮਕ ਖਿੜਾਉ ਉਸ ਮਨੁੱਖ ਨੂੰ ਪ੍ਰਾਪਤ ਹੁੰਦਾ ਹੈ, ਜਿਸ ਉਤੇ ਗੁਰੂ ਦਇਆਵਾਨ ਹੁੰਦਾ ਹੈ।

ਮੰਗਲੁ ਤਿਸ ਕੈ ਜਿਸੁ ਏਕੁ ਕਾਮੁ

He alone is joyful, who works for the One Lord.

ਉਸ ਮਨੁੱਖ ਦੇ ਹਿਰਦੇ ਵਿਚ ਖ਼ੁਸ਼ੀ ਪੈਦਾ ਹੁੰਦੀ ਹੈ, ਜਿਸ ਨੂੰ ਇਕ ਹਰਿ-ਨਾਮ ਸਿਮਰਨ ਦਾ ਸਦਾ ਆਹਰ ਰਹਿੰਦਾ ਹੈ। ਮੰਗਲੁ = ਆਨੰਦ, ਖ਼ੁਸ਼ੀ। ਤਿਸ ਕੈ = ਉਸ (ਮਨੁੱਖ) ਦੇ ਹਿਰਦੇ ਵਿਚ {ਸੰਬੰਧਕ 'ਕੈ' ਦੇ ਕਾਰਨ ਲਫ਼ਜ਼ 'ਤਿਸੁ' ਦਾ (ੁ) ਉਡ ਗਿਆ ਹੈ}। ਕਾਮੁ = ਕੰਮ।

ਤਿਸੁ ਸਦ ਬਸੰਤੁ ਜਿਸੁ ਰਿਦੈ ਨਾਮੁ ॥੧॥

He alone experiences this eternal springtime of the soul, within whose heart the Naam, the Name of the Lord, abides. ||1||

ਉਸ ਮਨੁੱਖ ਨੂੰ ਖਿੜਾਉ ਸਦਾ ਹੀ ਮਿਲਿਆ ਰਹਿੰਦਾ ਹੈ ਜਿਸ ਦੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਵੱਸਦਾ ਹੈ ॥੧॥ ਸਦ = ਸਦਾ। ਰਿਦੈ = ਹਿਰਦੇ ਵਿਚ ॥੧॥

ਗ੍ਰਿਹਿ ਤਾ ਕੇ ਬਸੰਤੁ ਗਨੀ

This spring comes only to those homes,

ਮੈਂ ਤਾਂ ਉਸ ਮਨੁੱਖ ਦੇ ਹਿਰਦੇ ਵਿਚ ਖਿੜਾਉ (ਪੈਦਾ ਹੋਇਆ) ਸਮਝਦਾ ਹਾਂ, ਗ੍ਰਿਹਿ ਤਾ ਕੇ = ਉਸ ਮਨੁੱਖ ਦੇ ਹਿਰਦੇ ਵਿਚ। ਗਨੀ = ਗਨੀਂ, ਮੈਂ ਗਿਣਦਾ ਹਾਂ, ਮੈਂ ਸਮਝਦਾ ਹਾਂ।

ਜਾ ਕੈ ਕੀਰਤਨੁ ਹਰਿ ਧੁਨੀ ॥੧॥ ਰਹਾਉ

in which the melody of the Kirtan of the Lord's Praises resounds. ||1||Pause||

ਜਿਸ ਦੇ ਹਿਰਦੇ ਵਿਚ ਪ੍ਰਭੂ ਦੀ ਸਿਫ਼ਤ-ਸਾਲਾਹ ਟਿਕੀ ਹੋਈ ਹੈ, ਜਿਸ ਦੇ ਹਿਰਦੇ ਵਿਚ ਪਰਮਾਤਮਾ (ਦੇ ਨਾਮ) ਦੀ ਲਗਨ ਹੈ ॥੧॥ ਰਹਾਉ ॥ ਜਾ ਕੈ = ਜਿਸ ਦੇ ਹਿਰਦੇ ਵਿਚ। ਕੀਰਤਨੁ = ਸਿਫ਼ਤ-ਸਾਲਾਹ। ਧੁਨੀ = ਧੁਨਿ, ਲਗਨ, ਪਿਆਰ ॥੧॥ ਰਹਾਉ ॥

ਪ੍ਰੀਤਿ ਪਾਰਬ੍ਰਹਮ ਮਉਲਿ ਮਨਾ

O mortal, let your love for the Supreme Lord God blossom forth.

ਹੇ ਮੇਰੇ ਮਨ! ਪਰਮਾਤਮਾ (ਦੇ ਚਰਨਾਂ) ਨਾਲ ਪ੍ਰੀਤ ਪਾ ਕੇ ਸਦਾ ਖਿੜਿਆ ਰਹੁ। ਮਉਲਿ = ਖਿੜਿਆ ਰਹੁ। ਮਨਾ = ਹੇ ਮਨ!

ਗਿਆਨੁ ਕਮਾਈਐ ਪੂਛਿ ਜਨਾਂ

Practice spiritual wisdom, and consult the humble servants of the Lord.

ਹੇ ਮਨ! ਸੰਤ ਜਨਾਂ ਨੂੰ ਪੁੱਛ ਕੇ ਆਤਮਕ ਜੀਵਨ ਦੀ ਸੂਝ ਹਾਸਲ ਕਰੀਦੀ ਹੈ। ਗਿਆਨੁ = ਆਤਮਕ ਜੀਵਨ ਦੀ ਸੂਝ। ਪੂਛਿ ਜਨਾਂ = ਸੰਤ ਜਨਾਂ ਤੋਂ ਪੁੱਛ ਕੇ।

ਸੋ ਤਪਸੀ ਜਿਸੁ ਸਾਧਸੰਗੁ

He alone is an ascetic, who joins the Saadh Sangat, the Company of the Holy.

(ਅਸਲ) ਤਪਸ੍ਵੀ ਉਹ ਮਨੁੱਖ ਹੈ ਜਿਸ ਨੂੰ ਗੁਰੂ ਦੀ ਸੰਗਤ ਪ੍ਰਾਪਤ ਹੁੰਦੀ ਹੈ, ਸਾਧ ਸੰਗੁ = ਗੁਰੂ ਦਾ ਸੰਗ।

ਸਦ ਧਿਆਨੀ ਜਿਸੁ ਗੁਰਹਿ ਰੰਗੁ ॥੨॥

He alone dwells in deep, continual meditation, who loves his Guru. ||2||

ਉਹ ਮਨੁੱਖ ਸਦਾ ਜੁੜੀ ਸੁਰਤ ਵਾਲਾ ਜਾਣੋ, ਜਿਸ ਦੇ ਅੰਦਰ ਗੁਰ (-ਚਰਨਾਂ) ਦਾ ਪਿਆਰ ਹੈ ॥੨॥ ਧਿਆਨੀ = ਜੁੜੇ ਮਨ ਵਾਲਾ। ਗੁਰਹਿ ਰੰਗੁ = ਗੁਰੂ ਦਾ ਪਿਆਰ ॥੨॥

ਸੇ ਨਿਰਭਉ ਜਿਨੑ ਭਉ ਪਇਆ

He alone is fearless, who has the Fear of God.

ਉਹ ਬੰਦੇ (ਦੁਨੀਆ ਦੇ) ਡਰਾਂ ਤੋਂ ਉਤਾਂਹ ਹਨ ਜਿਨ੍ਹਾਂ ਦੇ ਮਨ ਵਿਚ ਪਰਮਾਤਮਾ ਦਾ ਡਰ ਵੱਸਦਾ ਹੈ। ਸੇ = ਉਹ ਮਨੁੱਖ {ਬਹੁ-ਵਚਨ}। ਭਉ = (ਪਰਮਾਤਮਾ ਦਾ) ਡਰ।

ਸੋ ਸੁਖੀਆ ਜਿਸੁ ਭ੍ਰਮੁ ਗਇਆ

He alone is peaceful, whose doubts are dispelled.

ਉਹ ਮਨੁੱਖ ਸੁਖੀ ਜੀਵਨ ਵਾਲਾ ਹੈ ਜਿਸ (ਦੇ ਮਨ) ਦੀ ਭਟਕਣਾ ਦੂਰ ਹੋ ਗਈ। ਸੋ = ਉਹ ਮਨੁੱਖ {ਇਕ-ਵਚਨ}। ਭ੍ਰਮੁ = ਭਟਕਣਾ।

ਸੋ ਇਕਾਂਤੀ ਜਿਸੁ ਰਿਦਾ ਥਾਇ

He alone is a hermit, who heart is steady and stable.

ਸਿਰਫ਼ ਉਹ ਮਨੁੱਖ ਇਕਾਂਤ ਥਾਂ ਵਿਚ ਰਹਿੰਦਾ ਹੈ ਜਿਸ ਦਾ ਹਿਰਦਾ ਸ਼ਾਂਤ ਹੈ (ਇਕ ਥਾਂ ਟਿਕਿਆ ਹੋਇਆ ਹੈ)। ਇਕਾਂਤੀ = ਇਕਾਂਤ ਥਾਂ ਵਿਚ ਰਹਿਣ ਵਾਲਾ। ਰਿਦਾ = ਹਿਰਦਾ। ਥਾਇ = ਇਕ ਥਾਂ ਤੇ, ਸ਼ਾਂਤ।

ਸੋਈ ਨਿਹਚਲੁ ਸਾਚ ਠਾਇ ॥੩॥

He alone is steady and unmoving, who has found the true place. ||3||

ਉਹੀ ਮਨੁੱਖ ਅਡੋਲ ਚਿੱਤ ਵਾਲਾ ਹੈ, ਜਿਹੜਾ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦੇ ਚਰਨਾਂ ਵਿਚ ਜੁੜਿਆ ਰਹਿੰਦਾ ਹੈ ॥੩॥ ਨਿਹਚਲੁ = ਅਡੋਲ-ਚਿੱਤ। ਸਾਚ ਠਾਇ = ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦੇ ਚਰਨਾਂ ਵਿਚ। ਠਾਇ = ਥਾਂ ਵਿਚ ॥੩॥

ਏਕਾ ਖੋਜੈ ਏਕ ਪ੍ਰੀਤਿ

He seeks the One Lord, and loves the One Lord.

ਜਿਹੜਾ (ਹਰ ਥਾਂ) ਇਕ ਪਰਮਾਤਮਾ ਨੂੰ ਹੀ ਭਾਲਦਾ ਹੈ, ਖੋਜੈ = ਭਾਲਦਾ ਹੈ।

ਦਰਸਨ ਪਰਸਨ ਹੀਤ ਚੀਤਿ

He loves to gaze upon the Blessed Vision of the Lord's Darshan.

ਜਿਸ ਦੇ ਮਨ ਵਿਚ ਇਕ ਪਰਮਾਤਮਾ ਦਾ ਹੀ ਪਿਆਰ ਹੈ, ਜਿਸ ਦੇ ਚਿੱਤ ਵਿਚ ਇਕ ਪ੍ਰਭੂ ਦੇ ਦਰਸਨ ਦੀ ਛੁਹ ਦੀ ਤਾਂਘ ਹੈ, ਪਰਸਨ = ਛੁਹ। ਹੀਤ = ਹਿਤ, ਤਾਂਘ, ਪਿਆਰ। ਚੀਤਿ = ਚਿੱਤ ਵਿਚ।

ਹਰਿ ਰੰਗ ਰੰਗਾ ਸਹਜਿ ਮਾਣੁ

He intuitively enjoys the Love of the Lord.

ਜਿਹੜਾ ਮਨੁੱਖ ਆਤਮਕ ਅਡੋਲਤਾ ਵਿਚ ਟਿਕ ਕੇ ਸਭ ਰਸਾਂ ਤੋਂ ਸ੍ਰੇਸ਼ਟ ਹਰਿ-ਨਾਮ-ਰਸ ਮਾਣਦਾ ਹੈ, ਸਹਜਿ = ਆਤਮਕ ਅਡੋਲਤਾ ਵਿਚ।

ਨਾਨਕ ਦਾਸ ਤਿਸੁ ਜਨ ਕੁਰਬਾਣੁ ॥੪॥੩॥

Slave Nanak is a sacrifice to that humble being. ||4||3||

ਦਾਸ ਨਾਨਕ ਆਖਦਾ ਹੈ- ਮੈਂ ਉਸ ਮਨੁੱਖ ਤੋਂ ਸਦਕੇ ਜਾਂਦਾ ਹਾਂ ॥੪॥੩॥ ਕੁਰਬਾਣੁ = ਸਦਕੇ ॥੪॥੩॥