ਮਃ

Third Mehl:

ਤੀਜੀ ਪਾਤਸ਼ਾਹੀ।

ਭੈ ਵਿਣੁ ਜੀਵੈ ਬਹੁਤੁ ਬਹੁਤੁ ਖੁਸੀਆ ਖੁਸੀ ਕਮਾਇ

Without the fear of God, you may live very, very long, and savor the most enjoyable pleasures.

ਪਰਮਾਤਮਾ ਦਾ ਡਰ ਹਿਰਦੇ ਵਿਚ ਵਸਾਣ ਤੋਂ ਬਿਨਾ ਜੋ ਮਨੁੱਖ ਲੰਮੀ ਉਮਰ ਭੀ ਜੀਊਂਦਾ ਰਹੇ ਤੇ ਬੜੀਆਂ ਮੌਜਾਂ ਮਾਣਦਾ ਰਹੇ,

ਨਾਨਕ ਭੈ ਵਿਣੁ ਜੇ ਮਰੈ ਮੁਹਿ ਕਾਲੈ ਉਠਿ ਜਾਇ ॥੨॥

O Nanak, if you die without the fear of God, you will arise and depart with a blackened face. ||2||

ਤਾਂ ਭੀ, ਹੇ ਨਾਨਕ! ਜੇ ਪ੍ਰਭੂ ਦਾ ਡਰ ਹਿਰਦੇ ਵਿਚ ਵਸਾਉਣ ਤੋਂ ਬਿਨਾ ਹੀ ਮਰਦਾ ਹੈ ਤਾਂ ਮੁਕਾਲਖ ਖੱਟ ਕੇ ਹੀ ਇਥੋਂ ਜਾਂਦਾ ਹੈ ॥੨॥ ਮੁਹਿ ਕਾਲੈ = ਕਾਲੇ ਮੂੰਹ ਨਾਲ, (ਭਾਵ), ਬਦਨਾਮੀ ਖੱਟ ਕੇ ॥੨॥