ਬਿਹਾਗੜਾ ਮਹਲਾ

Bihaagraa, Fifth Mehl:

ਬਿਹਾਗੜਾ ਪੰਜਵੀਂ ਪਾਤਸ਼ਾਹੀ।

ਹਰਿ ਚਰਣ ਸਰੋਵਰ ਤਹ ਕਰਹੁ ਨਿਵਾਸੁ ਮਨਾ

The Lord's Feet are the Pools of Ambrosial Nectar; your dwelling is there, O my mind.

ਹੇ ਮੇਰੇ ਮਨ! ਪਰਮਾਤਮਾ ਦੇ ਚਰਨ (ਮਾਨੋ) ਸੁੰਦਰ ਤਾਲਾਬ ਹੈ, ਉਸ ਵਿਚ ਤੂੰ (ਸਦਾ) ਟਿਕਿਆ ਰਹੁ। ਸਰ = ਤਾਲਾਬ। ਸਰੋਵਰ = ਸ੍ਰੇਸ਼ਟ ਤਾਲਾਬ। ਤਹ = ਉੱਥੇ। ਮਨਾ = ਹੇ ਮਨ!

ਕਰਿ ਮਜਨੁ ਹਰਿ ਸਰੇ ਸਭਿ ਕਿਲਬਿਖ ਨਾਸੁ ਮਨਾ

Take your cleansing bath in the Ambrosial Pool of the Lord, and all of your sins shall be wiped away, O my soul.

ਹੇ ਮਨ! ਪਰਮਾਤਮਾ (ਦੀ ਸਿਫ਼ਤ-ਸਾਲਾਹ) ਦੇ ਤਾਲਾਬ ਵਿਚ ਇਸ਼ਨਾਨ ਕਰਿਆ ਕਰ, ਤੇਰੇ ਸਾਰੇ ਪਾਪਾਂ ਦਾ ਨਾਸ ਹੋ ਜਾਇਗਾ। ਮਜਨੁ = ਇਸ਼ਨਾਨ। ਸਰੇ = ਸਰਿ, ਸਰ ਵਿਚ। ਹਰਿ ਸਰੇ = ਪਰਮਾਤਮਾ (ਦੀ ਸਿਫ਼ਤ-ਸਾਲਾਹ) ਦੇ ਸਰ ਵਿਚ। ਸਭਿ = ਸਾਰੇ। ਕਿਲਬਿਖ = ਪਾਪ।

ਕਰਿ ਸਦਾ ਮਜਨੁ ਗੋਬਿੰਦ ਸਜਨੁ ਦੁਖ ਅੰਧੇਰਾ ਨਾਸੇ

Take your cleansing ever in the Lord God, O friends, and the pain of darkness shall be dispelled.

ਹੇ ਮਨ! ਸਦਾ (ਹਰਿ-ਸਰ ਵਿਚ) ਇਸ਼ਨਾਨ ਕਰਦਾ ਰਿਹਾ ਕਰ! ਇੰਜ ਮਿੱਤਰ ਪ੍ਰਭੂ ਸਾਰੇ ਦੁੱਖ ਨਾਸ ਕਰ ਦੇਂਦਾ ਹੈ ਤੇ ਮੋਹ ਦਾ ਹਨੇਰਾ ਦੂਰ ਹੋ ਜਾਂਦਾ ਹੈ। ਸਜਨੁ = ਮਿੱਤਰ। ਨਾਸੇ = ਨਾਸ ਕਰ ਦੇਂਦਾ ਹੈ।

ਜਨਮ ਮਰਣੁ ਹੋਇ ਤਿਸ ਕਉ ਕਟੈ ਜਮ ਕੇ ਫਾਸੇ

Birth and death shall not touch you, and the noose of Death shall be cut away.

ਇੰਜ ਮਨੁੱਖ ਨੂੰ ਜਨਮ-ਮਰਨ ਦਾ ਗੇੜ ਨਹੀਂ ਭੁਗਤਣਾ ਪੈਂਦਾ, ਮਿੱਤਰ-ਪ੍ਰਭੂ ਉਸ ਦੀਆਂ ਜਮ ਦੀਆਂ ਫਾਹੀਆਂ (ਆਤਮਕ ਮੌਤ ਲਿਆਉਣ ਵਾਲੀਆਂ ਫਾਹੀਆਂ) ਕੱਟ ਦੇਂਦਾ ਹੈ। ਕਉ = ਨੂੰ। ਕਟੈ = ਕੱਟ ਦੇਂਦਾ ਹੈ। ਫਾਸੇ = ਫਾਹੀਆਂ।

ਮਿਲੁ ਸਾਧਸੰਗੇ ਨਾਮ ਰੰਗੇ ਤਹਾ ਪੂਰਨ ਆਸੋ

So join the Saadh Sangat, the Company of the Holy, and be imbued with the Naam, the Name of the Lord; there, your hopes shall be fulfilled.

ਸਾਧ ਸੰਗਤ ਵਿਚ ਮਿਲ ਕੇ ਪਰਮਾਤਮਾ ਦੇ ਨਾਮ-ਰੰਗ ਵਿਚ ਜੁੜਿਆਂ ਤੇਰੀ ਹਰੇਕ ਆਸ ਪੂਰੀ ਹੋਵੇਗੀ। ਰੰਗੇ = ਰੰਗਿ, ਪ੍ਰੇਮ ਵਿਚ। ਤਹਾ = ਉਸ (ਸਾਧ ਸੰਗਤ) ਵਿਚ।

ਬਿਨਵੰਤਿ ਨਾਨਕ ਧਾਰਿ ਕਿਰਪਾ ਹਰਿ ਚਰਣ ਕਮਲ ਨਿਵਾਸੋ ॥੧॥

Prays Nanak, shower Your Mercy upon me, O Lord, that I might dwell at Your Lotus Feet. ||1||

ਨਾਨਕ ਬੇਨਤੀ ਕਰਦਾ ਹੈ ਕਿ ਹੇ ਹਰੀ! ਕਿਰਪਾ ਕਰ! ਤੇਰੇ ਸੋਹਣੇ ਕੋਮਲ ਚਰਨਾਂ ਵਿਚ ਮੇਰਾ ਮਨ ਸਦਾ ਟਿਕਿਆ ਰਹੇ ॥੧॥ ਹਰਿ = ਹੇ ਹਰੀ! ॥੧॥

ਤਹ ਅਨਦ ਬਿਨੋਦ ਸਦਾ ਅਨਹਦ ਝੁਣਕਾਰੋ ਰਾਮ

There is bliss and ecstasy there always, and the unstruck celestial melody resounds there.

ਸਾਧ ਸੰਗਤ ਵਿਚ ਸਦਾ ਆਤਮਕ ਆਨੰਦ ਤੇ ਖ਼ੁਸ਼ੀਆਂ ਦੀ (ਮਾਨੋ) ਇਕ-ਰਸ ਰੌ ਚਲੀ ਰਹਿੰਦੀ ਹੈ। ਤਹ = ਉੱਥੇ, ਸਾਧ ਸੰਗਤ ਵਿਚ। ਬਿਨੋਦ = ਖ਼ੁਸ਼ੀਆਂ। ਅਨਹਦ = ਇਕ-ਰਸ, ਲਗਾਤਾਰ। ਝੁਣਕਾਰੋ = (ਵੱਜ ਰਹੇ ਸਾਜਾਂ ਦੀ) ਮੱਠੀ ਮੱਠੀ ਆਵਾਜ਼।

ਮਿਲਿ ਗਾਵਹਿ ਸੰਤ ਜਨਾ ਪ੍ਰਭ ਕਾ ਜੈਕਾਰੋ ਰਾਮ

Meeting together, the Saints sing God's Praises, and celebrate His Victory.

ਸਾਧ ਸੰਗਤ ਵਿਚ ਸੰਤ ਜਨ ਮਿਲ ਕੇ ਪਰਮਾਤਮਾ ਦੀ ਸਿਫ਼ਤ-ਸਾਲਾਹ ਦੇ ਗੀਤ ਗਾਂਦੇ ਰਹਿੰਦੇ ਹਨ। ਮਿਲਿ = ਮਿਲ ਕੇ। ਜੈਕਾਰੋ = ਸਿਫ਼ਤ-ਸਾਲਾਹ।

ਮਿਲਿ ਸੰਤ ਗਾਵਹਿ ਖਸਮ ਭਾਵਹਿ ਹਰਿ ਪ੍ਰੇਮ ਰਸ ਰੰਗਿ ਭਿੰਨੀਆ

Meeting together, the Saints sing the Praises of the Lord Master; they are pleasing to the Lord, and saturated with the sublime essence of His love and affection.

ਸੰਤ ਜਨ ਸਿਫ਼ਤ-ਸਾਲਾਹ ਦੇ ਗੀਤ ਗਾਂਦੇ ਹਨ, ਉਹ ਖ਼ਸਮ-ਪ੍ਰਭੂ ਨੂੰ ਪਿਆਰੇ ਲੱਗਦੇ ਹਨ, ਉਹਨਾਂ ਦੀ ਸੁਰਤਿ ਪਰਮਾਤਮਾ ਦੇ ਪ੍ਰੇਮ-ਰਸ ਦੇ ਰੰਗ ਵਿਚ ਭਿੱਜੀ ਰਹਿੰਦੀ ਹੈ। ਖਸਮ ਭਾਵਹਿ = ਖਸਮ ਨੂੰ ਪਿਆਰੇ ਲੱਗਦੇ ਹਨ। ਰੰਗਿ = ਰੰਗ ਵਿਚ। ਭਿੰਨੀਆ = ਭਿੱਜੀ ਰਹਿੰਦੀ ਹੈ।

ਹਰਿ ਲਾਭੁ ਪਾਇਆ ਆਪੁ ਮਿਟਾਇਆ ਮਿਲੇ ਚਿਰੀ ਵਿਛੁੰਨਿਆ

They obtain the profit of the Lord, eliminate their self-conceit, and meet Him, from whom they were separated for so long.

ਉਹ ਪਰਮਾਤਮਾ ਦੇ ਨਾਮ ਦੀ ਖੱਟੀ ਖੱਟਦੇ ਹਨ, (ਆਪਣੇ ਅੰਦਰੋਂ) ਆਪਾ-ਭਾਵ ਮਿਟਾ ਲੈਂਦੇ ਹਨ, ਚਿਰਾਂ ਤੋਂ ਵਿਛੁੜੇ ਹੋਏ (ਪਰਮਾਤਮਾ) ਨੂੰ ਮਿਲ ਪੈਂਦੇ ਹਨ। ਆਪੁ = ਆਪਾ-ਭਾਵ, ਅਹੰਕਾਰ। ਚਿਰੀ ਵਿਛੁੰਨਿਆ = ਚਿਰਾਂ ਦੇ ਵਿਛੁੱੜੇ ਹੋਏ।

ਗਹਿ ਭੁਜਾ ਲੀਨੇ ਦਇਆ ਕੀਨੑੇ ਪ੍ਰਭ ਏਕ ਅਗਮ ਅਪਾਰੋ

Taking them by the arm, He makes them His own; God, the One, inaccessible and infinite, bestows His kindness.

ਅਪਹੁੰਚ ਤੇ ਬੇਅੰਤ ਪਰਮਾਤਮਾ ਉਹਨਾਂ ਉਤੇ ਦਇਆ ਕਰਦਾ ਹੈ, (ਉਹਨਾਂ ਦੀ) ਬਾਂਹ ਫੜ ਕੇ (ਉਹਨਾਂ ਨੂੰ) ਆਪਣੇ ਬਣਾ ਲੈਂਦਾ ਹੈ। ਗਹਿ = ਫੜ ਕੇ। ਭੁਜਾ = ਬਾਂਹ। ਅਗਮ = ਅਪਹੁੰਚ। ਅਪਾਰੋ = ਬੇਅੰਤ।

ਬਿਨਵੰਤਿ ਨਾਨਕ ਸਦਾ ਨਿਰਮਲ ਸਚੁ ਸਬਦੁ ਰੁਣ ਝੁਣਕਾਰੋ ॥੨॥

Prays Nanak, forever immaculate are those who sing the Praises of the True Word of the Shabad. ||2||

ਨਾਨਕ ਬੇਨਤੀ ਕਰਦਾ ਹੈ ਕਿ ਉਹ ਸੰਤ ਜਨ ਸਦਾ ਲਈ ਪਵਿਤ੍ਰ ਜੀਵਨ ਵਾਲੇ ਹੋ ਜਾਂਦੇ ਹਨ, ਪਰਮਾਤਮਾ ਦੀ ਸਿਫ਼ਤ ਸਾਲਾਹ ਦੀ ਬਾਣੀ ਉਹਨਾਂ ਦੇ ਅੰਦਰ ਮਿੱਠੀ ਮਿੱਠੀ ਰੌ ਚਲਾਈ ਰੱਖਦੀ ਹੈ ॥੨॥ ਸਚੁ ਸਬਦੁ = ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਦੀ ਬਾਣੀ। ਰੁਣਝੁਣਕਾਰੋ = ਮਿੱਠੀ ਸੁਰੀਲੀ ਮੱਧਮ ਆਵਾਜ਼ ॥੨॥

ਸੁਣਿ ਵਡਭਾਗੀਆ ਹਰਿ ਅੰਮ੍ਰਿਤ ਬਾਣੀ ਰਾਮ

Listen, O most fortunate ones, to the Ambrosial Bani of the Word of the Lord.

ਹੇ ਭਾਗਾਂ ਵਾਲੇ! ਆਤਮਕ ਜੀਵਨ ਦੇਣ ਵਾਲੀ ਪ੍ਰਭੂ ਦੀ ਸਿਫ਼ਤ-ਸਾਲਾਹ ਦੀ ਬਾਣੀ ਸਦਾ ਸੁਣਿਆ ਕਰ। ਅੰਮ੍ਰਿਤ = ਆਤਮਕ ਜੀਵਨ ਦੇਣ ਵਾਲੀ।

ਜਿਨ ਕਉ ਕਰਮਿ ਲਿਖੀ ਤਿਸੁ ਰਿਦੈ ਸਮਾਣੀ ਰਾਮ

He alone, whose karma is so pre-ordained, has it enter into his heart.

ਇਹ ਬਾਣੀ ਉਸ ਉਸ (ਵਡ-ਭਾਗੀ) ਦੇ ਹਿਰਦੇ ਵਿਚ ਵੱਸਦੀ ਹੈ ਜਿਨ੍ਹਾਂ ਦੇ ਮੱਥੇ ਉਤੇ ਪਰਮਾਤਮਾ ਦੀ ਬਖ਼ਸ਼ਸ਼ ਨਾਲ ਇਸ ਦੀ ਪ੍ਰਾਪਤੀ ਦਾ ਲੇਖ ਲਿਖਿਆ ਹੁੰਦਾ ਹੈ। ਜਿਨ ਕਉ = ਜਿਨ੍ਹਾਂ ਦੇ ਮੱਥੇ ਉਤੇ। ਕਰਮਿ = (ਪਰਮਾਤਮਾ ਦੀ) ਬਖ਼ਸ਼ਸ਼ ਨਾਲ। ਤਿਸੁ ਰਿਦੈ = ਉਸ ਉਸ ਮਨੁੱਖ ਦੇ ਹਿਰਦੇ ਵਿਚ। {ਨੋਟ: ਲਫ਼ਜ਼ 'ਜਿਨ੍ਹ੍ਹ' ਬਹੁ-ਵਚਨ ਹੈ, ਲਫ਼ਜ਼ 'ਤਿਸੁ' ਇਕ-ਵਚਨ ਹੈ। ਦੋਹਾਂ ਦਾ ਮੇਲ ਠੀਕ ਕਰਨ ਲਈ 'ਤਿਸੁ' ਦਾ ਅਰਥ 'ਤਿਸੁ ਤਿਸੁ' ਕਰਨਾ ਹੈ}।

ਅਕਥ ਕਹਾਣੀ ਤਿਨੀ ਜਾਣੀ ਜਿਸੁ ਆਪਿ ਪ੍ਰਭੁ ਕਿਰਪਾ ਕਰੇ

He alone knows the Unspoken Speech, unto whom God has shown His Mercy.

ਜਿਸ ਜਿਸ ਮਨੁੱਖ ਉੱਤੇ ਪ੍ਰਭੂ ਆਪ ਕਿਰਪਾ ਕਰਦਾ ਹੈ ਉਹ ਬੰਦੇ ਅਕੱਥ ਪ੍ਰਭੂ ਦੀ ਸਿਫ਼ਤ-ਸਾਲਾਹ ਨਾਲ ਸਾਂਝ ਪਾਂਦੇ ਹਨ। ਅਕਥ = ਜਿਸ ਦਾ ਸਰੂਪ ਬਿਆਨ ਨਾਹ ਕੀਤਾ ਜਾ ਸਕੇ। ਜਿਸੁ = ਜਿਸ ਜਿਸ ਉਤੇ।

ਅਮਰੁ ਥੀਆ ਫਿਰਿ ਮੂਆ ਕਲਿ ਕਲੇਸਾ ਦੁਖ ਹਰੇ

He becomes immortal, and shall not die again; his troubles, disputes and pains are dispelled.

(ਸਿਫ਼ਤ-ਸਾਲਾਹ ਨਾਲ) ਮਨੁੱਖ ਅਟੱਲ ਆਤਮਕ ਜੀਵਨ ਵਾਲਾ ਹੋ ਜਾਂਦਾ ਹੈ ਤੇ ਮੁੜ ਕਦੇ ਆਤਮਕ ਮੌਤ ਨਹੀਂ ਸਹੇੜਦਾ ਤੇ ਇੰਜ ਸਾਰੇ ਦੁੱਖ ਕਲੇਸ਼ ਝਗੜੇ ਦੂਰ ਕਰ ਲੈਂਦਾ ਹੈ। ਅਮਰੁ = ਅਟੱਲ ਆਤਮਕ ਜੀਵਨ ਵਾਲਾ। ਨਾ ਮੂਆ = ਆਤਮਕ ਮੌਤ ਦੇ ਕਾਬੂ ਨਹੀਂ ਆਉਂਦਾ। ਕਲਿ = ਝਗੜੇ। ਹਰੇ = ਦੂਰ ਕਰ ਲੈਂਦਾ ਹੈ।

ਹਰਿ ਸਰਣਿ ਪਾਈ ਤਜਿ ਜਾਈ ਪ੍ਰਭ ਪ੍ਰੀਤਿ ਮਨਿ ਤਨਿ ਭਾਣੀ

He finds the Sanctuary of the Lord; he does not forsake the Lord, and does not leave. God's Love is pleasing to his mind and body.

ਇੰਜ ਮਨੁੱਖ ਪਰਮਾਤਮਾ ਦੀ ਸਰਨ ਪ੍ਰਾਪਤ ਕਰ ਲੈਂਦਾ ਹੈ ਜੋ ਕਦੇ ਛੱਡ ਕੇ ਨਹੀਂ ਜਾਂਦਾ ਤੇ ਉਸ ਮਨੁੱਖ ਦੇ ਮਨ ਵਿਚ, ਹਿਰਦੇ ਵਿਚ ਪ੍ਰਭੂ ਦੀ ਪ੍ਰੀਤ ਪਿਆਰੀ ਲੱਗਣ ਲੱਗ ਪੈਂਦੀ ਹੈ। ਤਜਿ = ਛੱਡ ਕੇ। ਮਨਿ = ਮਨ ਵਿਚ। ਤਨਿ = ਹਿਰਦੇ ਵਿਚ। ਭਾਣੀ = ਪਿਆਰੀ ਲੱਗੀ।

ਬਿਨਵੰਤਿ ਨਾਨਕ ਸਦਾ ਗਾਈਐ ਪਵਿਤ੍ਰ ਅੰਮ੍ਰਿਤ ਬਾਣੀ ॥੩॥

Prays Nanak, sing forever the Sacred Ambrosial Bani of His Word. ||3||

ਨਾਨਕ ਬੇਨਤੀ ਕਰਦਾ ਹੈ ਕਿ ਆਤਮਕ ਜੀਵਨ ਦੇਣ ਵਾਲੀ ਸਿਫ਼ਤ-ਸਾਲਾਹ ਦੀ ਪਵਿਤ੍ਰ ਬਾਣੀ ਸਦਾ ਗਾਣੀ ਚਾਹੀਦੀ ਹੈ ॥੩॥ ਗਾਈਐ = ਗਾਣੀ ਚਾਹੀਦੀ ਹੈ ॥੩॥

ਮਨ ਤਨ ਗਲਤੁ ਭਏ ਕਿਛੁ ਕਹਣੁ ਜਾਈ ਰਾਮ

My mind and body are intoxicated - this state cannot be described.

ਇੰਜ ਮਨ ਤੇ ਹਿਰਦਾ (ਪਰਮਾਤਮਾ ਦੀ ਯਾਦ ਵਿਚ) ਮਸਤ ਹੋ ਜਾਂਦਾ ਹੈ ਜਿਸ ਨੂੰ ਬਿਆਨ ਕਰਨਾ ਔਖਾ ਹੈ। ਗਲਤੁ = ਗ਼ਲਤਾਨ, ਮਸਤ। ਕਹਣੁ ਨ ਜਾਈ = ਬਿਆਨ ਨਹੀਂ ਕੀਤਾ ਜਾ ਸਕਦਾ।

ਜਿਸ ਤੇ ਉਪਜਿਅੜਾ ਤਿਨਿ ਲੀਆ ਸਮਾਈ ਰਾਮ

We originated from Him, and into Him we shall merge once again.

ਜਿਸ ਪਰਮਾਤਮਾ ਤੋਂ ਉਹ ਪੈਦਾ ਹੋਇਆ ਸੀ ਉਸੇ ਵਿਚ ਜਾਂਦਾ ਹੈ। ਜਿਸ ਤੇ = ਜਿਸ (ਪਰਮਾਤਮਾ) ਤੋਂ {ਲਫ਼ਜ਼ 'ਜਿਸੁ' ਦਾ (ੁ) ਸੰਬੰਧਕ 'ਤੇ' ਦੇ ਕਾਰਨ ਉਡ ਗਿਆ ਹੈ}। ਤਿਨਿ = ਉਸ (ਪਰਮਾਤਮਾ) ਨੇ। ਲੀਆ ਸਮਾਈ = ਆਪਣੇ ਵਿਚ ਮਿਲਾ ਲਿਆ।

ਮਿਲਿ ਬ੍ਰਹਮ ਜੋਤੀ ਓਤਿ ਪੋਤੀ ਉਦਕੁ ਉਦਕਿ ਸਮਾਇਆ

I merge into God's Light, through and through, like water merging into water.

ਤਾਣੇ ਪੇਟੇ ਵਾਂਗ ਪਰਮਾਤਮਾ ਦੀ ਜੋਤਿ ਵਿਚ ਇੰਜ ਮਿਲ ਜਾਂਦਾ ਹੈ ਜਿਵਾਂ ਪਾਣੀ ਵਿਚ ਪਾਣੀ ਮਿਲ ਜਾਂਦਾ ਹੈ। ਮਿਲਿ = ਮਿਲ ਕੇ। ਓਤਿ = ਉਣੇ ਹੋਏ ਵਿਚ। ਪੋਤੀ = ਪੋਤਿ, ਪ੍ਰੋਤੇ ਹੋਏ ਵਿਚ। ਓਤ ਪੋਤੀ = (ਕੱਪੜੇ ਦੇ) ਤਾਣੇ ਪੇਟੇ ਵਾਂਗ। ਉਦਕੁ = ਪਾਣੀ। ਉਦਕਿ = ਪਾਣੀ ਵਿਚ।

ਜਲਿ ਥਲਿ ਮਹੀਅਲਿ ਏਕੁ ਰਵਿਆ ਨਹ ਦੂਜਾ ਦ੍ਰਿਸਟਾਇਆ

The One Lord permeates the water, the land and the sky - I do not see any other.

(ਫਿਰ ਮਨੁੱਖ ਨੂੰ) ਇਕ ਪਰਮਾਤਮਾ ਪਾਣੀ ਵਿਚ, ਧਰਤੀ ਵਿਚ, ਆਕਾਸ਼ ਵਿਚ ਮੌਜੂਦ ਦਿੱਸਦਾ ਹੈ ਤੇ (ਉਸ ਤੋਂ ਬਿਨਾ) ਕੋਈ ਹੋਰ ਨਹੀਂ ਦਿੱਸਦਾ। ਜਲਿ = ਪਾਣੀ ਵਿਚ। ਥਲਿ = ਧਰਤੀ ਵਿਚ। ਮਹੀਅਲਿ = ਮਹੀ ਤਲਿ, ਧਰਤੀ ਤੇ ਤਲ ਉੱਤੇ, ਪੁਲਾੜ ਵਿਚ, ਆਕਾਸ਼ ਵਿਚ।

ਬਣਿ ਤ੍ਰਿਣਿ ਤ੍ਰਿਭਵਣਿ ਪੂਰਿ ਪੂਰਨ ਕੀਮਤਿ ਕਹਣੁ ਜਾਈ

He is totally permeating the woods, meadows and the three worlds. I cannot express His worth.

(ਫਿਰ ਮਨੁੱਖ ਨੂੰ) ਪਰਮਾਤਮਾ ਜੰਗਲ ਵਿਚ, ਘਾਹ (ਦੇ ਹਰੇਕ ਤੀਲੇ) ਵਿਚ, ਸਾਰੇ ਸੰਸਾਰ ਵਿਚ ਵਿਆਪਕ ਜਾਪਦਾ ਹੈ ਤੇ ਐਸੇ (ਮਨੁੱਖ ਦੀ ਆਤਮਕ ਅਵਸਥਾ ਦਾ) ਮੁੱਲ ਬਿਆਨ ਨਹੀਂ ਕੀਤਾ ਜਾ ਸਕਦਾ।

ਬਿਨਵੰਤਿ ਨਾਨਕ ਆਪਿ ਜਾਣੈ ਜਿਨਿ ਏਹ ਬਣਤ ਬਣਾਈ ॥੪॥੨॥੫॥

Prays Nanak, He alone knows - He who created this creation. ||4||2||5||

ਨਾਨਕ ਬੇਨਤੀ ਕਰਦਾ ਹੈ ਕਿ ਜਿਸ ਪਰਮਾਤਮਾ ਨੇ (ਉਸ ਮਨੁੱਖ ਦੀ ਆਤਮਕ ਅਵਸਥਾ ਦੀ) ਇਹ ਖੇਡ ਬਣਾ ਦਿੱਤੀ ਉਹ ਆਪ ਹੀ ਉਸ ਨੂੰ ਸਮਝਦਾ ਹੈ ॥੪॥੨॥੫॥ ਜਿਨਿ = ਜਿਸ (ਪਰਮਾਤਮਾ) ਨੇ ॥੪॥੨॥੫॥