ਸੰਤ ਜਨਾ ਕਾ ਪੇਖਨੁ ਸਭੁ ਬ੍ਰਹਮ ॥

In the eye of the Saint, everything is God.

ਸੰਤ ਜਨ ਹਰ ਥਾਂ ਅਕਾਲ ਪੁਰਖ ਨੂੰ ਹੀ ਵੇਖਦੇ ਹਨ, ਪੇਖਨੁ = ਵੇਖਣਾ। ਸਭੁ = ਸਾਰਾ, ਹਰ ਥਾਂ।

ਸੰਤ ਜਨਾ ਕੈ ਹਿਰਦੈ ਸਭਿ ਧਰਮ ॥

In the heart of the Saint, everything is Dharma.

ਉਹਨਾਂ ਦੇ ਹਿਰਦੇ ਵਿਚ ਸਾਰੇ (ਖ਼ਿਆਲ) ਧਰਮ ਦੇ ਹੀ (ਉਠਦੇ ਹਨ)। ਸਭਿ = ਸਾਰੇ। ਧਰਮ = ਧਰਮ ਦੇ ਖ਼ਿਆਲ।

ਸੰਤ ਜਨਾ ਸੁਨਹਿ ਸੁਭ ਬਚਨ ॥

The Saint hears words of goodness.

ਸੰਤ ਜਨ ਭਲੇ ਬਚਨ ਹੀ ਸੁਣਦੇ ਹਨ, ਸੁਭ = ਚੰਗੇ।

ਸਰਬ ਬਿਆਪੀ ਰਾਮ ਸੰਗਿ ਰਚਨ ॥

He is absorbed in the All-pervading Lord.

ਤੇ ਸਭ ਥਾਈਂ ਵਿਆਪਕ ਅਕਾਲ ਪੁਰਖ ਨਾਲ ਜੁੜੇ ਰਹਿੰਦੇ ਹਨ।

ਜਿਨਿ ਜਾਤਾ ਤਿਸ ਕੀ ਇਹ ਰਹਤ ॥

This is the way of life of one who knows God.

ਜਿਸ ਜਿਸ ਸੰਤ ਜਨ ਨੇ (ਪ੍ਰਭੂ ਨੂੰ) ਜਾਣ ਲਿਆ ਹੈ ਉਸ ਦੀ ਰਹਿਣੀ ਹੀ ਇਹ ਹੋ ਜਾਂਦੀ ਹੈ, ਜਿਨਿ = ਜਿਸ (ਸਾਧੂ) ਨੇ। ਰਹਤ = ਰਹਣੀ।

ਸਤਿ ਬਚਨ ਸਾਧੂ ਸਭਿ ਕਹਤ ॥

True are all the words spoken by the Holy.

ਕਿ ਉਹ ਸਦਾ ਸੱਚੇ ਬਚਨ ਬੋਲਦਾ ਹੈ; ਸਭਿ ਸਤਿ ਬਚਨ = ਸਾਰੇ ਸੱਚੇ ਬਚਨ।

ਜੋ ਜੋ ਹੋਇ ਸੋਈ ਸੁਖੁ ਮਾਨੈ ॥

Whatever happens, he peacefully accepts.

(ਤੇ) ਜੋ ਕੁਝ (ਪ੍ਰਭੂ ਵਲੋਂ) ਹੁੰਦਾ ਹੈ ਉਸੇ ਨੂੰ ਸੁਖ ਮੰਨਦਾ ਹੈ,

ਕਰਨ ਕਰਾਵਨਹਾਰੁ ਪ੍ਰਭੁ ਜਾਨੈ ॥

He knows God as the Doer, the Cause of causes.

ਸਭ ਕੰਮ ਕਰਨ ਵਾਲਾ ਤੇ (ਜੀਆਂ ਪਾਸੋਂ) ਕਰਾਉਣ ਵਾਲਾ ਪ੍ਰਭੂ ਨੂੰ ਹੀ ਜਾਣਦਾ ਹੈ।

ਅੰਤਰਿ ਬਸੇ ਬਾਹਰਿ ਭੀ ਓਹੀ ॥

He dwells inside, and outside as well.

(ਸਾਧੂ ਜਨਾਂ ਲਈ) ਅੰਦਰ ਬਾਹਰ (ਸਭ ਥਾਂ) ਉਹੀ ਪ੍ਰਭੂ ਵੱਸਦਾ ਹੈ।

ਨਾਨਕ ਦਰਸਨੁ ਦੇਖਿ ਸਭ ਮੋਹੀ ॥੪॥

O Nanak, beholding the Blessed Vision of His Darshan, all are fascinated. ||4||

ਹੇ ਨਾਨਕ! (ਪ੍ਰਭੂ ਦਾ ਸਰਬ-ਵਿਆਪੀ) ਦਰਸਨ ਕਰ ਕੇ ਸਾਰੀ ਸ੍ਰਿਸ਼ਟੀ ਮਸਤ ਹੋ ਜਾਂਦੀ ਹੈ ॥੪॥ ਮੋਹੀ = ਮਸਤ ਹੋ ਜਾਂਦੀ ਹੈ। ਸਭ = ਸਾਰੀ ਸ੍ਰਿਸ਼ਟੀ ॥੪॥