ਕਬੀਰ ਏਕ ਘੜੀ ਆਧੀ ਘਰੀ ਆਧੀ ਹੂੰ ਤੇ ਆਧ ॥
Kabeer, whether is is for an hour, half an hour, or half of that,
ਹੇ ਕਬੀਰ! (ਚੂੰਕਿ ਦੁਨੀਆ ਦੇ "ਬਾਦ ਬਿਬਾਦ" ਤੋਂ ਖ਼ਲਾਸੀ ਸਾਧੂ ਦੀ ਸੰਗਤ ਕੀਤਿਆਂ ਹੀ ਮਿਲਦੀ ਹੈ, ਇਸ ਵਾਸਤੇ) ਇੱਕ ਘੜੀ, ਅੱਧੀ ਘੜੀ, ਘੜੀ ਦਾ ਚੌਥਾ ਹਿੱਸਾ-
ਭਗਤਨ ਸੇਤੀ ਗੋਸਟੇ ਜੋ ਕੀਨੇ ਸੋ ਲਾਭ ॥੨੩੨॥
whatever it is, it is worthwhile to speak with the Holy. ||232||
ਜਿਤਨਾ ਚਿਰ ਭੀ ਗੁਰਮੁਖਾਂ ਦੀ ਸੰਗਤ ਕੀਤੀ ਜਾਏ, ਇਸ ਤੋਂ (ਆਤਮਕ ਜੀਵਨ ਵਿਚ) ਨਫ਼ਾ ਹੀ ਨਫ਼ਾ ਹੈ ॥੨੩੨॥ ਗੋਸਟੇ = ਗੋਸ਼ਟਿ, ਗੱਲ-ਬਾਤ, ਮਿਲਾਪ (ਨੋਟ: ਲਫ਼ਜ਼ ਗੋਸ਼ਟਿ ਦੇ ਦੋ ਅਰਥ ਹਨ: (੧) ਚਰਚਾ, ਬਹਸ, ਗੱਲ-ਬਾਤ, (੨) ਮਿਲਾਪ, ਸੰਗਤ। ਜਿਵੇਂ 'ਸਿਧ ਗੋਸਟਿ" = (੧) ਸਿੱਧਾਂ ਨਾਲ ਬਹਸ, (੨) ਪਰਮਾਤਮਾ ਨਾਲ ਮਿਲਾਪ। ਵੇਖੋ ਮੇਰਾ ਟੀਕਾ "ਸਿਧ ਗੋਸਟਿ")। ਕੀਨੇ = ਕੀਤਾ ਜਾਏ ॥੨੩੨॥