ਸਿਰੀਰਾਗੁ ਮਹਲਾ

Siree Raag, Fifth Mehl:

ਸਿਰੀ ਰਾਗ, ਪੰਜਵੀਂ ਪਾਤਸ਼ਾਹੀ।

ਘੜੀ ਮੁਹਤ ਕਾ ਪਾਹੁਣਾ ਕਾਜ ਸਵਾਰਣਹਾਰੁ

For a brief moment, man is a guest of the Lord; he tries to resolve his affairs.

(ਕਿਸੇ ਦੇ ਘਰ ਘੜੀ ਦੋ ਘੜੀ ਲਈ ਗਿਆ ਹੋਇਆ ਕੋਈ ਪ੍ਰਾਹੁਣਾ ਉਸ ਘਰ ਦੇ ਕੰਮ ਸਵਾਰਨ ਵਾਲਾ ਬਣ ਬੈਠੇ ਤਾਂ ਹਾਸੋ-ਹੀਣਾ ਹੀ ਹੁੰਦਾ ਹੈ, ਤਿਵੇਂ ਜੀਵ ਇਸ ਜਗਤ ਵਿਚ) ਘੜੀ ਦੋ ਘੜੀਆਂ ਦਾ ਪ੍ਰਾਹੁਣਾ ਹੈ, ਪਰ ਇਸ ਦੇ ਹੀ ਕੰਮ-ਧੰਧੇ ਨਿਜਿੱਠਣ ਵਾਲਾ ਬਣ ਜਾਂਦਾ ਹੈ। ਮੁਹਤ = {मुहुर्त} ਦੋ ਘੜੀਆਂ। ਪਾਹੁਣਾ = ਪ੍ਰਾਹੁਣਾ।

ਮਾਇਆ ਕਾਮਿ ਵਿਆਪਿਆ ਸਮਝੈ ਨਾਹੀ ਗਾਵਾਰੁ

Engrossed in Maya and sexual desire, the fool does not understand.

ਮੂਰਖ (ਜੀਵਨ ਦਾ ਸਹੀ ਰਾਹ) ਨਹੀਂ ਸਮਝਦਾ, ਮਾਇਆ ਦੇ ਮੋਹ ਵਿਚ ਤੇ ਕਾਮਵਾਸ਼ਨਾ ਵਿਚ ਫਸਿਆ ਰਹਿੰਦਾ ਹੈ। ਕਾਮਿ = ਕਾਮ-ਵਾਸਨਾ ਵਿਚ। ਵਿਆਪਿਆ = ਫਸਿਆ ਹੋਇਆ। ਗਾਵਾਰੁ = ਮੂਰਖ।

ਉਠਿ ਚਲਿਆ ਪਛੁਤਾਇਆ ਪਰਿਆ ਵਸਿ ਜੰਦਾਰ ॥੧॥

He arises and departs with regret, and falls into the clutches of the Messenger of Death. ||1||

ਜਦੋਂ (ਇਥੋਂ) ਉੱਠ ਕੇ ਤੁਰ ਪੈਂਦਾ ਹੈ ਤਾਂ ਪਛੁਤਾਂਦਾ ਹੈ (ਪਰ ਉਸ ਵੇਲੇ ਪਛੁਤਾਇਆਂ ਕੀਹ ਬਣਦਾ ਹੈ?) ਜਮਾਂ ਦੇ ਵੱਸ ਪੈ ਜਾਂਦਾ ਹੈ ॥੧॥ ਉਠਿ = ਉੱਠ ਕੇ। ਵਸਿ ਜੰਦਾਰ = ਜੰਦਾਰ ਦੇ ਵੱਸ ਵਿਚ, ਜਮ ਦੇ ਵੱਸ ਵਿਚ। ਜੰਦਾਰ = {ਜੰਦਾਲ} ਅਵੈੜਾ (ਜਮ)॥੧॥

ਅੰਧੇ ਤੂੰ ਬੈਠਾ ਕੰਧੀ ਪਾਹਿ

You are sitting on the collapsing riverbank-are you blind?

ਹੇ (ਮਾਇਆ ਦੇ ਮੋਹ ਵਿਚ) ਅੰਨ੍ਹੇ ਹੋਏ ਜੀਵ! (ਜਿਵੇਂ ਕੋਈ ਰੁੱਖ ਨਦੀ ਦੇ ਕੰਢੇ ਉੱਤੇ ਉੱਗਾ ਹੋਇਆ ਹੋਵੇ ਤੇ ਕਿਸੇ ਭੀ ਵੇਲੇ ਕੰਢੇ ਨੂੰ ਢਾਹ ਲਗ ਕੇ ਰੁੱਖ ਨਦੀ ਵਿਚ ਰੁੜ੍ਹ ਜਾਂਦਾ ਹੈ, ਤਿਵੇਂ) ਤੂੰ (ਮੌਤ-ਨਦੀ ਦੇ) ਕੰਢੇ ਉੱਤੇ ਬੈਠਾ ਹੋਇਆ ਹੈਂ (ਪਤਾ ਨਹੀਂ ਕੇਹੜੇ ਵੇਲੇ ਤੇਰੀ ਮੌਤ ਆ ਜਾਏ)। ਕੰਧੀ = ਨਦੀ ਦਾ ਕੰਡਾ। ਪਾਹਿ = ਪਾਸ।

ਜੇ ਹੋਵੀ ਪੂਰਬਿ ਲਿਖਿਆ ਤਾ ਗੁਰ ਕਾ ਬਚਨੁ ਕਮਾਹਿ ॥੧॥ ਰਹਾਉ

If you are so pre-destined, then act according to the Guru's Teachings. ||1||Pause||

ਜੇ (ਤੇਰੇ ਮੱਥੇ ਉੱਤੇ) ਪੂਰਬਲੇ ਜਨਮ ਵਿਚ (ਕੀਤੀ ਕਮਾਈ ਦਾ ਚੰਗਾ ਲੇਖ) ਲਿਖਿਆ ਹੋਇਆ ਹੋਵੇ, ਤਾਂ ਤੂੰ ਗੁਰੂ ਦਾ ਉਪਦੇਸ਼ ਕਮਾ ਲਏਂ (ਗੁਰੂ ਦੇ ਉਪਦੇਸ਼ ਅਨੁਸਾਰ ਆਪਣਾ ਜੀਵਨ ਬਣਾਏਂ, ਤੇ ਆਤਮਕ ਮੌਤ ਤੋਂ ਬਚ ਜਾਏਂ) ॥੧॥ ਰਹਾਉ ॥ ਪੂਰਬਿ = ਮੁੱਢ ਤੋਂ॥੧॥ਰਹਾਉ॥

ਹਰੀ ਨਾਹੀ ਨਹ ਡਡੁਰੀ ਪਕੀ ਵਢਣਹਾਰ

The Reaper does not look upon any as unripe, half-ripe or fully ripe.

ਇਹ ਜ਼ਰੂਰੀ ਨਹੀਂ ਕਿ ਹਰੀ ਖੇਤੀ ਨਾਹ ਵੱਢੀ ਜਾਏ, ਡੱਡਿਆਂ ਤੇ ਆਈ ਹੋਈ (ਅੱਧ-ਪੱਕੀ) ਨਾਹ ਵੱਢੀ ਜਾਏ, ਤੇ ਸਿਰਫ਼ ਪੱਕੀ ਹੋਈ ਹੀ ਵੱਢੀ ਜਾਏ। ਡਡੁਰੀ (ਖੇਤੀ) = ਉਹ ਖੇਤੀ ਜਿਸ ਨੂੰ ਪੈ ਚੁਕੇ ਦਾਣੇ ਅਜੇ ਕੱਚੇ ਨਰਮ ਹੁੰਦੇ ਹਨ।

ਲੈ ਲੈ ਦਾਤ ਪਹੁਤਿਆ ਲਾਵੇ ਕਰਿ ਤਈਆਰੁ

Picking up and wielding their sickles, the harvesters arrive.

(ਖੇਤ ਦਾ ਮਾਲਕ ਜਦੋਂ ਚਾਹੁੰਦਾ ਹੈ) ਵਾਢੇ ਤਿਆਰ ਕਰਦਾ ਹੈ, ਜੋ ਦਾਤਰੇ ਲੈ ਲੈ ਕੇ (ਖੇਤ ਵਿਚ) ਆ ਪਹੁੰਚਦੇ ਹਨ। ਦਾਤ = ਦਾਤਰੇ। ਪਹੁਤਿਆ = ਪਹੁੰਚ ਗਏ। ਲਾਵੇ = ਵਾਢੇ, ਫ਼ਸਲ ਵੱਢਣ ਵਾਲੇ। ਕਰਿ = ਕਰ ਕੇ।

ਜਾ ਹੋਆ ਹੁਕਮੁ ਕਿਰਸਾਣ ਦਾ ਤਾ ਲੁਣਿ ਮਿਣਿਆ ਖੇਤਾਰੁ ॥੨॥

When the landlord gives the order, they cut and measure the crop. ||2||

ਜਦੋਂ ਖੇਤ ਦੇ ਮਾਲਕ ਦਾ ਹੁਕਮ ਹੁੰਦਾ ਹੈ, (ਉਹ ਵਾਢੇ ਖੇਤ ਨੂੰ) ਵੱਢ ਕੇ ਸਾਰਾ ਖੇਤ ਮਿਣ ਲੈਂਦੇ ਹਨ (ਇਸ ਤਰ੍ਹਾਂ ਜਗਤ ਦਾ ਮਾਲਕ ਪ੍ਰਭੂ ਜਦੋਂ ਹੁਕਮ ਕਰਦਾ ਹੈ ਜਮ ਆ ਕੇ ਜੀਵਾਂ ਨੂੰ ਲੈ ਜਾਂਦੇ ਹਨ, ਚਾਹੇ ਬਾਲ-ਉਮਰ ਹੋਣ, ਚਾਹੇ ਜਵਾਨ ਹੋਣ ਤੇ ਚਾਹੇ ਬੁੱਢੇ ਹੋ ਚੁੱਕੇ ਹੋਣ) ॥੨॥ ਕਿਰਸਾਣ = ਖੇਤ ਦਾ ਮਾਲਕ। ਲੁਣਿ = ਵੱਢ ਕੇ। ਖੇਤਾਰੁ = ਸਾਰਾ ਖੇਤ॥੨॥

ਪਹਿਲਾ ਪਹਰੁ ਧੰਧੈ ਗਇਆ ਦੂਜੈ ਭਰਿ ਸੋਇਆ

The first watch of the night passes away in worthless affairs, and the second passes in deep sleep.

(ਮਾਇਆ-ਗ੍ਰਸੇ ਮੂਰਖ ਮਨੁੱਖ ਦੀ ਜੀਵਨ-ਰਾਤ ਦਾ) ਪਹਿਲਾ ਪਹਰ ਦੁਨੀਆ ਦੇ ਧੰਧਿਆਂ ਵਿਚ ਬੀਤ ਜਾਂਦਾ ਹੈ, ਦੂਜੇ ਪਹਰ (ਮੋਹ ਦੀ ਨੀਂਦ ਵਿਚ) ਰੱਜ ਕੇ ਸੁੱਤਾ ਰਹਿੰਦਾ ਹੈ। ਧੰਧੈ = ਧੰਧੇ ਵਿਚ, ਜੰਜਾਲ ਵਿਚ। ਭਰਿ = ਰੱਜ ਕੇ।

ਤੀਜੈ ਝਾਖ ਝਖਾਇਆ ਚਉਥੈ ਭੋਰੁ ਭਇਆ

In the third, they babble nonsense, and when the fourth watch comes, the day of death has arrived.

ਤੀਜੇ ਪਹਰ ਵਿਸ਼ੇ ਭੋਗਦਾ ਰਹਿੰਦਾ ਹੈ, ਤੇ ਚੌਥੇ ਪਹਰ (ਆਖ਼ਰ) ਦਿਨ ਚੜ੍ਹ ਪੈਂਦਾ ਹੈ (ਬੁਢੇਪਾ ਆ ਕੇ ਮੌਤ ਆ ਕੂਕਦੀ ਹੈ)। ਝਾਖ ਝਖਾਇਆ = ਵਿਸ਼ੇ ਭੋਗੇ। ਭੋਰੁ = ਦਿਨ।

ਕਦ ਹੀ ਚਿਤਿ ਆਇਓ ਜਿਨਿ ਜੀਉ ਪਿੰਡੁ ਦੀਆ ॥੩॥

The thought of the One who bestows body and soul never enters the mind. ||3||

ਜਿਸ ਪ੍ਰਭੂ ਨੇ ਇਸ ਨੂੰ ਜਿੰਦ ਤੇ ਸਰੀਰ ਦਿੱਤਾ ਹੈ ਉਹ ਕਦੇ ਭੀ ਇਸ ਦੇ ਚਿੱਤ ਵਿੱਚ ਨਹੀਂ ਆਉਂਦਾ (ਉਸ ਨੂੰ ਕਦੇ ਭੀ ਯਾਦ ਨਹੀਂ ਕਰਦਾ) ॥੩॥ ਚਿਤਿ = ਚਿੱਤ ਵਿਚ। ਜਿਨਿ = ਜਿਸ (ਪ੍ਰਭੂ) ਨੇ। ਜੀਉ = ਜਿੰਦ। ਪਿੰਡੁ = ਸਰੀਰ॥੩॥

ਸਾਧਸੰਗਤਿ ਕਉ ਵਾਰਿਆ ਜੀਉ ਕੀਆ ਕੁਰਬਾਣੁ

I am devoted to the Saadh Sangat, the Company of the Holy; I sacrifice my soul to them.

ਹੇ ਨਾਨਕ! (ਆਖ-) ਮੈਂ ਸਾਧ ਸੰਗਤਿ ਤੋਂ ਸਦਕੇ ਜਾਂਦਾ ਹਾਂ, ਸਾਧ ਸੰਗਤਿ ਤੋਂ ਆਪਣੀ ਜਿੰਦ ਕੁਰਬਾਨ ਕਰਦਾ ਹਾਂ, ਵਾਰਿਆ = ਕੁਰਬਾਨ, ਸਦਕੇ।

ਜਿਸ ਤੇ ਸੋਝੀ ਮਨਿ ਪਈ ਮਿਲਿਆ ਪੁਰਖੁ ਸੁਜਾਣੁ

Through them, understanding has entered my mind, and I have met the All-knowing Lord God.

ਕਿਉਂਕਿ ਸਾਧ ਸੰਗਤਿ ਤੋਂ ਹੀ ਮਨ ਵਿਚ (ਪ੍ਰਭੂ ਦੇ ਸਿਮਰਨ ਦੀ) ਸੂਝ ਪੈਦਾ ਹੁੰਦੀ ਹੈ, (ਸਾਧ ਸੰਗਤਿ ਦੀ ਰਾਹੀਂ ਹੀ) ਸਭ ਦੇ ਦਿਲ ਦੀ ਜਾਣਨ ਵਾਲਾ ਅਕਾਲਪੁਰਖ ਮਿਲਦਾ ਹੈ। ਮਨਿ = ਮਨ ਵਿਚ। ਸੁਜਾਣੁ = ਸਿਆਣਾ।

ਨਾਨਕ ਡਿਠਾ ਸਦਾ ਨਾਲਿ ਹਰਿ ਅੰਤਰਜਾਮੀ ਜਾਣੁ ॥੪॥੪॥੭੪॥

Nanak sees the Lord always with him-the Lord, the Inner-knower, the Searcher of hearts. ||4||4||74||

ਹੇ ਨਾਨਕ! (ਆਖ-) ਅੰਤਰਜਾਮੀ ਸੁਜਾਣ ਪ੍ਰਭੂ ਨੂੰ (ਸਾਧ ਸੰਗਤਿ ਦੀ ਕਿਰਪਾ ਨਾਲ ਹੀ) ਮੈਂ ਸਦਾ ਆਪਣੇ ਅੰਗ-ਸੰਗ ਵੇਖਿਆ ਹੈ ॥੪॥੪॥੭੪॥ ਜਾਣੁ = ਸਿਆਣਾ॥੪॥