ਮਲਾਰ ਮਹਲਾ ੫ ॥
Malaar, Fifth Mehl:
ਮਲਾਰ ਪੰਜਵੀਂ ਪਾਤਿਸ਼ਾਹੀ।
ਘਨਿਹਰ ਬਰਸਿ ਸਗਲ ਜਗੁ ਛਾਇਆ ॥
The clouds have rained down all over the world.
(ਉਂਞ ਤਾਂ) ਨਾਮ-ਜਲ ਨਾਲ ਭਰਪੂਰ ਸਤਿਗੁਰੂ (ਨਾਮ ਦੀ) ਵਰਖਾ ਕਰ ਕੇ ਸਾਰੇ ਜਗਤ ਉੱਤੇ ਪ੍ਰਭਾਵ ਪਾ ਰਿਹਾ ਹੈ। ਘਨਿਹਰ = ਬੱਦਲ, ਨਾਮ-ਜਲ ਨਾਲ ਭਰਪੂਰ ਗੁਰੂ। ਬਰਸਿ = (ਨਾਮ ਦੀ) ਵਰਖਾ ਕਰ ਕੇ। ਜਗੁ ਛਾਇਆ = ਜਗਤ ਉਤੇ ਪ੍ਰਭਾਵ ਪਾ ਰਿਹਾ ਹੈ।
ਭਏ ਕ੍ਰਿਪਾਲ ਪ੍ਰੀਤਮ ਪ੍ਰਭ ਮੇਰੇ ਅਨਦ ਮੰਗਲ ਸੁਖ ਪਾਇਆ ॥੧॥ ਰਹਾਉ ॥
My Beloved Lord God has become merciful to me; I am blessed with ecstasy, bliss and peace. ||1||Pause||
(ਪਰ ਜਿਸ ਮਨੁੱਖ ਉੱਤੇ) ਮੇਰੇ ਪ੍ਰੀਤਮ ਪ੍ਰਭੂ ਜੀ ਦਇਆਵਾਨ ਹੁੰਦੇ ਹਨ, ਉਹ (ਉਸ ਨਾਮ-ਵਰਖਾ ਵਿਚੋਂ) ਆਨੰਦ ਖ਼ੁਸ਼ੀਆਂ ਆਤਮਕ ਸੁਖ ਪ੍ਰਾਪਤ ਕਰਦਾ ਹੈ ॥੧॥ ਰਹਾਉ ॥
ਮਿਟੇ ਕਲੇਸ ਤ੍ਰਿਸਨ ਸਭ ਬੂਝੀ ਪਾਰਬ੍ਰਹਮੁ ਮਨਿ ਧਿਆਇਆ ॥
My sorrows are erased, and all my thirsts are quenched, meditating on the Supreme Lord God.
ਜਿਹੜਾ ਮਨੁੱਖ ਪਰਮਾਤਮਾ ਨੂੰ ਆਪਣੇ ਮਨ ਵਿਚ ਸਿਮਰਦਾ ਹੈ, ਉਸ ਦੇ ਸਾਰੇ ਦੁੱਖ-ਕਲੇਸ਼ ਮਿਟ ਜਾਂਦੇ ਹਨ; ਉਸ ਦੀ ਮਾਇਆ ਦੀ ਪਿਆਸ ਬੁੱਝ ਜਾਂਦੀ ਹੈ, ਤ੍ਰਿਸਨ = (ਮਾਇਆ ਦੀ) ਪਿਆਸ। ਮਨਿ = ਮਨ ਵਿਚ।
ਸਾਧਸੰਗਿ ਜਨਮ ਮਰਨ ਨਿਵਾਰੇ ਬਹੁਰਿ ਨ ਕਤਹੂ ਧਾਇਆ ॥੧॥
In the Saadh Sangat, the Company of the Holy, death and birth come to an end, and the mortal does not wander anywhere, ever again. ||1||
ਗੁਰੂ ਦੀ ਸੰਗਤ ਵਿਚ ਰਹਿ ਕੇ ਉਸ ਦੇ ਜਨਮ ਮਰਨ ਦੇ ਗੇੜ ਦੂਰ ਹੋ ਜਾਂਦੇ ਹਨ, ਉਹ ਮੁੜ ਕਿਸੇ ਭੀ ਹੋਰ ਪਾਸੇ ਵਲ ਨਹੀਂ ਭਟਕਦਾ ॥੧॥ ਸਾਧ ਸੰਗਿ = ਸਾਧ ਸੰਗਤ ਵਿਚ। ਬਹੁਰਿ = ਮੁੜ। ਕਤ ਹੂ = ਕਿਸੇ ਭੀ ਹੋਰ ਪਾਸੇ। ਧਾਇਆ = ਭਟਕਦਾ ॥੧॥
ਮਨੁ ਤਨੁ ਨਾਮਿ ਨਿਰੰਜਨਿ ਰਾਤਉ ਚਰਨ ਕਮਲ ਲਿਵ ਲਾਇਆ ॥
My mind and body are imbued with the Immaculate Naam, the Name of the Lord; I am lovingly attuned to His Lotus Feet.
ਉਸ ਦਾ ਮਨ ਉਸ ਦਾ ਤਨ ਨਿਰਲੇਪ ਪ੍ਰਭੂ ਦੇ ਨਾਮ (-ਰੰਗ ਵਿਚ) ਰੰਗਿਆ ਗਿਆ, ਉਸ ਨੇ ਪ੍ਰਭੂ ਦੇ ਸੋਹਣੇ ਚਰਨਾਂ ਵਿਚ ਸੁਰਤ ਜੋੜ ਲਈ, ਨਾਮਿ = ਨਾਮ ਵਿਚ। ਨਿਰੰਜਨਿ = ਨਿਰੰਜਨ ਵਿਚ। ਰਾਤਉ = ਰੰਗਿਆ ਹੋਇਆ।
ਅੰਗੀਕਾਰੁ ਕੀਓ ਪ੍ਰਭਿ ਅਪਨੈ ਨਾਨਕ ਦਾਸ ਸਰਣਾਇਆ ॥੨॥੭॥੧੧॥
God has made Nanak His Own; slave Nanak seeks His Sanctuary. ||2||7||11||
ਹੇ ਨਾਨਕ! ਜਿਹੜਾ ਮਨੁੱਖ ਪ੍ਰਭੂ ਦੇ ਦਾਸਾਂ ਦੀ ਸਰਨ ਆ ਪਿਆ, ਪ੍ਰਭੂ ਨੇ ਉਸ ਦੀ ਸਹਾਇਤਾ ਕੀਤੀ ॥੨॥੭॥੧੧॥ ਅੰਗੀਕਾਰੁ = ਪੱਖ, ਸਹਾਇਤਾ। ਪ੍ਰਭਿ = ਪ੍ਰਭੂ ਨੇ ॥੨॥੭॥੧੧॥