ਬਾਣੀ ਨਾਮਦੇਉ ਜੀਉ ਕੀ ਰਾਮਕਲੀ ਘਰੁ

The Word Of Naam Dayv Jee, Raamkalee, First House:

ਰਾਗ ਰਾਮਕਲੀ, ਘਰ ੧ ਵਿੱਚ ਭਗਤ ਨਾਮਦੇਵ ਜੀ ਦੀ ਬਾਣੀ।

ਸਤਿਗੁਰ ਪ੍ਰਸਾਦਿ

One Universal Creator God. By The Grace Of The True Guru:

ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।

ਆਨੀਲੇ ਕਾਗਦੁ ਕਾਟੀਲੇ ਗੂਡੀ ਆਕਾਸ ਮਧੇ ਭਰਮੀਅਲੇ

The boy takes paper, cuts it and makes a kite, and flies it in the sky.

(ਹੇ ਤ੍ਰਿਲੋਚਨ! ਵੇਖ, ਮੁੰਡਾ) ਕਾਗ਼ਜ਼ ਲਿਆਉਂਦਾ ਹੈ, ਉਸ ਦੀ ਗੁੱਡੀ ਕੱਟਦਾ ਹੈ ਤੇ ਗੁੱਡੀ ਨੂੰ ਅਸਮਾਨ ਵਿਚ ਉਡਾਉਂਦਾ ਹੈ, ਆਨੀਲੇ = ਲਿਆਂਦਾ। ਕਾਟੀਲੇ = ਕੱਟ ਕੇ ਬਣਾਈ। ਮਧੇ = ਵਿਚ। ਭਰਮੀਅਲੇ = ਉਡਾਈ।

ਪੰਚ ਜਨਾ ਸਿਉ ਬਾਤ ਬਤਊਆ ਚੀਤੁ ਸੁ ਡੋਰੀ ਰਾਖੀਅਲੇ ॥੧॥

Talking with his friends, he still keeps his attention on the kite string. ||1||

ਸਾਥੀਆਂ ਨਾਲ ਗੱਪਾਂ ਭੀ ਮਾਰੀ ਜਾਂਦਾ ਹੈ, ਪਰ ਉਸ ਦਾ ਮਨ (ਗੁੱਡੀ ਦੀ) ਡੋਰ ਵਿਚ ਟਿਕਿਆ ਰਹਿੰਦਾ ਹੈ ॥੧॥ ਬਾਤ ਬਤਊਆ = ਗੱਲ-ਬਾਤ, ਗੱਪਾਂ ॥੧॥

ਮਨੁ ਰਾਮ ਨਾਮਾ ਬੇਧੀਅਲੇ

My mind has been pierced by the Name of the Lord,

(ਹੇ ਤ੍ਰਿਲੋਚਨ!) ਮੇਰਾ ਮਨ ਪਰਮਾਤਮਾ ਦੇ ਨਾਮ ਵਿਚ ਵਿੱਝਾ ਹੋਇਆ ਹੈ, ਬੇਧੀਅਲੇ = ਵਿੱਝ ਗਿਆ ਹੈ।

ਜੈਸੇ ਕਨਿਕ ਕਲਾ ਚਿਤੁ ਮਾਂਡੀਅਲੇ ॥੧॥ ਰਹਾਉ

like the goldsmith, whose attention is held by his work. ||1||Pause||

ਜਿਵੇਂ ਸੁਨਿਆਰੇ ਦਾ ਮਨ (ਹੋਰਨਾਂ ਨਾਲ ਗੱਲਾਂ-ਬਾਤਾਂ ਕਰਦਿਆਂ ਭੀ, ਕੁਠਾਲੀ ਵਿਚ ਪਾਏ ਹੋਏ ਸੋਨੇ ਵਿਚ) ਜੁੜਿਆ ਰਹਿੰਦਾ ਹੈ ॥੧॥ ਰਹਾਉ ॥ ਕਨਿਕ = ਸੋਨਾ। ਕਲਾ = ਹੁਨਰ। ਕਨਿਕ ਕਲਾ = ਸੋਨੇ ਦਾ ਕਾਰੀਗਰ, ਸੁਨਿਆਰਾ। ਮਾਂਡੀਅਲੇ = (ਸੋਨੇ ਵਿਚ) ਜੁੜਿਆ ਰਹਿੰਦਾ ਹੈ ॥੧॥ ਰਹਾਉ ॥

ਆਨੀਲੇ ਕੁੰਭੁ ਭਰਾਈਲੇ ਊਦਕ ਰਾਜ ਕੁਆਰਿ ਪੁਰੰਦਰੀਏ

The young girl in the city takes a pitcher, and fills it with water.

(ਹੇ ਤ੍ਰਿਲੋਚਨ!) ਜੁਆਨ ਕੁੜੀਆਂ ਸ਼ਹਿਰ ਵਿਚੋਂ (ਬਾਹਰ ਜਾਂਦੀਆਂ ਹਨ) ਆਪੋ ਆਪਣਾ ਘੜਾ ਚੁੱਕ ਲੈਂਦੀਆਂ ਹਨ, ਪਾਣੀ ਨਾਲ ਭਰਦੀਆਂ ਹਨ, ਕੁੰਭੁ = ਘੜਾ। ਊਦਕ = ਪਾਣੀ। ਕੁਆਰਿ = ਕੁਆਰੀ। ਰਾਜ ਕੁਆਰਿ = ਜੁਆਨ ਕੁਆਰੀਆਂ। ਪੁਰੰਦਰੀਏ = (ਪੁਰ-ਅੰਦਰੋਂ) ਸ਼ਹਿਰ ਵਿਚੋਂ।

ਹਸਤ ਬਿਨੋਦ ਬੀਚਾਰ ਕਰਤੀ ਹੈ ਚੀਤੁ ਸੁ ਗਾਗਰਿ ਰਾਖੀਅਲੇ ॥੨॥

She laughs, and plays, and talks with her friends, but she keeps her attention focused on the pitcher of water. ||2||

(ਆਪੋ ਵਿਚ) ਹੱਸਦੀਆਂ ਹਨ, ਹਾਸੇ ਦੀਆਂ ਗੱਲਾਂ ਤੇ ਹੋਰ ਕਈ ਵਿਚਾਰਾਂ ਕਰਦੀਆਂ ਹਨ, ਪਰ ਆਪਣਾ ਚਿੱਤ ਆਪੋ ਆਪਣੇ ਘੜੇ ਵਿਚ ਰੱਖਦੀਆਂ ਹਨ ॥੨॥ ਹਸਤ = ਹੱਸਦਿਆਂ। ਬਿਨੋਦ = ਹਾਸੇ ਦੀਆਂ ਗੱਲਾਂ ॥੨॥

ਮੰਦਰੁ ਏਕੁ ਦੁਆਰ ਦਸ ਜਾ ਕੇ ਗਊ ਚਰਾਵਨ ਛਾਡੀਅਲੇ

The cow is let loose, out of the mansion of the ten gates, to graze in the field.

(ਹੇ ਤ੍ਰਿਲੋਚਨ!) ਇੱਕ ਘਰ ਹੈ ਜਿਸ ਦੇ ਦਸ ਬੂਹੇ ਹਨ, ਇਸ ਘਰੋਂ ਮਨੁੱਖ ਗਊਆਂ ਚਾਰਨ ਲਈ ਛੱਡਦਾ ਹੈ;

ਪਾਂਚ ਕੋਸ ਪਰ ਗਊ ਚਰਾਵਤ ਚੀਤੁ ਸੁ ਬਛਰਾ ਰਾਖੀਅਲੇ ॥੩॥

It grazes up to five miles away, but keeps its attention focused on its calf. ||3||

ਇਹ ਗਾਈਆਂ ਪੰਜਾਂ ਕੋਹਾਂ ਤੇ ਜਾ ਚੁਗਦੀਆਂ ਹਨ, ਪਰ ਆਪਣਾ ਚਿੱਤ ਆਪਣੇ ਵੱਛੇ ਵਿਚ ਰੱਖਦੀਆਂ ਹਨ (ਤਿਵੇਂ ਹੀ ਦਸ-ਇੰਦ੍ਰਿਆਂ-ਵਾਲੇ ਇਸ ਸਰੀਰ ਵਿਚੋਂ ਮੇਰੇ ਗਿਆਨ-ਇੰਦ੍ਰੇ ਸਰੀਰ ਦੇ ਨਿਰਬਾਹ ਲਈ ਕੰਮ-ਕਾਰ ਕਰਦੇ ਹਨ, ਪਰ ਮੇਰੀ ਸੁਰਤ ਆਪਣੇ ਪ੍ਰਭੂ-ਚਰਨਾਂ ਵਿਚ ਹੀ ਹੈ) ॥੩॥

ਕਹਤ ਨਾਮਦੇਉ ਸੁਨਹੁ ਤਿਲੋਚਨ ਬਾਲਕੁ ਪਾਲਨ ਪਉਢੀਅਲੇ

Says Naam Dayv, listen, O Trilochan: the child is laid down in the cradle.

ਹੇ ਤ੍ਰਿਲੋਚਨ! ਸੁਣ, ਨਾਮਦੇਵ (ਇਕ ਹੋਰ ਦ੍ਰਿਸ਼ਟਾਂਤ) ਆਖਦਾ ਹੈ ਕਿ ਮਾਂ ਆਪਣੇ ਬਾਲ ਨੂੰ ਪੰਘੂੜੇ ਵਿਚ ਪਾਂਦੀ ਹੈ,

ਅੰਤਰਿ ਬਾਹਰਿ ਕਾਜ ਬਿਰੂਧੀ ਚੀਤੁ ਸੁ ਬਾਰਿਕ ਰਾਖੀਅਲੇ ॥੪॥੧॥

Its mother is at work, inside and outside, but she holds her child in her thoughts. ||4||1||

ਅੰਦਰ ਬਾਹਰ ਘਰ ਦੇ ਕੰਮਾਂ ਵਿਚ ਰੁੱਝੀ ਰਹਿੰਦੀ ਹੈ, ਪਰ ਆਪਣੀ ਸੁਰਤ ਆਪਣੇ ਬੱਚੇ ਵਿਚ ਰੱਖਦੀ ਹੈ। ਭਾਵ: ਪ੍ਰੀਤ ਦਾ ਸਰੂਪ-ਕੰਮ-ਕਾਰ ਕਰਦਿਆਂ ਸੁਰਤ ਹਰ ਵੇਲੇ ਪ੍ਰਭੂ ਦੀ ਯਾਦ ਵਿਚ ਰਹੇ ॥੪॥੧॥