ਮਃ

Fifth Mehl:

ਪੰਜਵੀਂ ਪਾਤਿਸ਼ਾਹੀ।

ਪਿਰੀ ਮਿਲਾਵਾ ਜਾ ਥੀਐ ਸਾਈ ਸੁਹਾਵੀ ਰੁਤਿ

Beauteous is that season, when I am united with my Beloved.

ਉਹੀ ਰੁੱਤ ਸੋਹਣੀ ਹੈ ਜਦੋਂ ਪਿਆਰੇ ਪ੍ਰਭੂ-ਪਤੀ ਦਾ ਮੇਲ ਹੁੰਦਾ ਹੈ, ਪਿਰੀ ਮਿਲਾਵਾ = ਪਿਆਰੇ ਪਤੀ ਦਾ ਮੇਲ। ਜਾ = ਜਦੋਂ। ਸੁਹਾਵੀ = ਸੋਹਣੀ।

ਘੜੀ ਮੁਹਤੁ ਨਹ ਵੀਸਰੈ ਨਾਨਕ ਰਵੀਐ ਨਿਤ ॥੨॥

I do not forget Him for a moment or an instant; O Nanak, I contemplate Him constantly. ||2||

ਸੋ, ਹੇ ਨਾਨਕ! ਉਸ ਨੂੰ ਹਰ ਵੇਲੇ ਯਾਦ ਕਰੀਏ, ਕਦੇ ਘੜੀ ਦੋ ਘੜੀਆਂ ਭੀ ਉਹ ਪ੍ਰਭੂ ਨਾਹ ਭੁੱਲੇ ॥੨॥ ਮੁਹਤੁ = ਮੁਹੂਰਤ, ਦੋ ਘੜੀ। ਰਵੀਐ = ਸਿਮਰੀਏ ॥੨॥