ਰਾਗੁ ਸਾਰਗ ਚਉਪਦੇ ਮਹਲਾ ੧ ਘਰੁ ੧ ॥
Raag Saarang, Chau-Padhay, First Mehl, First House:
ਰਾਗ ਸਾਰਗ, ਘਰ ੧ ਵਿੱਚ ਗੁਰੂ ਨਾਨਕਦੇਵ ਜੀ ਦੀ ਚਾਰ-ਬੰਦਾਂ ਵਾਲੀ ਬਾਣੀ।
ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥
One Universal Creator God. Truth Is The Name. Creative Being Personified. No Fear. No Hatred. Image Of The Undying. Beyond Birth. Self-Existent. By Guru's Grace:
ਅਕਾਲ ਪੁਰਖ ਇੱਕ ਹੈ, ਜਿਸ ਦਾ ਨਾਮ 'ਹੋਂਦ ਵਾਲਾ' ਹੈ ਜੋ ਸ੍ਰਿਸ਼ਟੀ ਦਾ ਰਚਨਹਾਰ ਹੈ, ਜੋ ਸਭ ਵਿਚ ਵਿਆਪਕ ਹੈ, ਭੈ ਤੋਂ ਰਹਿਤ ਹੈ, ਵੈਰ-ਰਹਿਤ ਹੈ, ਜਿਸ ਦਾ ਸਰੂਪ ਕਾਲ ਤੋਂ ਪਰੇ ਹੈ, (ਭਾਵ, ਜਿਸ ਦਾ ਸਰੀਰ ਨਾਸ-ਰਹਿਤ ਹੈ), ਜੋ ਜੂਨਾਂ ਵਿਚ ਨਹੀਂ ਆਉਂਦਾ, ਜਿਸ ਦਾ ਪ੍ਰਕਾਸ਼ ਆਪਣੇ ਆਪ ਤੋਂ ਹੋਇਆ ਹੈ ਅਤੇ ਜੋ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਅਪੁਨੇ ਠਾਕੁਰ ਕੀ ਹਉ ਚੇਰੀ ॥
I am the hand-maiden of my Lord and Master.
ਜਦੋਂ ਦੀ ਮੈਂ ਆਪਣੇ ਮਾਲਕ-ਪ੍ਰਭੂ ਦੀ ਦਾਸੀ ਬਣ ਗਈ ਹਾਂ, ਠਾਕੁਰ ਕੀ = ਮਾਲਕ-ਪ੍ਰਭੂ ਦੀ। ਹਉ = ਮੈਂ। ਚੇਰੀ = ਦਾਸੀ।
ਚਰਨ ਗਹੇ ਜਗਜੀਵਨ ਪ੍ਰਭ ਕੇ ਹਉਮੈ ਮਾਰਿ ਨਿਬੇਰੀ ॥੧॥ ਰਹਾਉ ॥
I have grasped the Feet of God, the Life of the world. He has killed and eradicated my egotism. ||1||Pause||
ਜਦੋਂ ਦੇ ਮੈਂ ਜਗਤ ਦੇ ਜੀਵਨ ਪ੍ਰਭੂ ਦੇ ਚਰਨ ਫੜੇ ਹਨ, ਉਸ ਨੇ ਮੇਰੀ ਹਉਮੈ ਮਾਰ ਕੇ ਮੁਕਾ ਦਿੱਤੀ ਹੈ ॥੧॥ ਰਹਾਉ ॥ ਗਹੇ = ਫੜੇ। ਮਾਰਿ = ਮਾਰ ਕੇ। ਨਿਬੇਰੀ = ਮੁਕਾ ਦਿੱਤੀ ਹੈ ॥੧॥ ਰਹਾਉ ॥
ਪੂਰਨ ਪਰਮ ਜੋਤਿ ਪਰਮੇਸਰ ਪ੍ਰੀਤਮ ਪ੍ਰਾਨ ਹਮਾਰੇ ॥
He is the Perfect, Supreme Light, the Supreme Lord God, my Beloved, my Breath of Life.
ਪਰਮੇਸਰ ਸਭ ਵਿਚ ਵਿਆਪਕ ਹੈ ਸਭ ਤੋਂ ਉੱਚਾ ਆਤਮਕ ਜੀਵਨ ਦਾ ਚਾਨਣ ਦੇਣ ਵਾਲਾ ਹੈ, ਮੇਰਾ ਪਿਆਰਾ ਹੈ ਅਤੇ ਮੇਰੀ ਜਿੰਦ (ਦਾ ਸਹਾਰਾ) ਹੈ- ਪੂਰਨ = ਸਭ ਵਿਚ ਵਿਆਪਕ। ਜੋਤਿ = ਚਾਨਣ ਦਾ ਸੋਮਾ।
ਮੋਹਨ ਮੋਹਿ ਲੀਆ ਮਨੁ ਮੇਰਾ ਸਮਝਸਿ ਸਬਦੁ ਬੀਚਾਰੇ ॥੧॥
The Fascinating Lord has fascinated my mind; contemplating the Word of the Shabad, I have come to understand. ||1||
ਜਦੋਂ ਦਾ ਮੋਹਨ-ਪ੍ਰਭੂ ਨੇ ਮੇਰਾ ਮਨ (ਆਪਣੇ ਪਿਆਰ ਵਿਚ) ਮੋਹ ਲਿਆ ਹੈ ਤਦੋਂ ਤੋਂ ਮੇਰਾ ਮਨ ਗੁਰੂ ਦਾ ਸ਼ਬਦ ਵਿਚਾਰ ਵਿਚਾਰ ਕੇ ਇਹ ਸਮਝ ਰਿਹਾ ਹੈ ॥੧॥ ਬੀਚਾਰੇ = ਬੀਚਾਰਿ, ਵਿਚਾਰ ਕੇ ॥੧॥
ਮਨਮੁਖ ਹੀਨ ਹੋਛੀ ਮਤਿ ਝੂਠੀ ਮਨਿ ਤਨਿ ਪੀਰ ਸਰੀਰੇ ॥
The worthless self-willed manmukh, with false and shallow understanding - his mind and body are held in pain's grip.
ਜਿਤਨਾ ਚਿਰ ਮੈਂ ਆਪਣੇ ਮਨ ਦੇ ਪਿੱਛੇ ਤੁਰਦਾ ਰਿਹਾ, ਮੈਂ ਕਮਜ਼ੋਰ ਰਿਹਾ (ਵਿਕਾਰ ਮੇਰੇ ਉਤੇ ਜ਼ੋਰ ਪਾਂਦੇ ਰਹੇ), ਮੇਰੀ ਅਕਲ ਥੋੜ੍ਹ-ਵਿੱਤੀ ਰਹੀ, ਝੂਠ ਵਿਚ ਹੀ ਲੱਗੀ ਰਹੀ (ਇਸ ਕਾਰਨ) ਮੇਰੇ ਮਨ ਵਿਚ ਮੇਰੇ ਸਰੀਰ ਵਿਚ ਦੁੱਖ-ਕਲੇਸ਼ ਉੱਠਦੇ ਰਹੇ। ਮਨਮੁਖ = ਆਪਣੇ ਮਨ ਦੇ ਪਿੱਛੇ ਤੁਰਨ ਵਾਲਾ। ਹੀਨ = ਕਮਜ਼ੋਰ, ਨਿਰਬਲ। ਹੋਛੀ = ਥੋੜ੍ਹ-ਵਿਤੀ। ਮਨਿ = ਮਨ ਵਿਚ। ਤਨਿ = ਤਨ ਵਿਚ। ਸਰੀਰੇ = ਸਰੀਰ ਵਿਚ।
ਜਬ ਕੀ ਰਾਮ ਰੰਗੀਲੈ ਰਾਤੀ ਰਾਮ ਜਪਤ ਮਨ ਧੀਰੇ ॥੨॥
Since I came to be imbued with the Love of my Beautiful Lord, I meditate on the Lord, and my mind is encouraged. ||2||
ਪਰ ਜਦੋਂ ਤੋਂ ਮੈਂ ਰੰਗੀਲੇ ਰਾਮ (ਦੇ ਪਿਆਰ) ਵਿਚ ਰੰਗੀ ਗਈ ਹਾਂ, ਮੇਰਾ ਮਨ ਉਸ ਰਾਮ ਨੂੰ ਸਿਮਰ ਸਿਮਰ ਕੇ ਧੀਰਜ ਵਾਲਾ ਹੁੰਦਾ ਜਾ ਰਿਹਾ ਹੈ ॥੨॥ ਰਾਤੀ = ਰੰਗੀ ਗਈ। ਧੀਰੇ = ਧੀਰਜ ਧਾਰਦਾ ਹੈ ॥੨॥
ਹਉਮੈ ਛੋਡਿ ਭਈ ਬੈਰਾਗਨਿ ਤਬ ਸਾਚੀ ਸੁਰਤਿ ਸਮਾਨੀ ॥
Abandoning egotism, I have become detached. And now, I absorb true intuitive understanding.
ਜਦੋਂ ਤੋਂ (ਠਾਕੁਰ-ਪ੍ਰਭੂ ਦੀ ਦਾਸੀ ਬਣ ਕੇ) ਮੈਂ ਹਉਮੈ ਤਿਆਗ ਕੇ ਮਾਇਆ-ਮੋਹ ਵਲੋਂ ਉਪਰਾਮ ਹੋ ਚੁਕੀ ਹਾਂ, ਤਦੋਂ ਤੋਂ ਮੇਰੀ ਸੁਰਤ ਸਦਾ ਕਾਇਮ ਰਹਿਣ ਵਾਲੇ ਪ੍ਰਭੂ ਦੀ ਯਾਦ ਵਿਚ ਲੀਨ ਰਹਿੰਦੀ ਹੈ; ਬੈਰਾਗਨਿ = ਵੈਰਾਗ ਵਾਲੀ, ਮਾਇਆ ਤੋਂ ਉਪਰਾਮ। ਸਮਾਨੀ = ਲੀਨ ਰਹਿੰਦੀ ਹੈ।
ਅਕੁਲ ਨਿਰੰਜਨ ਸਿਉ ਮਨੁ ਮਾਨਿਆ ਬਿਸਰੀ ਲਾਜ ਲੋੁਕਾਨੀ ॥੩॥
The mind is pleased and appeased by the Pure, Immaculate Lord; the opinions of other people are irrelevant. ||3||
ਮੇਰਾ ਮਨ ਉਸ ਪ੍ਰਭੂ ਦੀ ਯਾਦ ਵਿਚ ਗਿੱਝਿਆ ਰਹਿੰਦਾ ਹੈ ਜੋ ਮਾਇਆ ਦੇ ਪ੍ਰਭਾਵ ਤੋਂ ਰਹਿਤ ਹੈ ਅਤੇ ਜਿਸ ਦੀ ਕੋਈ ਖ਼ਾਸ ਕੁਲ ਨਹੀਂ ਹੈ। (ਮੈਨੂੰ ਹਉਮੈ ਨਹੀਂ ਰਹੀ, ਇਸ ਵਾਸਤੇ) ਮੈਂ ਲੋਕ-ਲਾਜ (ਭੀ) ਭੁਲਾ ਬੈਠੀ ਹਾਂ ॥੩॥ ਅਕੁਲ = ਜਿਸ ਦੀ ਕੋਈ ਖ਼ਾਸ ਕੁਲ ਨਹੀਂ। ਨਿਰੰਜਨ = {ਨਿਰ-ਅੰਜਨ। ਅੰਜਨ = ਕਾਲਖ, ਸੁਰਮਾ, ਮਾਇਆ ਦੇ ਮੋਹ ਦੀ ਕਾਲਖ} ਮਾਇਆ ਦੇ ਪ੍ਰਭਾਵ ਤੋਂ ਪਰੇ। ਲੋਕੁ = ਦੁਨੀਆ, ਜਗਤ। ਲਕਾਨੀ = ਜਗਤ ਦੀ। ਲਕਾਨੀ = {ਨੋਟ: ਅੱਖਰ 'ਲ' ਦੇ ਨਾਲ ਦੋ ਲਗਾਂ ਹਨ: (ੋ) ਅਤੇ (ੁ) ਅਸਲ ਲਫ਼ਜ਼ 'ਲੋਕਾਨੀ' ਹੈ, ਇਥੇ 'ਲੁਕਾਨੀ' ਪੜ੍ਹਨਾ ਹੈ} ਦੁਨੀਆ ਦੀ ॥੩॥
ਭੂਰ ਭਵਿਖ ਨਾਹੀ ਤੁਮ ਜੈਸੇ ਮੇਰੇ ਪ੍ਰੀਤਮ ਪ੍ਰਾਨ ਅਧਾਰਾ ॥
There is no other like You, in the past or in the future, O my Beloved, my Breath of Life, my Support.
ਹੇ ਮੇਰੇ ਪ੍ਰੀਤਮ! ਹੇ ਮੇਰੀ ਜਿੰਦ ਦੇ ਆਸਰੇ ਪ੍ਰਭੂ! ਹੁਣ ਮੈਨੂੰ ਤੇਰੇ ਵਰਗਾ ਕੋਈ ਨਹੀਂ ਦਿੱਸਦਾ, ਨਾਹ ਪਿਛਲੇ ਬੀਤੇ ਸਮਿਆਂ ਵਿਚ, ਨਾਹ ਹੁਣ, ਅਤੇ ਨਾਹ ਹੀ ਆਉਣ ਵਾਲੇ ਸਮਿਆਂ ਵਿਚ। ਭੂਰ = ਬੀਤਿਆ ਹੋਇਆ ਸਮਾ, ਭੂਤ। ਭਵਿਖ = ਆਉਣ ਵਾਲਾ ਸਮਾ। ਅਧਾਰਾ = ਆਸਰਾ।
ਹਰਿ ਕੈ ਨਾਮਿ ਰਤੀ ਸੋਹਾਗਨਿ ਨਾਨਕ ਰਾਮ ਭਤਾਰਾ ॥੪॥੧॥
The soul-bride is imbued with the Name of the Lord; O Nanak, the Lord is her Husband. ||4||1||
ਹੇ ਨਾਨਕ! ਜਿਸ ਜੀਵ-ਇਸਤ੍ਰੀ ਨੇ ਪਰਮਾਤਮਾ ਨੂੰ ਆਪਣਾ ਖਸਮ ਮੰਨ ਲਿਆ ਹੈ, ਜੇਹੜੀ ਪ੍ਰਭੂ ਦੇ ਨਾਮ ਵਿਚ ਰੰਗੀ ਰਹਿੰਦੀ ਹੈ, ਉਹ ਚੰਗੇ ਭਾਗਾਂ ਵਾਲੀ ਬਣ ਜਾਂਦੀ ਹੈ ॥੪॥੧॥ ਨਾਮਿ = ਨਾਮ ਵਿਚ। ਸੋਹਾਗਨਿ = ਚੰਗੇ ਭਾਗਾਂ ਵਾਲੀ। ਭਤਾਰ = ਖਸਮ ॥੪॥੧॥