ਆਸਾ ਮਹਲਾ ੫ ॥
Aasaa, Fifth Mehl:
ਆਸਾ ਪੰਜਵੀਂ ਪਾਤਸ਼ਾਹੀ।
ਜਿਸ ਕਾ ਸਭੁ ਕਿਛੁ ਤਿਸ ਕਾ ਹੋਇ ॥
All things belong to Him - let yourself belong to Him as well.
(ਹੇ ਭਾਈ! ਜੇਹੜਾ ਮਨੁੱਖ) ਉਸ ਪਰਮਾਤਮਾ ਦਾ (ਸੇਵਕ) ਬਣਿਆ ਰਹਿੰਦਾ ਹੈ ਜਿਸ ਦਾ ਇਹ ਸਾਰਾ ਜਗਤ ਰਚਿਆ ਹੋਇਆ ਹੈ, ਜਿਸ ਕਾ = ਜਿਸ (ਪਰਮਾਤਮਾ) ਦਾ {ਲਫ਼ਜ਼ 'ਜਿਸ' ਦਾ (ੁ) ਸੰਬੰਧਕ 'ਕਾ' ਦੇ ਕਾਰਨ ਉਡ ਗਿਆ ਹੈ}।
ਤਿਸੁ ਜਨ ਲੇਪੁ ਨ ਬਿਆਪੈ ਕੋਇ ॥੧॥
No stain clings to such a humble being. ||1||
ਉਸ ਮਨੁੱਖ ਉਤੇ ਮਾਇਆ ਦਾ ਕਿਸੇ ਤਰ੍ਹਾਂ ਦਾ ਭੀ ਪ੍ਰਭਾਵ ਨਹੀਂ ਪੈ ਸਕਦਾ ॥੧॥ ਲੇਪੁ = ਮਾਇਆ ਦਾ ਪ੍ਰਭਾਵ। ਬਿਆਪੈ = ਜ਼ੋਰ ਪਾ ਸਕਦਾ ॥੧॥
ਹਰਿ ਕਾ ਸੇਵਕੁ ਸਦ ਹੀ ਮੁਕਤਾ ॥
The Lord's servant is liberated forever.
(ਹੇ ਭਾਈ!) ਪਰਮਾਤਮਾ ਦਾ ਭਗਤ ਸਦਾ ਹੀ (ਮਾਇਆ ਦੇ ਮੋਹ ਦੇ ਬੰਧਨਾਂ ਤੋਂ) ਆਜ਼ਾਦ ਰਹਿੰਦਾ ਹੈ, ਮੁਕਤਾ = ਮਾਇਆ ਦੇ ਬੰਧਨਾਂ ਤੋਂ ਆਜ਼ਾਦ।
ਜੋ ਕਿਛੁ ਕਰੈ ਸੋਈ ਭਲ ਜਨ ਕੈ ਅਤਿ ਨਿਰਮਲ ਦਾਸ ਕੀ ਜੁਗਤਾ ॥੧॥ ਰਹਾਉ ॥
Whatever He does, is pleasing to His servant; the way of life of His slave is immaculately pure. ||1||Pause||
ਪਰਮਾਤਮਾ ਜੋ ਕੁਝ ਕਰਦਾ ਹੈ ਸੇਵਕ ਨੂੰ ਉਹ ਸਦਾ ਭਲਾਈ ਹੀ ਭਲਾਈ ਪ੍ਰਤੀਤ ਹੁੰਦੀ ਹੈ, ਸੇਵਕ ਦੀ ਜੀਵਨ-ਰਹਿਤ ਬਹੁਤ ਹੀ ਪਵਿਤ੍ਰ ਹੁੰਦੀ ਹੈ ॥੧॥ ਰਹਾਉ ॥ ਭਲ = ਭਲਾ। ਜਨ ਕੈ = ਸੇਵਕ ਦੇ ਹਿਰਦੇ ਵਿਚ। ਜੁਗਤਾ = ਜੀਵਨ ਦੀ ਜੁਗਤਿ, ਜ਼ਿੰਦਗੀ ਗੁਜ਼ਾਰਨ ਦਾ ਤਰੀਕਾ ॥੧॥ ਰਹਾਉ ॥
ਸਗਲ ਤਿਆਗਿ ਹਰਿ ਸਰਣੀ ਆਇਆ ॥
One who renounces everything, and enters the Lord's Sanctuary
(ਹੇ ਭਾਈ! ਜੇਹੜਾ ਮਨੁੱਖ ਹੋਰ) ਸਾਰੇ (ਆਸਰੇ) ਛੱਡ ਕੇ ਪਰਮਾਤਮਾ ਦੀ ਸਰਨ ਆ ਪੈਂਦਾ ਹੈ,
ਤਿਸੁ ਜਨ ਕਹਾ ਬਿਆਪੈ ਮਾਇਆ ॥੨॥
- how can Maya cling to him? ||2||
ਮਾਇਆ ਉਸ ਮਨੁੱਖ ਉਤੇ ਕਦੇ ਭੀ ਆਪਣਾ ਪ੍ਰਭਾਵ ਨਹੀਂ ਪਾ ਸਕਦੀ ॥੨॥ ਕਹਾ = ਕਿੱਥੇ? ਬਿਲਕੁਲ ਨਹੀਂ ॥੨॥
ਨਾਮੁ ਨਿਧਾਨੁ ਜਾ ਕੇ ਮਨ ਮਾਹਿ ॥
With the treasure of the Naam, the Name of the Lord, in his mind,
(ਹੇ ਭਾਈ!) ਜਿਸ ਮਨੁੱਖ ਦੇ ਮਨ ਵਿਚ ਪਰਮਾਤਮਾ ਦਾ ਨਾਮ-ਖ਼ਜ਼ਾਨਾ ਟਿਕਿਆ ਰਹਿੰਦਾ ਹੈ, ਨਿਧਾਨੁ = ਖ਼ਜ਼ਾਨਾ। ਮਹਿ = ਵਿਚ।
ਤਿਸ ਕਉ ਚਿੰਤਾ ਸੁਪਨੈ ਨਾਹਿ ॥੩॥
he suffers no anxiety, even in dreams. ||3||
ਉਸ ਨੂੰ ਕਦੇ ਭੀ ਕੋਈ ਚਿੰਤਾ ਪੋਹ ਨਹੀਂ ਸਕਦੀ ॥੩॥ ਸੁਪਨੈ = ਸੁਪਨੈ ਵਿਚ ਭੀ, ਕਦੇ ਭੀ ॥੩॥
ਕਹੁ ਨਾਨਕ ਗੁਰੁ ਪੂਰਾ ਪਾਇਆ ॥
Says Nanak, I have found the Perfect Guru.
ਨਾਨਕ ਆਖਦਾ ਹੈ- ਜੇਹੜਾ ਮਨੁੱਖ ਪੂਰਾ ਗੁਰੂ ਲੱਭ ਲੈਂਦਾ ਹੈ, ਨਾਨਕ = ਹੇ ਨਾਨਕ!
ਭਰਮੁ ਮੋਹੁ ਸਗਲ ਬਿਨਸਾਇਆ ॥੪॥੨੦॥੭੧॥
My doubts and attachments have been totally obliterated. ||4||20||71||
ਉਸ ਦੇ ਅੰਦਰੋਂ (ਮਾਇਆ ਦੀ ਖ਼ਾਤਰ) ਭਟਕਣਾ ਦੂਰ ਹੋ ਜਾਂਦੀ ਹੈ (ਉਸ ਦੇ ਮਨ ਵਿਚੋਂ ਮਾਇਆ ਦਾ) ਸਾਰਾ ਮੋਹ ਦੂਰ ਹੋ ਜਾਂਦਾ ਹੈ ॥੪॥੨੦॥੭੧॥ ਭਰਮੁ = ਮਾਇਆ ਦੀ ਭਟਕਣਾ। ਸਗਲ = ਸਾਰਾ ॥੪॥੨੦॥੭੧॥