ਕਬੀਰ ਮੁਹਿ ਮਰਨੇ ਕਾ ਚਾਉ ਹੈ ਮਰਉ ਤ ਹਰਿ ਕੈ ਦੁਆਰ ॥
Kabeer, I long to die; let me die at the Lord's Door.
ਹੇ ਕਬੀਰ! ਮੇਰੇ ਅੰਦਰ ਤਾਂਘ ਹੈ ਕਿ ਮੈਂ ਆਪਾ-ਭਾਵ ਮਿਟਾ ਦਿਆਂ, ਮਮਤਾ ਮੁਕਾ ਦਿਆਂ; ਪਰ ਇਹ ਆਪਾ-ਭਾਵ ਤਦੋਂ ਹੀ ਮਿਟ ਸਕਦਾ ਹੈ ਜੇ ਪ੍ਰਭੂ ਦੇ ਦਰ ਤੇ ਡਿੱਗ ਪਈਏ, ਮੁਹਿ = ਮੈਨੂੰ। ਮਰਨੇ ਕਾ = ਆਪਾ-ਭਾਵ ਮਿਟਾਣ ਦਾ, ਚੰਗੇ ਕਰਮ ਉੱਚੀ ਜਾਤਿ ਅਤੇ ਮਲਕੀਅਤ ਦੇ ਮਾਣ ਵਲੋਂ ਮਰਨ ਦਾ। ਚਾਉ = ਤਾਂਘ। ਮਰਉ = ਜੇ ਮੈਂ ਇਹ ਮਰਨੀ ਮਰਨਾ ਚਾਹੁੰਦਾ ਹਾਂ। ਤ = ਤਾਂ।
ਮਤ ਹਰਿ ਪੂਛੈ ਕਉਨੁ ਹੈ ਪਰਾ ਹਮਾਰੈ ਬਾਰ ॥੬੧॥
I hope that the Lord does not ask, "Who is this, lying at my door?" ||61||
(ਇਸ ਤਰ੍ਹਾਂ ਕੋਈ ਅਜਬ ਗੱਲ ਨਹੀਂ ਕਿ ਮੇਹਰ ਕਰ ਕੇ ਉਹ ਬਖ਼ਸ਼ਿੰਦ) ਪ੍ਰਭੂ ਕਦੇ ਪੁੱਛ ਹੀ ਬਹੇ ਕਿ ਮੇਰੇ ਦਰਵਾਜ਼ੇ ਉਤੇ ਕੌਣ ਡਿੱਗ ਪਿਆ ਹੈ ॥੬੧॥ ਬਾਰ = ਦਰਵਾਜ਼ੇ ਤੇ ॥੬੧॥