ਆਸਾ ਮਹਲਾ ੫ ॥
Aasaa, Fifth Mehl:
ਰਾਗ ਆਸਾ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ।
ਉਦਮੁ ਕਰਉ ਕਰਾਵਹੁ ਠਾਕੁਰ ਪੇਖਤ ਸਾਧੂ ਸੰਗਿ ॥
I make the effort, as You cause me to do, my Lord and Master, to behold You in the Saadh Sangat, the Company of the Holy.
ਹੇ ਮੇਰੇ ਮਾਲਕ! (ਮੈਥੋਂ ਇਹ ਉੱਦਮ) ਕਰਾਂਦਾ ਰਹੁ, ਗੁਰੂ ਦੀ ਸੰਗਤਿ ਵਿਚ ਤੇਰਾ ਦਰਸਨ ਕਰਦਾ ਹੋਇਆ ਮੈਂ ਤੇਰਾ ਨਾਮ ਜਪਣ ਦਾ ਆਹਰ ਕਰਦਾ ਰਹਾਂ। ਕਰਉ = ਮੈਂ ਕਰਾਂ। ਕਰਾਵਹੁ = ਤੂੰ ਕਰਾਂਦਾ ਰਹੁ। ਠਾਕੁਰ = ਹੇ ਠਾਕੁਰ! ਸਾਧੂ ਸੰਗਿ = ਗੁਰੂ ਦੀ ਸੰਗਤਿ ਵਿਚ।
ਹਰਿ ਹਰਿ ਨਾਮੁ ਚਰਾਵਹੁ ਰੰਗਨਿ ਆਪੇ ਹੀ ਪ੍ਰਭ ਰੰਗਿ ॥੧॥
I am imbued with the color of the Love of the Lord, Har, Har; God Himself has colored me in His Love. ||1||
ਹੇ ਪ੍ਰਭੂ! ਮੇਰੇ ਮਨ ਉੱਤੇ ਤੂੰ ਆਪਣੇ ਨਾਮ ਦੀ ਰੰਗਣ ਚਾੜ੍ਹ ਦੇ, ਤੂੰ ਆਪ ਹੀ (ਮੇਰੇ ਮਨ ਨੂੰ ਆਪਣੇ ਪ੍ਰੇਮ ਦੇ ਰੰਗ ਵਿਚ) ਰੰਗ ਦੇ ॥੧॥ ਚਰਾਵਹੁ = ਚਾੜ੍ਹਹੁ। ਰੰਗਨਿ = ਰੰਗਣ। ਪ੍ਰਭ = ਹੇ ਪ੍ਰਭੂ! ਰੰਗਿ = (ਆਪਣੇ ਨਾਮ-ਰੰਗ ਵਿਚ) ਰੰਗ ॥੧॥
ਮਨ ਮਹਿ ਰਾਮ ਨਾਮਾ ਜਾਪਿ ॥
I chant the Lord's Name within my mind.
ਹੇ ਪ੍ਰਭੂ! ਮੈਂ ਆਪਣੇ ਮਨ ਵਿਚ ਤੇਰਾ ਰਾਮ-ਨਾਮ ਜਪਦਾ ਰਹਾਂ, ਜਾਪਿ = ਜਪੀਂ, ਮੈਂ ਜਪਦਾ ਰਹਾਂ।
ਕਰਿ ਕਿਰਪਾ ਵਸਹੁ ਮੇਰੈ ਹਿਰਦੈ ਹੋਇ ਸਹਾਈ ਆਪਿ ॥੧॥ ਰਹਾਉ ॥
Bestow Your Mercy, and dwell within my heart; please, become my Helper. ||1||Pause||
ਜੇ ਤੂੰ ਮੇਰਾ ਮਦਦਗਾਰ ਬਣੇਂ ਤੇ (ਮੇਰੇ ਉਤੇ) ਕਿਰਪਾ ਕਰਕੇ, ਮੇਰੇ ਹਿਰਦੇ ਵਿਚ ਆ ਵੱਸੇਂ ॥੧॥ ਰਹਾਉ ॥ ਹਿਰਦੈ = ਹਿਰਦੇ ਵਿਚ ॥੧॥ ਰਹਾਉ ॥
ਸੁਣਿ ਸੁਣਿ ਨਾਮੁ ਤੁਮਾਰਾ ਪ੍ਰੀਤਮ ਪ੍ਰਭੁ ਪੇਖਨ ਕਾ ਚਾਉ ॥
Listening continually to Your Name, O Beloved God, I yearn to behold You.
ਹੇ ਮੇਰੇ ਪਿਆਰੇ! ਕਿ ਤੇਰਾ ਨਾਮ ਸੁਣ ਸੁਣ ਕੇ ਮੇਰੇ ਅੰਦਰ ਤੇਰੇ ਦਰਸਨ ਦਾ ਚਾਉ ਬਣਿਆ ਰਹੇ, ਪ੍ਰੀਤਮ = ਹੇ ਪ੍ਰੀਤਮ! ਪੇਖਨ ਕਾ = ਵੇਖਣ ਦਾ।
ਦਇਆ ਕਰਹੁ ਕਿਰਮ ਅਪੁਨੇ ਕਉ ਇਹੈ ਮਨੋਰਥੁ ਸੁਆਉ ॥੨॥
Please, be kind to me - I am just a worm. This is my object and purpose. ||2||
ਆਪਣੇ ਇਸ ਨਾਚੀਜ਼ ਸੇਵਕ ਉਤੇ ਮੇਹਰ ਕਰ ਕੇ ਮੇਰਾ ਇਹ ਮਨੋਰਥ ਪੂਰਾ ਕਰ, ਮੇਰੀ ਇਹ ਲੋੜ ਪੂਰੀ ਕਰ ॥੨॥ ਕਿਰਮ = ਕੀੜਾ, ਨਾਚੀਜ਼। ਸੁਆਉ = ਗ਼ਰਜ਼ ॥੨॥
ਤਨੁ ਧਨੁ ਤੇਰਾ ਤੂੰ ਪ੍ਰਭੁ ਮੇਰਾ ਹਮਰੈ ਵਸਿ ਕਿਛੁ ਨਾਹਿ ॥
My body and wealth are Yours; You are my God - nothing is in my power.
(ਹੇ ਪ੍ਰਭੂ! ਮੇਰਾ ਇਹ ਸਰੀਰ ਮੇਰਾ ਇਹ ਧਨ ਸਭ ਕੁਝ ਤੇਰਾ ਹੀ ਦਿੱਤਾ ਹੋਇਆ ਹੈ, ਤੂੰ ਹੀ ਮੇਰਾ ਮਾਲਕ ਹੈਂ (ਅਸੀਂ ਜੀਵ ਆਪਣੇ ਉੱਦਮ ਨਾਲ ਤੇਰਾ ਨਾਮ ਜਪਣ ਜੋਗੇ ਨਹੀਂ ਹਾਂ) ਸਾਡੇ ਵੱਸ ਵਿਚ ਕੁਝ ਨਹੀਂ ਹੈ। ਵਸਿ = ਵੱਸ ਵਿਚ।
ਜਿਉ ਜਿਉ ਰਾਖਹਿ ਤਿਉ ਤਿਉ ਰਹਣਾ ਤੇਰਾ ਦੀਆ ਖਾਹਿ ॥੩॥
As You keep me, so do I live; I eat what You give me. ||3||
ਤੂੰ ਸਾਨੂੰ ਜੀਵਾਂ ਨੂੰ ਜਿਸ ਜਿਸ ਹਾਲ ਵਿਚ ਰੱਖਦਾ ਹੈਂ ਉਸੇ ਤਰ੍ਹਾਂ ਹੀ ਅਸੀਂ ਜੀਵਨ ਬਿਤਾਂਦੇ ਹਾਂ, ਅਸੀਂ ਤੇਰਾ ਹੀ ਦਿੱਤਾ ਹੋਇਆ ਹਰੇਕ ਪਦਾਰਥ ਖਾਂਦੇ ਹਾਂ ॥੩॥ ਖਾਹਿ = ਖਾਂਦੇ ਹਾਂ ॥੩॥
ਜਨਮ ਜਨਮ ਕੇ ਕਿਲਵਿਖ ਕਾਟੈ ਮਜਨੁ ਹਰਿ ਜਨ ਧੂਰਿ ॥
The sins of countless incarnations are washed away, by bathing in the dust of the Lord's humble servants.
ਹੇ ਨਾਨਕ! (ਆਖ-) ਪਰਮਾਤਮਾ ਦੇ ਸੇਵਕਾਂ (ਦੇ ਚਰਨਾਂ) ਦੀ ਧੂੜ ਵਿਚ (ਕੀਤਾ ਹੋਇਆ) ਇਸ਼ਨਾਨ (ਮਨੁੱਖ ਦੇ) ਜਨਮਾਂ ਜਨਮਾਂਤਰਾਂ ਦੇ (ਕੀਤੇ ਹੋਏ) ਪਾਪ ਦੂਰ ਕਰ ਦੇਂਦਾ ਹੈ, ਕਿਲਵਿਖ = ਪਾਪ। ਮਜਨੁ = ਇਸ਼ਨਾਨ। ਧੂਰਿ = ਚਰਨਾਂ ਦੀ ਧੂੜ।
ਭਾਇ ਭਗਤਿ ਭਰਮ ਭਉ ਨਾਸੈ ਹਰਿ ਨਾਨਕ ਸਦਾ ਹਜੂਰਿ ॥੪॥੪॥੧੩੯॥
By loving devotional worship, doubt and fear depart; O Nanak, the Lord is Ever-present. ||4||4||139||
ਪ੍ਰਭੂ-ਪ੍ਰੇਮ ਦੀ ਰਾਹੀਂ ਭਗਤੀ ਦੀ ਬਰਕਤਿ ਨਾਲ (ਮਨੁੱਖ ਦਾ) ਹਰੇਕ ਕਿਸਮ ਦਾ ਡਰ ਵਹਮ ਨਾਸ ਹੋ ਜਾਂਦਾ ਹੈ, ਤੇ ਪਰਮਾਤਮਾ ਸਦਾ ਅੰਗ-ਸੰਗ ਪ੍ਰਤੀਤ ਹੋਣ ਲੱਗ ਪੈਂਦਾ ਹੈ ॥੪॥੪॥੧੩੯॥ ਭਾਇ = ਪ੍ਰੇਮ ਦੀ ਰਾਹੀਂ ॥੪॥੪॥੧੩੯॥