ਗਉੜੀ ਮਹਲਾ ੫ ॥
Gauree, Fifth Mehl:
ਗਊੜੀ ਪਾਤਸ਼ਾਹੀ ਪੰਜਵੀਂ।
ਗੁਰ ਕਾ ਸਬਦੁ ਰਾਖੁ ਮਨ ਮਾਹਿ ॥
Keep the Word of the Guru's Shabad in your mind.
(ਹੇ ਭਾਈ! ਜੇ ਉਸ ਭਗਵਾਨ ਦਾ ਆਸਰਾ ਮਨ ਵਿਚ ਪੱਕਾ ਕਰਨਾ ਹੈ, ਤਾਂ) ਗੁਰੂ ਦਾ ਸ਼ਬਦ (ਆਪਣੇ) ਮਨ ਵਿਚ ਟਿਕਾਈ ਰੱਖ। ਮਾਹਿ = ਵਿਚ।
ਨਾਮੁ ਸਿਮਰਿ ਚਿੰਤਾ ਸਭ ਜਾਹਿ ॥੧॥
Meditating in remembrance on the Naam, the Name of the Lord, all anxiety is removed. ||1||
(ਗੁਰ-ਸ਼ਬਦ ਦੀ ਸਹਾਇਤਾ ਨਾਲ ਭਗਵਾਨ ਦਾ) ਨਾਮ ਸਿਮਰ, ਤੇਰੇ ਸਾਰੇ ਚਿੰਤਾ-ਫ਼ਿਕਰ ਦੂਰ ਹੋ ਜਾਣਗੇ ॥੧॥ ਜਾਹਿ = ਦੂਰ ਹੋ ਜਾਂਦੀਆਂ ਹਨ ॥੧॥
ਬਿਨੁ ਭਗਵੰਤ ਨਾਹੀ ਅਨ ਕੋਇ ॥
Without the Lord God, there is no one else at all.
(ਹੇ ਭਾਈ!) ਭਗਵਾਨ ਤੋਂ ਬਿਨਾ (ਜੀਵਾਂ ਦਾ) ਹੋਰ ਕੋਈ ਆਸਰਾ ਨਹੀਂ ਹੈ। ਭਗਵੰਤ = ਭਗਵਾਨ, ਪਰਮਾਤਮਾ। ਅਨ = {अन्य} ਹੋਰ।
ਮਾਰੈ ਰਾਖੈ ਏਕੋ ਸੋਇ ॥੧॥ ਰਹਾਉ ॥
He alone preserves and destroys. ||1||Pause||
ਉਹ ਭਗਵਾਨ ਹੀ (ਜੀਵਾਂ ਨੂੰ) ਮਾਰਦਾ ਹੈ, ਉਹ ਭਗਵਾਨ ਹੀ (ਜੀਵਾਂ ਨੂੰ) ਪਾਲਦਾ ਹੈ ॥੧॥ ਰਹਾਉ ॥ ਸੋਇ = ਉਹੀ ॥੧॥ ਰਹਾਉ ॥
ਗੁਰ ਕੇ ਚਰਣ ਰਿਦੈ ਉਰਿ ਧਾਰਿ ॥
Enshrine the Guru's Feet in your heart.
(ਹੇ ਭਾਈ! ਜੇ ਭਗਵਾਨ ਦਾ ਆਸਰਾ ਲੈਣਾ ਹੈ, ਤਾਂ) ਆਪਣੇ ਹਿਰਦੇ ਵਿਚ ਦਿਲ ਵਿਚ ਗੁਰੂ ਦੇ ਚਰਨ ਵਸਾ (ਭਾਵ, ਨਿਮਤ੍ਰਾ ਨਾਲ ਗੁਰੂ ਦੀ ਸਰਨ ਪਉ)। ਉਰਿ = ਦਿਲ ਵਿਚ {उरस्}। ਧਾਰਿ = ਰੱਖ।
ਅਗਨਿ ਸਾਗਰੁ ਜਪਿ ਉਤਰਹਿ ਪਾਰਿ ॥੨॥
Meditate on Him and cross over the ocean of fire. ||2||
(ਗੁਰੂ ਦੇ ਦੱਸੇ ਰਾਹ ਉਤੇ ਤੁਰ ਕੇ ਪਰਮਾਤਮਾ ਦਾ ਨਾਮ) ਜਪ ਕੇ ਤੂੰ (ਤ੍ਰਿਸ਼ਨਾ ਦੀ) ਅੱਗ ਦੇ ਸਮੁੰਦਰ ਤੋਂ ਪਾਰ ਲੰਘ ਜਾਏਂਗਾ ॥੨॥ ਜਪਿ = ਜਪ ਕੇ ॥੨॥
ਗੁਰ ਮੂਰਤਿ ਸਿਉ ਲਾਇ ਧਿਆਨੁ ॥
Focus your meditation on the Guru's Sublime Form.
(ਹੇ ਭਾਈ! ਗੁਰੂ ਦਾ ਸ਼ਬਦ ਹੀ ਗੁਰੂ ਦੀ ਮੂਰਤਿ ਹੈ, ਗੁਰੂ ਦਾ ਸਰੂਪ ਹੈ) ਗੁਰੂ ਦੇ ਸ਼ਬਦ ਨਾਲ ਆਪਣੀ ਸੁਰਤ ਜੋੜ, ਗੁਰ ਮੂਰਤਿ = ਗੁਰੂ ਦਾ ਰੂਪ, ਗੁਰੂ ਦਾ ਸ਼ਬਦ। ਸਿਉ = ਨਾਲ।
ਈਹਾ ਊਹਾ ਪਾਵਹਿ ਮਾਨੁ ॥੩॥
Here and hereafter, you shall be honored. ||3||
ਤੂੰ ਇਸ ਲੋਕ ਵਿਚ ਤੇ ਪਰਲੋਕ ਵਿਚ ਆਦਰ ਹਾਸਲ ਕਰੇਂਗਾ ॥੩॥ ਈਹਾ = ਇਸ ਲੋਕ ਵਿਚ। ਊਹਾ = ਪਰਲੋਕ ਵਿਚ ॥੩॥
ਸਗਲ ਤਿਆਗਿ ਗੁਰ ਸਰਣੀ ਆਇਆ ॥
Renouncing everything, I have come to the Guru's Sanctuary.
ਹੇ ਨਾਨਕ! ਜੇਹੜਾ ਮਨੁੱਖ ਹੋਰ ਸਾਰੇ ਆਸਰੇ ਛੱਡ ਕੇ ਗੁਰੂ ਦੀ ਸਰਨ ਆਉਂਦਾ ਹੈ, ਸਗਲ = ਸਾਰੇ (ਆਸਰੇ)।
ਮਿਟੇ ਅੰਦੇਸੇ ਨਾਨਕ ਸੁਖੁ ਪਾਇਆ ॥੪॥੬੧॥੧੩੦॥
My anxieties are over - O Nanak, I have found peace. ||4||61||130||
ਉਸ ਦੇ ਸਾਰੇ ਚਿੰਤਾ-ਫ਼ਿਕਰ ਮੁੱਕ ਜਾਂਦੇ ਹਨ, ਉਹ ਆਤਮਕ ਆਨੰਦ ਮਾਣਦਾ ਹੈ ॥੪॥੬੧॥੧੩੦॥ ਅੰਦੇਸੇ = ਫ਼ਿਕਰ ॥੪॥